ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਦੀ ਇਤਿਹਾਸਕ ਜਿੱਤ ਵਰਕਰਾਂ ਦੀ ਮਿਹਨਤ ਸਦਕਾ ਹੋਈ: ਬਾਜਵਾ

08:44 AM Jun 06, 2024 IST

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 5 ਜੂਨ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਅਮਰ ਸਿੰਘ ਦੀ ਸ਼ਾਨਦਾਰ ਜਿੱਤ ਵਿਚ ਵਿਧਾਨ ਸਭਾ ਹਲਕਾ ਸਾਹਨੇਵਾਲ ਦੀ ਕਾਂਗਰਸ ਲੀਡਰਸ਼ਿਪ ਨੇ ਅਹਿਮ ਭੂਮਿਕਾ ਨਿਭਾਈ ਕਿਉਂਕਿ ਇਸ ਹਲਕੇ ’ਚ ਸਭ ਤੋਂ ਵੱਧ 55,541 ਵੋਟਾਂ ਪਾਰਟੀ ਨੂੰ ਮਿਲੀਆਂ। ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਪੈਂਦੇ 9 ਵਿਧਾਨ ਸਭਾ ਹਲਕਿਆਂ ’ਚੋਂ ਹਲਕਾ ਸਾਹਨੇਵਾਲ ਹੀ ਅਜਿਹਾ ਹਲਕਾ ਹੈ ਜਿੱਥੇ ਕਾਂਗਰਸ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਜਦਕਿ ਇੱਥੇ ਭਾਜਪਾ 40,106 ਵੋਟਾਂ ਲੈ ਕੇ ਦੂਜੇ ਸਥਾਨ ’ਤੇ ਰਹੀ, ‘ਆਪ’ ਨੂੰ 31,227 ਵੋਟਾਂ ਨਾਲ ਸਬਰ ਕਰਨਾ ਪਿਆ ਅਤੇ ਸਭ ਤੋਂ ਮਾੜੀ ਹਾਲਤ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹੋਈ, ਜਿਸ ਨੂੰ ਸਿਰਫ਼ 19,631 ਵੋਟਾਂ ਮਿਲੀਆਂ। ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਸਭ ਤੋਂ ਵੱਡੀ ਜਿੱਤ ਕਾਰਨ ਇੱਥੋਂ ਦੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ, ਵਰਕਰ ਅਤੇ ਸਮਰਥਕ ਬਾਗੋ-ਬਾਗ ਦਿਖਾਈ ਦੇ ਰਹੇ ਹਨ ਕਿਉਂਕਿ ਪੇਂਡੂ ਤੇ ਸ਼ਹਿਰੀ ਖੇਤਰ ਵਿਚ ਉਨ੍ਹਾਂ ਦੀ ਕੀਤੀ ਮਿਹਨਤ ਰੰਗ ਲਿਆਈ।
ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਵੱਡੀ ਜਿੱਤ ਇੱਥੋਂ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਕਿਉਂਕਿ ਬੇਸ਼ੱਕ ਉਹ ਪਿਛਲੀ ਵਿਧਾਨ ਸਭਾ ਚੋਣ ਹਾਰ ਚੁੱਕੇ ਸਨ ਪਰ ਉਸ ਦੇ ਬਾਵਜੂਦ ਵੀ ਉਨ੍ਹਾਂ ਹਲਕੇ ਵਿਚ ਵਰਕਰਾਂ ਨੂੰ ਲਾਮਬੰਦ ਕਰਕੇ ਰੱਖਿਆ, ਜਿਸ ਦਾ ਨਤੀਜਾ ਹੈ ਕਿ ਇੱਥੋਂ ਵੱਡੀ ਤੇ ਇਤਿਹਾਸਕ ਜਿੱਤ ਹੋਈ। ਇਹ ਵੀ ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ ਵਿਚ ਪ੍ਰਮੁੱਖ ਮੁਕਾਬਲਾ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਸੀ ਪਰ ਹਲਕਾ ਸਾਹਨੇਵਾਲ ਤੋਂ ਕਾਂਗਰਸ ਨੂੰ 55,541 ਵੋਟਾਂ ਅਤੇ ‘ਆਪ’ ਨੂੰ 31,227 ਵੋਟਾਂ ਵਿਚਕਾਰ ਜਿੱਤ ਦਾ ਅੰਤਰ 24,134 ਰਿਹਾ ਜਦਕਿ ਕਾਂਗਰਸ ਦੇ ਉਮੀਦਵਾਰ ਅਮਰ ਸਿੰਘ ਦੀ ਜਿੱਤ ਕੁੱਲ 32,202 ਨਾਲ ਹੋਈ, ਜਿਸ ਕਾਰਨ ਹਲਕਾ ਸਾਹਨੇਵਾਲ ਉਨ੍ਹਾਂ ਦੀ ਜਿੱਤ ਵਿਚ ਬਹੁਤ ਵੱਡੀ ਭੂਮਿਕਾ ਨਿਭਾ ਗਿਆ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਇੱਥੋਂ ਆਮ ਆਦਮੀ ਪਾਰਟੀ ਨੂੰ 61,515 ਵੋਟਾਂ ਮਿਲੀਆਂ ਸਨ ਅਤੇ ਵਿਧਾਇਕ ਹਰਦੀਪ ਸਿੰਘ ਮੂੰਡੀਆਂ 15,193 ਵੋਟਾਂ ਨਾਲ ਜੇਤੂ ਰਹੇ ਪਰ ਸਵਾ 2 ਸਾਲ ਬਾਅਦ ਹੀ ‘ਆਪ’ ਦੀ ਇੱਥੋਂ 45 ਫੀਸਦੀ ਵੋਟ ਦੂਸਰੀਆਂ ਪਾਰਟੀ ਵੱਲ ਚਲੀ ਗਈ। ਹਲਕਾ ਸਾਹਨੇਵਾਲ ਵਿਚ ਭਾਜਪਾ ਦਾ ਪ੍ਰਦਰਸ਼ਨ ਵੀ ਬਹੁਤ ਵਧੀਆ ਰਿਹਾ ਜੋ ਕਿ 40,106 ਵੋਟਾਂ ਲੈ ਕੇ ਦੂਜੇ ਸਥਾਨ ’ਤੇ ਰਹੀ ਜਦਕਿ ਵਿਧਾਨ ਸਭਾ ਚੋਣਾਂ ਵਿਚ ਸਿਰਫ਼ 12,134 ਵੋਟਾਂ ਮਿਲੀਆਂ ਸਨ। ਸ਼੍ਰੋਮਣੀ ਅਕਾਲੀ ਦਲ ਨੂੰ ਲੰਘੀ ਵਿਧਾਨ ਸਭਾ ਚੋਣਾਂ ਵਿਚ 41,772 ਵੋਟਾਂ ਮਿਲੀਆਂ ਸਨ ਪਰ ਸਵਾ 2 ਸਾਲ ਬਾਅਦ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ 50 ਫੀਸਦੀ ਵੋਟ ਹੋਰ ਘਟ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਇੰਚਾਰਜ ਵਿਕਰਮ ਸਿੰਘ ਬਾਜਵਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਹਲਕਾ ਸਾਹਨੇਵਾਲ ਤੋਂ ਕਾਂਗਰਸ ਦੀ ਇਤਿਹਾਸਕ ਜਿੱਤ ਇੱਥੋਂ ਦੇ ਵਰਕਰਾਂ ਦੀ ਸਖ਼ਤ ਮਿਹਨਤ ਤੇ ਲੋਕਾਂ ਵਲੋਂ ਮਿਲੇ ਪਿਆਰ ਸਦਕਾ ਹੋਈ ਹੈ।

Advertisement

Advertisement
Advertisement