ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸੀਆਂ ਨੇ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ

06:47 AM Aug 23, 2024 IST
ਤਹਿਸੀਲਦਾਰ ਨੂੰ ਮੰਗ ਪੱਤਰ ਦਿੰਦੇ ਹੋਏ ਹਰਦੀਪ ਸਿੰਘ ਦੌਲਤਪੁ ਤੇ ਕਾਂਗਰਸੀ ਆਗੂ। -ਫੋਟੋ: ਸੋਢੀ

ਖੇਤਰੀ ਪ੍ਰਤੀਨਿਧ
ਧੂਰੀ, 22 ਅਗਸਤ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਲਕਾ ਧੂਰੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਦੀਪ ਸਿੰਘ ਦੌਲਤਪੁਰ ਨੇ ਧੂਰੀ ਸ਼ਹਿਰ ਦੀਆਂ ਮੰਗਾਂ ਤੇ ਮੁਸ਼ਕਲਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਅਤੇ ਹਲਕਾ ਧੂਰੀ ਤੋਂ ਵਿਧਾਇਕ ਭਗਵੰਤ ਸਿੰਘ ਮਾਨ ਦੇ ਨਾਮ ’ਤੇ ਤਹਿਸੀਲਦਾਰ ਧੂਰੀ ਦਿਵਿਆ ਸਿੰਗਲਾ ਨੂੰ ਮੰਗ ਪੱਤਰ ਸੌਂਪਿਆ।
ਇਸ ਮੌਕੇ ਜਿਲ੍ਹਾ ਪ੍ਰੀਸ਼ਦ ਮੈਂਬਰ ਇੰਦਰਪਾਲ ਸਿੰਘ ਗੋਲਡੀ, ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਮਿੱਠੂ ਲੱਡਾ, ਸੋਨੀ ਬੇਨੜਾ, ਹੈਵਨ ਦੌਲਤਪੁਰ, ਸਰਪੰਚ ਸੁਖਵਿੰਦਰ ਸਿੰਘ ਰਣੀਕੇ ਅਤੇ ਰਵੀ ਗਿੱਲ ਕਹੇਰੂ ਸਮੇਤ ਹੋਰਨਾਂ ਕਾਂਗਰਸੀ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਦੀਪ ਸਿੰਘ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਕੋਈ ਸਿਆਸੀ ਦੂਸ਼ਣਬਾਜੀ ਨਹੀਂ ਕਰਨਾ ਚਾਹੁੰਦੇ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਲਕੇ ਦਾ ਵਿਕਾਸ ਚਾਹੁੰਦੇ ਹਨ, ਜਿਸ ਲਈ ਅੱਜ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇ ਕੇ ਸ਼ਹਿਰ ਦੇ ਕੱਕੜਵਾਲ ਚੌਕ ਵਿੱਚ ਬੰਦ ਪਈਆਂ ਟਰੈਫਿਕ ਲਾਈਟਾਂ ਚਲਾਉਣ, ਵਿਸ਼ਵਰਕਮਾ ਚੌਕ, ਮਾਲੇਰਕੋਟਲਾ ਬਾਈਪਾਸ, ਚੈਂਬਰ ਬਾਗ ਰੋਡ, ਦੌਲਤਪੁਰ ਰੋਡ ਆਦਿ ਸੜਕਾਂ ਦੀ ਹਾਲਤ ਸੁਧਾਰਨ, ਸ਼ਹਿਰ ਵਿੱਚ ਚੋਰੀਆਂ ਦੇ ਮੱਦੇਨਜ਼ਰ ਸੀਸੀਟੀਵੀ ਕੈਮਰੇ ਲਗਵਾਉਣ ਅਤੇ ਸ਼ਹਿਰ ਵਿੱਚ ਪੁਲੀਸ ਦੀ ਨਫ਼ਰੀ ਵਧਾਉਣ ਦੀ ਮੰਗ ਕੀਤੀ ਗਈ ਹੈ।

Advertisement

Advertisement