ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਵਿੱਚ ਵਧ ਰਹੇ ਭਿਖਾਰੀਆਂ ਤੇ ਥ੍ਰੀ-ਵ੍ਹੀਲਰਾਂ ਦੇ ਮਸਲੇ ਨੂੰ ਵਿਚਾਰਿਆ

08:36 AM Jul 11, 2024 IST
ਚੰਡੀਗੜ੍ਹ ਵਿਖੇ ਯੂਟੀ ਪ੍ਰਸ਼ਾਸਕ ਦੀ ਸਲਾਹਕਾਰ ਕੌਂਸਲ ਦੀ ਸਥਾਈ ਕਮੇਟੀ ਦੇ ਮੈਂਬਰ ਮੀਟਿੰਗ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ
ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਕਾਨੂੰਨ ਤੇ ਵਿਵਸਥਾ ਨੂੰ ਬਰਕਰਾਰ ਰੱਖਣ ਬਾਰੇ ਅੱਜ ਯੂਟੀ ਪ੍ਰਸ਼ਾਸਕ ਦੀ ਸਲਾਹਕਾਰ ਕੌਂਸਲ ਦੀ ਸਥਾਈ ਕਮੇਟੀ ਦੀ ਮੀਟਿੰਗ ਇੱਥੇ ਸੈਕਟਰ-9 ਸਥਿਤ ਚੰਡੀਗੜ੍ਹ ਪੁਲੀਸ ਹੈੱਡਕੁਆਰਟਰ ਵਿਖੇ ਅਰੁਣ ਸੂਦ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਵੀਕੇ ਕਪੂਰ ਆਈਪੀਐੱਸ (ਸੇਵਾਮੁਕਤ), ਫੈਡਰੇਸ਼ਨ ਆਫ ਸੈਕਟਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਚੰਡੀਗੜ੍ਹ ਰੈਜ਼ੀਡੈਂਟਸ ਐਸੋਸੀਏਸ਼ਨ ਵੈੱਲਫੇਅਰ ਫੈਡਰੇਸ਼ਨ ਦੇ ਹਿਤੇਸ਼ ਪੁਰੀ, ਐੱਸਐੱਸਪੀ ਯੂਟੀ ਅਤੇ ਐੱਸਪੀ ਸਿਟੀ ਸ਼ਾਮਲ ਹੋਏ। ਕਮੇਟੀ ਦੇ ਚੇਅਰਮੈਨ ਅਰੁਣ ਸੂਦ ਤੇ ਹੋਰ ਮੈਂਬਰਾਂ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਅਤੇ ਨਾਗਰਿਕਾਂ ਨੂੰ ਘਰ-ਘਰ ਪਹੁੰਚ ਕੇ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਚੰਡੀਗੜ੍ਹ ਪੁਲੀਸ ਦੀ ਸ਼ਲਾਘਾ ਕੀਤੀ। ਮੀਟਿੰਗ ਦੌਰਾਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰਾਂ ਨੇ ਸ਼ਹਿਰ ਦੇ ਸਾਰੇ ਲਾਈਟ ਪੁਆਇੰਟਾਂ ’ਤੇ ਭਿਖਾਰੀਆਂ ਦੀ ਸਮੱਸਿਆ, ਗੁਆਂਢੀ ਰਾਜਾਂ ਤੋਂ ਥ੍ਰੀ ਵ੍ਹੀਲਰ ਦੀ ਵੱਧ ਰਹੀ ਆਮਦ, ਬਾਹਰੀ ਇਲਾਕੇ ਵਿੱਚ ਰਾਤ ਦੀ ਗਸ਼ਤ ਵਧਾਉਣ, ਸਲਿੱਪ ਸੜਕਾਂ ਰਾਹੀਂ ਖੱਬੇ ਮੋੜ ਦੀ ਸਹੂਲਤ ਸਣੇ ਹੋਰ ਮੁੱਦੇ ਚੁੱਕੇ ਗਏ। ਕਮੇਟੀ ਨੇ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਕੇਸ ਦਰਜ ਕਰਨ ਵਿੱਚ ਰੈਜੀਡੇਂਟ ਵੈਲਫੇਅਰ ਐਸੋਸੀਏਸ਼ਨ ਮੈਂਬਰਾਂ ਦੀ ਮਦਦ ਲੈਣ ਅਤੇ ਪੁਲੀਸ ਸਾਇਰਨ ਤੋਂ ਬਿਨਾਂ ਸੈਕਟਰਾਂ ਦੇ ਅੰਦਰੂਨੀ ਖੇਤਰਾਂ ਵਿੱਚ ਰਾਤ ਦੀ ਗਸ਼ਤ ਵਧਾਉਣ ਵਰਗੇ ਮੁੱਦੇ ਉਠਾਏ ਗਏ। ਇਸ ਦੇ ਨਾਲ ਹੀ ਕਮੇਟੀ ਨੇ ਸਾਰੇ ਸੈਕਟਰਾਂ ਵਿੱਚ ਐਂਟਰੀ ਤੇ ਐਗਜ਼ਿਟ ਗੇਟ ਲਗਾਉਣ ਅਤੇ ਸਾਰੇ ਸੈਕਟਰਾਂ ਨੂੰ ਚਾਰੋਂ ਪਾਸਿਓ ਸੀਲ ਕਰਨ ਬਾਰੇ ਵੀ ਗੱਲਬਾਤ ਕੀਤੀ ਗਈ। ਐੱਸਐੱਸਪੀ ਕੰਵਰਦੀਪ ਕੌਰ ਨੇ ਕਮੇਟੀ ਮੈਂਬਰਾਂ ਦੀ ਸਲਾਹ ’ਤੇ ਕਾਰਵਾਈ ਦਾ ਭਰੋਸਾ ਦਿਵਾਇਆ।

Advertisement

Advertisement
Advertisement