ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂਘਰਾਂ ’ਚ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ

10:04 AM Jun 18, 2024 IST
ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਕੀਰਤਨ ਦਾ ਆਨੰਦ ਮਾਣਦੀ ਹੋਈ ਸੰਗਤ। -ਫੋਟੋ: ਗੁਰਿੰਦਰ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਜੂਨ
ਇਥੋਂ ਦੇ ਵੱਖ ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਨੇ ਗੁਰਬਾਣੀ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਵਿਖੇ ਹੋਏ ਗੁਰਮਤਿ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਪਰਮਵੀਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਦੀਪ ਸਿੰਘ ਜੈਪੁਰ ਤੋਂ ਇਲਾਵਾ ਭਾਈ ਸੁਖਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਲੁਧਿਆਣਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਅਤੇ ਪਰਮਜੀਤ ਸਿੰਘ ਲਾਇਲਪੁਰੀ ਨੇ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਜਪ-ਤਪ ਚੋਪਹਿਰਾ ਸਮਾਗਮ ਹੋਇਆ ਜਿਸ ਵਿੱਚ ਸੰਗਤ ਅਤੇ ਇਸਤਰੀ ਸਤਿਸੰਗ ਸਭਾਵਾਂ ਦੀਆਂ ਬੀਬੀਆਂ ਨੇ ਹਾਜ਼ਰੀਆਂ ਭਰ ਕੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਨੂੰ ਸਿਜਦਾ ਕੀਤਾ।

Advertisement

Advertisement
Advertisement