ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਦੀ ਸੋਚ ਲੋਕ ਭਲਾਈ ’ਤੇ ਕੇਂਦਰਿਤ: ਤਿਵਾੜੀ

08:47 AM May 08, 2024 IST
ਬਡਹੇੜੀ ਵਿੱਚ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਚੋਣ ਪ੍ਰਚਾਰ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਮਈ
ਚੰਡੀਗੜ੍ਹ ਵਿੱਚ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਹੈ ਜਦੋਂ ‘ਨਾਰਾਜ਼’ ਚੱਲ ਰਹੇ ਕਾਂਗਰਸੀਆਂ ਨੇ ਖੁੱਲ੍ਹ ਕੇ ਮਨੀਸ਼ ਤਿਵਾੜੀ ਦੀ ਹਮਾਇਤ ਕਰ ਦਿੱਤੀ ਹੈ। ਉਨ੍ਹਾਂ ਨੇ ਸ੍ਰੀ ਤਿਵਾੜੀ ਦੇ ਹੱਕ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਵਾਰਡ ਨੰਬਰ-30 ਤੋਂ ਨਗਰ ਨਿਗਮ ਦੀ ਚੋਣ ਲੜ ਚੁੱਕੇ ਨੌਜਵਾਨ ਆਗੂ ਐਡਵੋਕੇਟ ਅਤਿੰਦਰਜੀਤ ਸਿੰਘ ਰੋਬੀ ਨੇ ਮਨੀਸ਼ ਤਿਵਾੜੀ ਦੇ ਹੱਕ ਵਿੱਚ ਪਿੰਡ ਬਡਹੇੜੀ ਵਿੱਚ ਵੱਡਾ ਇਕੱਠ ਕੀਤਾ। ਐਡਵੋਕੇਟ ਰੋਬੀ ਦੀ ਅਗਵਾਈ ਹੇਠ ਭਾਜਪਾ ਆਗੂ ਮੋਹਨ ਸਿੰਘ ਮੋਨਾ ਨੇ ਕਾਂਗਰਸ ਦਾ ਪੱਲਾ ਫੜ ਲਿਆ ਜਿਸ ਦਾ ਮਨੀਸ਼ ਤਿਵਾੜੀ ਨੇ ਪਾਰਟੀ ਵਿੱਚ ਸਵਾਗਤ ਕੀਤਾ।
ਇਸ ਮੌਕੇ ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਜਪਾ ਦੇ ਜੁਮਲਿਆਂ ਦੇ ਉਲਟ ਕਾਂਗਰਸ ਦੀ ਸੋਚ ਲੋਕ ਭਲਾਈ ’ਤੇ ਕੇਂਦਰਤ ਹੈ ਜਿਸ ਨਾਲ ਨੌਜਵਾਨਾਂ, ਔਰਤਾਂ, ਮਜ਼ਦੂਰਾਂ ਅਤੇ ਕਿਸਾਨਾਂ ਸਣੇ ਸਮਾਜ ਦੇ ਸਾਰੇ ਵਰਗਾਂ ਨੂੰ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਤੀਜੇ ਪੜਾਅ ਦੀ ਵੋਟਿੰਗ ਪੂਰੀ ਹੋਣ ਤੋਂ ਬਾਅਦ ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਦਾ ਸਫ਼ਾਇਆ ਹੋ ਗਿਆ ਹੈ ਅਤੇ ਇਸ ਦਾ ਰਸਮੀ ਐਲਾਨ 4 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਕੀਤਾ ਜਾਵੇਗਾ। ਇਸ ਮੌਕੇ ਭੁਪਿੰਦਰ ਸਿੰਘ ਬਡਹੇੜੀ, ਪੰਕਜ ਜੂਨ, ਦਵਿੰਦਰ ਸ਼ਰਮਾ, ਟੋਨੀ ਬਡਹੇੜੀ, ਵਿਨੋਦ ਬਿਸ਼ਟ, ਰਮੇਸ਼ ਅਹੂਜਾ, ਕੁਲਵੰਤ, ਬੀਰਾ ਸਿੰਘ ਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਰਹੇ। ਇਸ ਤੋਂ ਬਾਅਦ ਮਨੀਸ਼ ਤਿਵਾੜੀ ਨੇ ਸੈਕਟਰ-35 ਵਿੱਚ ਪੈਦਲ ਯਾਤਰਾ ਕੀਤੀ। ਇਸ ਦੌਰਾਨ ਇਲਾਕਾ ਵਾਸੀਆਂ, ਵਪਾਰੀਆਂ, ਦੁਕਾਨਦਾਰਾਂ, ਸਰਕਾਰੀ ਅਤੇ ਪ੍ਰਾਈਵੇਟ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ।

Advertisement

Advertisement
Advertisement