For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਬੰਧੀ ਕਾਂਗਰਸ ਦਾ ਦਾਅਵਾ ਖੋਖਲਾ: ਸੈਣੀ

08:40 AM Apr 23, 2024 IST
ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਸਬੰਧੀ ਕਾਂਗਰਸ ਦਾ ਦਾਅਵਾ ਖੋਖਲਾ  ਸੈਣੀ
ਰਾਏਪੁਰ ਰਾਣੀ ਵਿੱਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।
Advertisement

ਪੀ.ਪੀ. ਵਰਮਾ
ਪੰਚਕੂਲਾ, 22 ਅਪਰੈਲ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਏਪੁਰ ਰਾਣੀ ਵਿੱਚ ਲੋਕ ਸਭਾ ਚੋਣਾਂ ਲਈ ਭਾਜਪਾ ਉਮੀਦਵਾਰ ਬੰਤੋ ਕਟਾਰੀਆ ਦੇ ਹੱਕ ਵਿੱਚ ਕੀਤੀ ‘ਵਿਜੈ ਸੰਕਲਪ ਰੈਲੀ’ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਨਿਸ਼ਾਨਾ ਸੇਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਕਾਂਗਰਸ ਦਾ ਵਾਅਦਾ ਖੋਖਲਾ ਸਾਬਿਤ ਹੋਇਆ। ਭਾਜਪਾ ਨੇ ਪਿਛਲੇ 10 ਸਾਲਾਂ ਵਿੱਚ ਕਈ ਵਿਕਾਸ ਕਾਰਜ ਕੀਤੇ ਹਨ। ਉਨ੍ਹਾਂ ਭਾਜਪਾ ਉਮੀਦਵਾਰ ਬੰਤੋ ਕਟਾਰੀਆ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਿਆਸਤ ਨਾਰਾਇਣਗੜ੍ਹ ਤੋਂ ਨਹੀਂ ਰਾਏਪੁਰ ਰਾਣੀ ਤੋਂ ਸ਼ੁਰੂ ਹੋਈ ਸੀ। ਮੀਟਿੰਗ ਦੌਰਾਨ ਲੋਕਾਂ ਨੇ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ, ਸਾਬਕਾ ਵਿਧਾਇਕ ਲਤਿਕਾ ਸ਼ਰਮਾ, ਭਾਜਪਾ ਜ਼ਿਲ੍ਹਾ ਪ੍ਰਧਾਨ ਦੀਪਕ ਸ਼ਰਮਾ, ਵਿਸ਼ਾਲ ਸੇਠ, ਪਵਨ ਸੈਣੀ, ਅਜੇ ਸ਼ਰਮਾ, ਇੰਦਰ ਲਾਲ ਜੁਨੇਜਾ, ਸਤੀਸ਼ ਸੈਣੀ, ਪੰਚਰਾਮ ਸੈਣੀ, ਬਹਾਦਰ ਰਾਣਾ, ਦੇਸ ਰਾਜ ਪੋਸਵਾਲ ਸਦੇ ਕਈ ਆਗੂ ਹਾਜ਼ਰ ਸਨ।

Advertisement

ਜ਼ਮੀਨਾਂ ਦੇ ਮਾਲਕਾਨਾ ਹੱਕ ਲਈ ਮੁੱਖ ਮੰਤਰੀ ਨੂੰ ਮਿਲਣਗੇ ਕਿਸਾਨ

ਪੰਚਕੂਲਾ (ਪੱਤਰ ਪ੍ਰੇਰਕ): ਸ਼ਿਵਾਲਿਕ ਇਲਾਕਾ ਕਿਸਾਨ ਸੰਘਰਸ਼ ਕਮੇਟੀ ਦੇ ਅਧਿਕਾਰੀਆਂ ਦੀ ਮੀਟਿੰਗ ਕਨਵੀਨਰ ਵੀ.ਕੇ. ਸੂਦ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਇਸ ਹਫਤੇ ਉਹ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕਰ ਕੇ ਲੋਕ ਸਭਾ ਚੋਣਾਂ ਤੋਂ ਬਾਅਦ ਸ਼ਾਮਲਾਟ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਕਰਨਗੇ। ਸ਼ਿਵਾਲਿਕ ਇਲਾਕਾ ਕਿਸਾਨ ਸੰਘਰਸ਼ ਸਮਿਤੀ ਨੇ ਐਲਾਨ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਸ਼ਾਂਤਮਈ ਢੰਗ ਨਾਲ ਸਰਕਾਰ ਅੱਗੇ ਮੰਗਾਂ ਉਠਾਉਂਦੇ ਰਹਿਣਗੇ। ਵੀ.ਕੇ. ਸੂਦ ਨੇ ਕਿਹਾ ਕਿ ਸ਼ਾਮਲਾਟ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੇ ਗਏ ਫੈਸਲੇ ਕਾਰਨ ਕਿਸਾਨਾਂ ਅਤੇ ਜ਼ਿਮੀਂਦਾਰਾਂ ਨੂੰ ਉਨ੍ਹਾਂ ਦੇ ਹੱਕ ਜ਼ਰੂਰ ਮਿਲਣਗੇ।

Advertisement
Author Image

Advertisement
Advertisement
×