ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੇਤਨਾ ਪਰਖ ਪ੍ਰੀਖਿਆ: ਲੁਧਿਆਣਾ ਜ਼ੋਨ ਦੇ ਪੰਜ ਵਿਦਿਆਰਥੀਆਂ ਨੇ ਝੰਡੇ ਗੱਡੇ

08:53 AM Oct 19, 2023 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 18 ਅਕਤੂਬਰ
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਵਿਚਾਰਾਂ ਦਾ ਪਸਾਰਾ ਕਰਨ ਹਿੱਤ ਕਰਵਾਈ ਤਰਕਸ਼ੀਲ ਚੇਤਨਾ ਪਰਖ ਪ੍ਰੀਖਿਆ ਦੇ ਐਲਾਨੇ ਨਤੀਜੇ ਵਿੱਚ ਲੁਧਿਆਣਾ ਦੇ ਪੰਜ ਵਿਦਿਆਰਥੀਆਂ ਨੇ ਸੂਬੇ ’ਚੋਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਸੁਸਾਇਟੀ ਦੇ ਜ਼ੋਨ ਲੁਧਿਆਣਾ ਦੇ ਜਥੇਬੰਦਕ ਮੁਖੀ ਜਸਵੰਤ ਜੀਰਖ, ਮੀਡੀਆ ਮੁਖੀ ਹਰਚੰਦ ਭਿੰਡਰ ਤੇ ਵਿੱਤ ਮੁਖੀ ਆਤਮਾ ਸਿੰਘ ਨੇ ਦੱਸਿਆ ਕਿ ਸੁਧਾਰ ਇਕਾਈ ’ਚੋਂ ਸਰਕਾਰੀ ਮਿਡਲ ਸਕੂਲ ਅਕਾਲਗੜ੍ਹ ਦੇ ਛੇਵੀਂ ਜਮਾਤ ਦੇ ਮਨਿੰਦਰ ਸਿੰਘ ਨੇ 98 ਫ਼ੀਸਦੀ ਅੰਕ ਲੈ ਕੇ ਮਿਡਲ ਪੱਧਰ ’ਤੇ ਸੂਬੇ ’ਚੋਂ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ ਹੈ। ਇਸੇ ਤਰ੍ਹਾਂ ਇਸੇ ਸਕੂਲ ਦੀਆਂ ਅੱਠਵੀਂ ਜਮਾਤ ਦੀਆਂ ਕਿਰਨਜੋਤ ਕੌਰ ਅਤੇ ਜਸਪ੍ਰੀਤ ਕੌਰ ਨੇ ਕ੍ਰਮਵਾਰ 98 ਫ਼ੀਸਦੀ ਅਤੇ 97 ਫ਼ੀਸਦੀ ਅੰਕ ਪ੍ਰਾਪਤ ਕੀਤੇ। ਮਾਲੇਰਕੋਟਲਾ ਇਕਾਈ ਵਿੱਚ ਸਾਨੀਆ ਫਜਲਦੀ ਨੇ 92 ਫ਼ੀਸਦੀ ਅਤੇ ਕੋਹਾੜ ਇਕਾਈ ਵਿੱਚ ਪੈਂਦੇ ਐੱਮਏਐੱਮ ਪਬਲਿਕ ਸਕੂਲ ਦੇ ਬਾਰ੍ਹਵੀਂ ਜਮਾਤ ਦੇ ਗੁਰਿੰਦਰ ਸਿੰਘ ਨੇ 99 ਫੀਸਦੀ ਅੰਕ ਲੈ ਕੇ ਪੰਜਾਬ ਭਰ ਵਿੱਚ ਮੁਕਾਮ ਹਾਸਲ ਕੀਤਾ। ਸੂਬਾ ਪੱਧਰ ’ਤੇ ਆਏ ਵਿਦਿਆਰਥੀਆਂ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ਮੌਕੇ 16 ਨਵੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿੱਚ ਸਨਮਾਨਿਤ ਕੀਤਾ ਜਾਵੇਗਾ।

Advertisement

Advertisement