ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਦੇ ਹਿੱਤ ਵਿੱਚ ਕਾਂਗਰਸ ਦਾ ‘ਨਿਆਏ ਪੱਤਰ’: ਸਤਪਾਲ ਬ੍ਰਹਮਚਾਰੀ

10:27 AM May 20, 2024 IST

ਮਹਾਵੀਰ ਮਿੱਤਲ
ਜੀਂਦ, 19 ਮਈ
ਸੋਨੀਪਤ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰੇ ਕਾਂਗਰਸੀ ਉਮੀਦਵਾਰ ਸਤਪਾਲ ਬ੍ਰਹਮਚਾਰੀ ਨੇ ਆਪਣੀਆਂ ਚੋਣ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਕੇਵਲ ਆਪਣੇ ਮਨ ਦੀ ਬਾਤ ਕਰਦੇ ਹਨ ਨਾ ਕਿ ਲੋਕਾਂ ਦੇ ਮਨ ਦੀ। ਉਨ੍ਹਾਂ ਨੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਸਰਕਾਰ ਵਿੱਚ ਬੇਰੁਜ਼ਗਾਰੀ ਵਧੀ ਹੈ, ਜਿਸ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵੱਲ ਜਾਣ ਦਾ ਰੁਖ ਕਰਨਾ ਪਿਆ ਹੈ। ਪਿਛਲੇ 10 ਸਾਲਾਂ ਤੋਂ ਭਾਜਪਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਮਹਿੰਗਾਈ ਘੱਟ ਕਰਨ ਵਿੱਚ ਅਸਫ਼ਲ ਰਹੀ ਹੈ। ਇਸ ਸਥਿਤੀ ਨੂੰ ਵੇਖਦੇ ਹੋਏ ਕਾਂਗਰਸ ਨੇ ਜਨਤਾ ਦੇ ਹਿੱਤ ਵਿੱਚ ਬਣਾਏ ਘੋਸ਼ਣਾ-ਪੱਤਰ ਨੂੰ ‘ਨਿਆਏ ਪੱਤਰ’ ਦਾ ਨਾਮ ਦਿੱਤਾ ਹੈ, ਜਿਸ ਵਿੱਚ ਦੋ ਨਿਆਏ ਅਤੇ 25 ਗਾਰੰਟੀਆਂ ਲੋਕਾਂ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਾਫ-ਸਾਫ ਕਿਹਾ ਹੈ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ 30 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ। ਸ੍ਰੀ ਬ੍ਰਹਮਚਾਰੀ ਨੇ ਕਿਹਾ ਕਿ ਕਾਂਗਰਸ ਨੇ ਨੌਜਵਾਨਾਂ, ਮਹਿਲਾਵਾਂ, ਮਜ਼ਦੂਰਾਂ, ਕਿਸਾਨਾਂ ਅਤੇ ਨੌਕਰੀ ਪੇਸ਼ਾ ਵਰਗ ਦੀ ਤਰੱਕੀ ਲਈ ਪੂਰਾ ਰੋਡ ਮੈਪ ਤਿਆਰ ਕੀਤਾ ਹੈ। ਜਿਸ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿੱਚ ਉਤਸ਼ਾਹ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕੋਈ ਵਿਕਾਸ ਕੰਮ ਨਹੀਂ ਕਰਵਾਏ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਲੋਕਾਂ ਨੇ ਭਾਜਪਾ ਨੂੰ ਭਜਾ ਕੇ ਕਾਂਗਰਸ ਨੂੰ ਲਿਆਉਣ ਦਾ ਮਨ ਬਣਾ ਲਿਆ ਹੈ।

Advertisement

Advertisement