ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਸਰਕਾਰ ਖ਼ਿਲਾਫ਼ ਡਟੇ ਕਾਂਗਰਸੀ

05:59 PM Sep 17, 2024 IST

ਰਾਜਨ ਮਾਨ

Advertisement

ਮਜੀਠਾ, 17 ਸਤੰਬਰ
ਪੰਜਾਬ ਸਰਕਾਰ ਵਿਰੁੱਧ ਵਿਧਾਨ ਸਭਾ ਹਲਕਾ ਮਜੀਠਾ ਵਿੱਚ ਇਸ ਹਲਕੇ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਦੀ ਅਗਵਾਈ ਵਿੱਚ ਮਜੀਠਾ ਵਿਚ ਰੋਸ ਧਰਨਾ ਦਿੱਤਾ ਗਿਆ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਨੇ ਕਿਹਾ ਕਿ ਇਹ ਪੰਜਾਬ ਵਿਚਲੀ ਭਗਵੰਤ ਮਾਨ ਦੀ ਸਰਕਾਰ ਪਿਛਲੇ ਢਾਈ ਤਿੰਨ ਸਾਲਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਇਸ ਸਰਕਾਰ ਨੇ ਨਸ਼ਿਆਂ ਦਾ ਕਾਰੋਬਾਰ ਰੋਕਣ ਲਈ ਯਤਨ ਨਹੀਂ ਕੀਤੇ। ਉਨ੍ਹਾਂ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ’ਤੇ ਤੰਜ਼ ਕੱਸਦਿਆਂ ਕਿਹਾ ਕਿ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਸ਼ਰੇਆਮ ਘੁੰਮ ਰਹੇ ਹਨ ਪਰ ਪੁਲੀਸ ਉਨ੍ਹਾਂ ਨੂੰ ਹੱਥ ਪਾਉਣ ਤੋਂ ਗੁਰੇਜ਼ ਕਰਦੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਬਲਾਕ ਪ੍ਰਧਾਨ ਨਵਤੇਜ ਪਾਲ ਸਿੰਘ, ਬਲਾਕ ਪ੍ਰਧਾਨ ਨਵਦੀਪ ਸਿੰਘ ਸੋਨਾ, ਬਲਾਕ ਪ੍ਰਧਾਨ ਸਤਨਾਮ ਸਿੰਘ ਕਾਜੀਕੋਟ ਹਾਜ਼ਰ ਸਨ ।

Advertisement
Advertisement