ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਦੇ ਪੁੱਤਰ ਖ਼ਿਲਾਫ਼ ਕਾਰਵਾਈ ਲਈ ਕਾਂਗਰਸੀਆਂ ਵੱਲੋਂ ਥਾਣੇ ਅੱਗੇ ਧਰਨਾ

08:08 AM May 17, 2024 IST
ਥਾਣਾ ਰਾਏਕੋਟ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਾਂਗਰਸੀ ਆਗੂ ਅਤੇ ਵਰਕਰ।

ਸੰਤੋਖ ਗਿੱਲ
ਰਾਏਕੋਟ, 16 ਮਈ
ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦੇ ਨਾਮਜ਼ਦਗੀ ਪੱਤਰ ਦਾਖਲ ਕਰ ਕੇ ਵਾਪਸ ਪਰਤੇ ਕਾਂਗਰਸੀ ਵਰਕਰਾਂ ਦੀ ਬੱਸ ਘੇਰ ਕੇ ਮੰਦੀ ਭਾਸ਼ਾ ਬੋਲਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੇ ਪੁੱਤਰ ਗੁਰਦੇਵ ਸਿੰਘ ਬਾਵਾ ਵਿਰੁੱਧ ਕਾਰਵਾਈ ਦੀ ਮੰਗ ਲਈ ਅੱਜ ਕਾਂਗਰਸੀ ਵਰਕਰਾਂ ਨੇ ਥਾਣਾ ਰਾਏਕੋਟ ਸ਼ਹਿਰੀ ਸਾਹਮਣੇ ਦਿਨ ਭਰ ਧਰਨਾ ਦਿੱਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਸ਼ਹਿਰੀ ਪ੍ਰਧਾਨ ਗੁਰਜੰਟ ਸਿੰਘ ਜੰਟਾ ਨੇ ਦੋਸ਼ ਲਾਇਆ ਕਿ ਮੰਗਲਵਾਰ ਸ਼ਾਮ ਨੂੰ ਸੱਤਾਧਾਰੀ ਧਿਰ ਦੇ ਵਿਧਾਇਕ ਦੇ ਪੁੱਤਰ ਗੁਰਦੇਵ ਸਿੰਘ ਬਾਵਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਵਾਪਸ ਪਰਤ ਰਹੀ ਬੱਸ ਘੇਰ ਕੇ ਕਾਂਗਰਸੀ ਵਰਕਰਾਂ ਖ਼ਾਸਕਰ ਔਰਤਾਂ ਨੂੰ ਬੇਹੱਦ ਮੰਦੀ ਭਾਸ਼ਾ ਬੋਲੀ ਸੀ। ਲਿਖਤੀ ਸ਼ਿਕਾਇਤ ਦੇ ਬਾਵਜੂਦ ਦੋ ਦਿਨ ਬਾਅਦ ਵੀ ਵਿਧਾਇਕ ਦੇ ਪੁੱਤਰ ਖ਼ਿਲਾਫ਼ ਕਾਰਵਾਈ ਨਾ ਕਰਨ ਵਿਰੁੱਧ ਰੋਸ ਵਜੋਂ ਕਾਂਗਰਸੀ ਵਰਕਰਾਂ ਨੇ ਥਾਣਾ ਰਾਏਕੋਟ ਸ਼ਹਿਰੀ ਸਾਹਮਣੇ ਨਾਅਰੇਬਾਜ਼ੀ ਕੀਤੀ ਅਤੇ ਧਰਨਾ ਦਿੱਤਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਗੋਂਦਵਾਲ, ਨਗਰ ਕੌਂਸਲ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਜੋਸ਼ੀ, ਹਰਪ੍ਰੀਤ ਸਿੰਘ ਬੋਪਾਰਾਏ, ਕੌਂਸਲਰ ਜਸਵੀਰ ਕੌਰ ਨੇ ਦੋਸ਼ ਲਾਇਆ ਕਿ ਦੇਸ਼ ਦਾ ਚੋਣ ਕਮਿਸ਼ਨ ਅੱਖਾਂ ਬੰਦ ਕਰ ਕੇ ਬੈਠਾ ਹੈ, ਲਿਖਤੀ ਸ਼ਿਕਾਇਤਾਂ ਦੇ ਬਾਵਜੂਦ ਦੋ ਦਿਨ ਬਾਅਦ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਉਪ ਪੁਲੀਸ ਕਪਤਾਨ (ਜਾਂਚ) ਸੰਦੀਪ ਵਡੇਰਾ, ਉਪ ਪੁਲੀਸ ਕਪਤਾਨ ਰਾਏਕੋਟ ਰਛਪਾਲ ਸਿੰਘ ਢੀਂਡਸਾ ਤੇ ਥਾਣਾ ਸ਼ਹਿਰੀ ਦੇ ਮੁਖੀ ਲਖਵਿੰਦਰ ਸਿੰਘ ਵੱਲੋਂ ਕਾਂਗਰਸੀ ਆਗੂਆਂ ਨਾਲ ਦੋ ਦੌਰ ਦੀ ਗੱਲਬਾਤ ਦੌਰਾਨ ਵੀ ਮਸਲਾ ਕਿਤੇ ਤਣ-ਪੱਤਣ ਨਹੀਂ ਲੱਗਾ। ਇਸ ਦੌਰਾਨ ਕਾਂਗਰਸੀ ਆਗੂਆਂ ਨੇ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਇਸ ਮੌਕੇ ਕਾਂਗਰਸੀ ਕੌਂਸਲਰਾਂ ਤੋਂ ਇਲਾਵਾ ਕਈ ਹੋਰ ਸਿਰਕੱਢ ਕਾਂਗਰਸੀ ਆਗੂ ਵੀ ਮੌਜੂਦ ਸਨ।

Advertisement

Advertisement