ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਦੇ ਵਿਕਾਸ ਲਈ ਕਾਰਗਰ ਸਾਬਤ ਹੋਵੇਗੀ ਸਰਬਸੰਮਤੀ: ਬਰਸਟ

11:11 AM Oct 11, 2024 IST
ਸਮਾਗਮ ’ਚ ਸ਼ਿਰਕਤ ਕਰਦੇ ਹੋਏ ਚੇਅਰਮੈਨ ਹਰਚੰਦ ਸਿੰਘ ਬਰਸਟ ਤੇ ਹੋਰ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 10 ਅਗਸਤ
ਖੇੜੀ ਭੀਮਾ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਹਰਦੀਪ ਕੌਰ ਪਤਨੀ ਵੀਰਦਵਿੰਦਰ ਸਿੰਘ ਸਰਪੰਚ ਚੁਣੇ ਗਏ ਹਨ ਜਦਕਿ ਹਰਦਿਆਲ ਸਿੰਘ, ਕੁਲਵਿੰਦਰ ਸਿੰਘ, ਦਲਬਾਗ ਸਿੰਘ, ਜਸਵੀਰ ਕੌਰ ਅਤੇ ਮੁਖਤਿਆਰ ਕੌਰ ਨੂੰ ਵੀ ਸਰਬਸੰਮਤੀ ਨਾਲ ਪੰਚ ਚੁਣਿਆ ਗਿਆ। ਇਸ ਖੁਸ਼ੀ ’ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿਸ ਦੌਰਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸਰਬਸੰਮਤੀ ਨਾਲ ਸਰਪੰਚ ਬਣੇ ਹਰਦੀਪ ਕੌਰ ਸਮੇਤ ਪੰਚਾਂ ਨੂੰ ਵੀ ਮੁਬਾਰਕਬਾਦ ਦਿੱਤੀ। ਇਸ ਮੌਕੇ ਸ੍ਰੀ ਬਰਸਟ ਦਾ ਕਹਿਣਾ ਸੀ ਕਿ ਪੰਚਾਇਤ ਦੀ ਚੋਣ ਸਰਬਸੰਮਤੀ ਨਾਲ ਕਰਕੇ ਖੇੜੀ ਭੀਮਾ ਦੇ ਵਾਸੀਆਂ ਨੇ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ ਹੈ ਤੇ ਅਜਿਹੀ ਕਾਰਵਾਈ ਨਗਰ ਦੇ ਸਰਬਪੱਖੀ ਵਿਕਾਸ ਲਈ ਵੀ ਵਧੇਰੇ ਕਾਰਗਰ ਸਾਬਤ ਹੋਵੇਗੀ।

Advertisement

Advertisement