ਜਮਹੂਰੀ ਜਥੇਬੰਦੀਆਂ ਵੱਲੋਂ ਚੇਤਨਾ ਮਾਰਚ
ਖੇਤਰੀ ਪ੍ਰਤੀਨਿਧ
ਪਟਿਆਲਾ, 11 ਦਸੰਬਰ
ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਹਿਰੂ ਪਾਰਕ ਵਿੱਚ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਰੈਲੀ ਕਰਨ ਤੋਂ ਬਾਅਦ ਚੇਤਨਾ ਮਾਰਚ ਕੀਤਾ। ਇਸ ਮਾਰਚ ਦਾ ਸੰਚਾਲਨ ਪ੍ਰੋ. ਬਾਵਾ ਸਿੰਘ, ਦਵਿੰਦਰ ਸਿੰਘ ਪੂਨੀਆ, ਬਲਰਾਜ ਜੋਸ਼ੀ, ਨਿਰਮਲ ਧਾਲੀਵਾਲ, ਦਰਸ਼ਨ ਬੇਲੂਮਾਜਰਾ, ਡਾ. ਬਰਜਿੰਦਰ ਸੋਹਲ, ਵਿਜੈ ਦੇਵ, ਐਡਵੋਕੇਟ ਰਾਜੀਵ ਲੋਹਟਬੱਦੀ ਅਤੇ ਅਕਸ਼ੈ ਖਨੌਰੀ ਨੇ ਕੀਤਾ। ਇਸ ਮੌਕੇ ਮੁੱਖ ਬੁਲਾਰੇ ਐਡਵੋਕੇਟ ਸਰਬਜੀਤ ਸਿੰਘ ਨੇ ਦੱਸਿਆ ਕਿ ਵਿਸ਼ਵ ਪੱਧਰ ’ਤੇ ਹਰ ਪੱਖੋਂ ਬਿਨਾਂ ਕਿਸੇ ਭੇਦਭਾਵ ਤੋਂ ਮਨੁੱਖੀ ਅਧਿਕਾਰਾਂ ਦੀ ਗਾਰੰਟੀ ਦਿੱਤੀ ਗਈ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਵੱਡੀਆਂ ਤਾਕਤਾਂ ਤੇ ਰਾਜ ਕਰਨ ਵਾਲੀਆਂ ਜਮਾਤਾਂ ਮਨੁੱਖੀ ਅਧਿਕਾਰਾਂ ਦਾ ਉਜਾੜਾ ਕਰ ਰਹੀਆਂ ਹਨ।
ਸਭਾ ਦੇ ਪ੍ਰਧਾਨ ਡਾ. ਰਣਜੀਤ ਸਿੰਘ ਘੁੰਮਣ ਨੇ ਦੇਸ਼ ਦੀ ਭਾਜਪਾ ਸਰਕਾਰ ਤੇ ਰਾਜ ਸਰਕਾਰਾਂ ਵੱਲੋਂ ਹੱਕ ਮੰਗਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ ਤੇ ਹੋਰ ਮਿਹਨਤਕਸ਼ ਵਰਗਾਂ ਦੇ ਲੋਕਾਂ ਨੂੰ ਕੁੱਟਿਆ ਜਾਣਾ ਸ਼ੁਗਲ ਬਣਿਆ ਹੋਇਆ ਹੈ। ਉਨ੍ਹਾਂ ਰਾਜ ਪ੍ਰਬੰਧ ਤੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਮੰਗ ਕੀਤੀ। ਇਸ ਮੌਕੇ ਤਰਸੇਲ ਗੋਇਲ, ਸੁੱਚਾ ਸਿੰਘ, ਸਿਰੀ ਨਾਥ, ਅਮਨ ਦਿਓਲ, ਗੁਰਦਾਸ ਸਿੰਘ, ਹਰਪ੍ਰੀਤ ਸਿੰਘ, ਜਿੰਮੀ, ਰਾਮ ਚੰਦ, ਅਵਤਾਰ ਸਿੰਘ ਕੌਰਜੀਵਾਲਾ, ਲਸ਼ਕਰ ਸਿੰਘ, ਕੁਲਵਿੰਦਰ ਖਰੌੜ ਤੇ ਡਾ. ਅਰਵਿੰਦਰ ਕਾਕੜਾ ਹਾਜ਼ਰ ਸਨ। ਅਖੀਰ ਵਿੱਚ ਪੁਰਾਣੇ ਬੱਸ ਸਟੈਂਡ ਦੇ ਲਾਈਟਾਂ ਵਾਲੇ ਚੌਕ ਤੱਕ ਮੁਜ਼ਾਹਰਾ ਕਰਦਿਆਂ ਹੋਇਆਂ ਮਾਰਚ ਕੀਤਾ ਗਿਆ।