For the best experience, open
https://m.punjabitribuneonline.com
on your mobile browser.
Advertisement

ਮੋਗਾ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਚੇਤਨਾ ਕਨਵੈਨਸ਼ਨ

08:59 AM Apr 12, 2024 IST
ਮੋਗਾ ’ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਚੇਤਨਾ ਕਨਵੈਨਸ਼ਨ
ਮੋਗਾ ਵਿਚ ਸੂਬਾਈ ਚੇਤਨਾ ਕਨਵੈਨਸ਼ਨ ਵਿੱਚ ਸ਼ਾਮਲ ਮੁਲਾਜ਼ਮ ਤੇ ਪੈਨਸ਼ਨਰ ਆਗੂ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 11 ਅਪਰੈਲ
ਇਥੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ-22 ਬੀ ਚੰਡੀਗੜ੍ਹ ਦੇ ਸੱਦੇ ’ਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸੂਬਾਈ ਚੇਤਨਾ ਕਨਵੈਨਸ਼ਨ ਵਿਚ ਚੋਣਾਂ ’ਚ ਵਾਅਦਿਆਂ ਮੁਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਨੂੰ ਸਬਕ ਸਿਖਾਉਣ ਸੱਦਾ ਦਿੱਤਾ ਗਿਆ। ਪ੍ਰਧਾਨਗੀ ਮੰਡਲ ਵਿਚ ਜਥੇਬੰਦੀ ਸੂਬਾ ਆਗੂ ਚਰਨ ਸਿੰਘ ਸਰਾਭਾ, ਨਿਰਮਲ ਸਿੰਘ ਧਾਲੀਵਾਲ, ਰਣਜੀਤ ਸਿੰਘ ਰਾਣਵਾਂ, ਸੁਰਿੰਦਰ ਕੁਮਾਰ ਪੁਆਰੀ, ਜਗਦੀਸ਼ ਸਿੰਘ ਚਾਹਲ, ਗੁਰਜੀਤ ਸਿੰਘ ਘੋੜੇਵਾਹ, ਗੁਰਮੇਲ ਸਿੰਘ ਮੈਲਡੇ, ਬਲਦੇਵ ਸਿੰਘ ਸਹਿਦੇਵ, ਗੁਰਪ੍ਰੀਤ ਸਿੰਘ ਮੰਗਵਾਲ, ਪ੍ਰੇਮ ਚਾਵਲਾ, ਗੁਰਦੀਪ ਸਿੰਘ ਮੋਤੀ, ਜਸਵਿੰਦਰ ਪਾਲ ਉੱਘੀ, ਪ੍ਰਵੀਨ ਕੁਮਾਰ ਲੁਧਿਆਣਾ, ਮੇਲਾ ਸਿੰਘ ਪੁੰਨਾਂਵਾਲ, ਜਸਵਿੰਦਰ ਪਾਲ ਉੱਘੀ, ਕ੍ਰਿਸ਼ਨ ਪ੍ਰਸਾਦਿ ਚੰਡੀਗੜ੍ਹ, ਗੁਰਜੰਟ ਸਿੰਘ ਕੋਕਰੀ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਪ੍ਰਭਜੀਤ ਸਿੰਘ ਉੱਪਲ, ਨਵੀਨ ਸਚਦੇਵਾ ਆਦਿ ਨੇ ਕਿਹਾ ਕਿ ਵਾਅਦਿਆਂ ਤੋਂ ਮੁੱਕਰਨ ਵਾਲਿਆਂ ਨੂੰ ਸਬਕ ਸਿਖਾਇਆ ਜਾਵੇ।
ਇਸ ਮੌਕੇ ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨਾ, ਡੀਏ ਦੀਆਂ ਬਕਾਇਆ 12 ਫੀਸਦੀ ਤਿੰਨ ਕਿਸ਼ਤਾਂ ਅਤੇ ਘੱਟੋ ਘੱਟ ਉਜਰਤ 26 ਹਜ਼ਾਰ ਰੁਪਏ ਦੇਣ ਅਤੇ ਪੇਂਡੂ ਏਰੀਆ ਭੱਤਾ, ਬਾਰਡਰ ਏਰੀਆ ਭੱਤੇ ਸਮੇਤ ਬੰਦ ਹੋਏ 37 ਭੱਤੇ ਬਹਾਲ ਕਰਨ ਆਦਿ ਮਸਲੇ ਵਿਚਾਰੇ ਗਏ। ਇਸ ਮੌਕੇ 18 ਅਪਰੈਲ ਨੂੰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਜਲੰਧਰ ਸੂਬਾਈ ਕਾਨਫਰੰਸ ਅਤੇ 20 ਅਪਰੈਲ ਨੂੰ ਕਲਾਸ ਫੋਰ ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ ਦੀ ਸੂਬਾਈ ਕਾਨਫਰੰਸ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ 25 ਮਈ ਤੱਕ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਚੇਤਨਾ ਕਨਵੈਨਸ਼ਨ ਕਰਨ ਅਤੇ ਝੰਡਾ ਮਾਰਚ ਕਰਨ ਦਾ ਫ਼ੈਸਲਾ ਲਿਆ ਗਿਆ।

Advertisement

Advertisement
Author Image

Advertisement
Advertisement
×