ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ
ਪੱਤਰ ਪ੍ਰੇਰਕ
ਅੰਮ੍ਰਿਤਸਰ, 2 ਦਸੰਬਰ
ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ ਦੇ ਮੰਤਵ ਨਾਲ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਮਿਡਲ ਅਤੇ ਸੈਕੰਡਰੀ ਗਰੁੱਪਾਂ ਦੀ ਦੋ ਪੜਾਵਾਂ ਵਿੱਚ ਕਰਵਾਈ ਗਈ ਛੇਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਤਰਕਸ਼ੀਲ ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਦੇ ਆਗੂਆਂ ਜਸਪਾਲ ਬਾਸਰਕੇ, ਪ੍ਰਿੰਸੀਪਲ ਮੇਲਾ ਰਾਮ ਅਤੇ ਸੂਬਾਈ ਆਗੂ ਸੁਮੀਤ ਸਿੰਘ ਨੇ ਦੱਸਿਆ ਕਿ ਸੂਬਾਈ ਪੱਧਰ ’ਤੇ ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਵਿਦਿਆਰਥੀ ਨਮਨ ਨੇ 2 ਜਮਾਤ ’ਚੋਂ ਤੀਜਾ ਸਥਾਨ ਹਾਸਲ ਕੀਤਾ। ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਂਨੈਂਸ ਦੀ ਕੋਮਲਪ੍ਰੀਤ ਕੌਰ ਨੇ ਅੱਠਵੀਂ ਜਮਾਤ ਅਤੇ ਓਲੀਮੁਨ ਨਿਸ਼ਾ ਨੇ 2 ’ਚੋਂ ਮਾਝਾ ਜ਼ੋਨ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਪ੍ਰੀਖਿਆ ਵਿੱਚੋਂ ਇਕਾਈ ਪੱਧਰ ’ਤੇ ਆਤਮ ਪਬਲਿਕ ਸਕੂਲ ਦੀ ਜਮਾਤ ਛੇਵੀਂ ਦੀ ਵਿਦਿਆਰਥਣ ਜੀਆ ਅਤੇ ਰਾਸ਼ਟਰੀਆ ਬਾਲ ਸ਼ਿਕਸ਼ਾ ਕੇਂਦਰ ਇਸਲਾਮਾਬਾਦ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਅਮਰ ਨੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਵਿਦਿਆਰਥੀ ਮਾਯੂਰੇਸ਼ ਨੇ ਸੱਤਵੀਂ ’ਚੋਂ ਅਤੇ ਵੀਰ ਵਰਮਾ ਨੇ ਅੱਠਵੀਂ ’ਚੋਂ ਅਤੇ ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ, ਛੇਹਰਟਾ ਦੀ ਵਿਦਿਆਰਥਣ ਪ੍ਰਦੀਪ ਕੌਰ ਨੇ ਨੌਵੀਂ ’ਚੋਂ ਪਹਿਲਾ ਸਥਾਨ ਹਾਸਿਲ ਕੀਤਾ।