ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਾਗਦੀ ਜ਼ਮੀਰ ਵਾਲੇ ਅਕਾਲੀ ਆਗੂ ‘ਬਾਗੀ ਬੀਬੀਆਂ’ ਤੋਂ ਸੇਧ ਲੈਣ: ਢੀਂਡਸਾ

08:05 AM Jul 20, 2023 IST

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੁਲਾਈ
ਸ਼੍ਰੋਮਣੀ ਅਕਾਲੀ ਦਲ ਵਿੱਚ ਮਹਿਲਾ ਆਗੂਆਂ ਦੀ ਬਗਾਵਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਦੇ ਹੋਰਨਾਂ ਆਗੂਆਂ ਨੂੰ ਵੀ ਜ਼ਮੀਰ ਮੁਤਾਬਕ ਫੈਸਲੇ ਲੈਣ ਲਈ ਕਿਹਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਫੈਸਲੇ ਖ਼ਿਲਾਫ਼ ਸਮੂਹਿਕ ਅਸਤੀਫ਼ਾ ਦੇਣ ਵਾਲੀਆਂ ਇਸਤਰੀ ਅਕਾਲੀ ਦਲ ਦੀਆਂ ਬੀਬੀਆਂ ਦੇ ਹੌਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਜੋ ਕੰਮ ਸ਼੍ਰੋਮਣੀ ਅਕਾਲੀ ਦਲ ਵਿਚ ਮਜਬੂਰ ਹੋਏ ਬੈਠੇ ਵੱਡੇ-ਵੱਡੇ ਆਗੂ ਨਾ ਕਰ ਸਕੇ, ਉਹ ਕੰਮ ਇਨ੍ਹਾਂ ਜੁਝਾਰੂ ਬੀਬੀਆਂ ਨੇ ਕਰ ਦਿਖਾਇਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨ ਬਣਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਯੋਗਤਾ ਨੂੰ ਇਕ ਪਾਸੇ ਰੱਖ ਕੇ ਸਿਰਫ ‘ਜੀ ਹਜ਼ੂਰੀ’ ਕਰਨ ਵਾਲਿਆਂ ਨੂੰ ਹੀ ਵੱਡੇ ਅਹੁਦੇ ਦਿੱਤੇ ਜਾਂਦੇ ਹਨ।

Advertisement

ਐੱਨਡੀਏ ਦੀ ਮੀਟਿੰਗ ’ਚ ਸਿੱਖਾਂ ਅਤੇ ਪੰਜਾਬ ਦੇ ਮਸਲੇ ਚੁੱਕਣ ਦਾ ਦਾਅਵਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਐੱਨਡੀਏ ਦੀ ਮੀਟਿੰਗ ਵਿਚ ਉਨ੍ਹਾਂ ਵੱਲੋਂ ਸਿੱਖ ਪੰਥ ਅਤੇ ਪੰਜਾਬ ਦੇ ਮਸਲਿਆਂ ਦੇ ਹੱਲ ਲਈ ਆਵਾਜ਼ ਚੁੱਕੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਉਣ, ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਦੀ ਭਰਪਾਈ ਲਈ ਵਿਸ਼ੇਸ਼ ਆਰਥਿਕ ਪੈਕੇਜ ਦੇਣ ਤੋਂ ਇਲਾਵਾ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਗਈ ਹੈ। ਢੀਂਡਸਾ ਅਨੁਸਾਰ ਮੀਟਿੰਗ ਵਿਚ ਉਨ੍ਹਾਂ ਵੱਲੋਂ ਚੁੱਕੇ ਗਏ ਮਸਲਿਆਂ ’ਤੇ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਇਨ੍ਹਾਂ ਮੰਗਾਂ ’ਤੇ ਜ਼ਰੂਰ ਧਿਆਨ ਦੇਵੇਗੀ।

Advertisement
Advertisement
Tags :
‘ਬਾਗੀਅਕਾਲੀਜ਼ਮੀਰਜਾਗਦੀਢੀਂਡਸਾਬੀਬੀਆਂਵਾਲੇ
Advertisement