ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਨੇਸ਼ ਫੋਗਾਟ ਨੂੰ ਸੋਨ ਤਗ਼ਮਾ ਜਿੱਤਣ ਤੋਂ ਰੋਕਣ ਦੀ ਸਾਜ਼ਿਸ਼: ਰੀਨਾ ਗੁਪਤਾ

08:06 AM Aug 08, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ‘ਆਪ’ ਆਗੂ ਰੀਨਾ ਗੁਪਤਾ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਅਗਸਤ
ਆਮ ਆਦਮੀ ਪਾਰਟੀ ਨੇ ਪੈਰਿਸ ਓਲੰਪਿਕ ਦੇ ਫਾਈਨਲ ਤੋਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਅਯੋਗ ਠਹਿਰਾਉਣ ਪਿੱਛੇ ਵੱਡੀ ਸਾਜ਼ਿਸ਼ ਦਾ ਸ਼ੱਕ ਜਤਾਇਆ ਹੈ। ‘ਆਪ’ ਦੀ ਸੀਨੀਅਰ ਆਗੂ ਰੀਨਾ ਗੁਪਤਾ ਦਾ ਕਹਿਣਾ ਹੈ ਕਿ ਇਹ ਵਿਨੇਸ਼ ਫੋਗਾਟ ਨੂੰ ਓਲੰਪਿਕ ਵਿੱਚ ਸੋਨ ਤਗ਼ਮਾ ਜਿੱਤਣ ਤੋਂ ਰੋਕਣ ਦੀ ਸਾਜ਼ਿਸ਼ ਜਾਪਦੀ ਹੈ। ਵਿਨੇਸ਼ ਨੇ ਵਿਸ਼ਵ ਦੀ ਨੰਬਰ-1 ਜਾਪਾਨੀ ਪਹਿਲਵਾਨ ਨੂੰ ਹਰਾ ਕੇ ਭਾਰਤ ਲਈ ਸੋਨ ਤਗ਼ਮਾ ਜਿੱਤਣ ਦਾ ਦਾਅਵਾ ਪੇਸ਼ ਕੀਤਾ ਸੀ ਪਰ ਅੱਜ ਉਸ ਨੂੰ ਸਿਰਫ਼ 100 ਗ੍ਰਾਮ ਤੋਂ ਜ਼ਿਆਦਾ ਭਾਰ ਹੋਣ ਕਾਰਨ ਓਲੰਪਿਕ ਤੋਂ ਬਾਹਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਵਿਨੇਸ਼ ਫੋਗਾਟ ਨੇ ਪਹਿਲਾਂ ਹੀ ਕਿਸੇ ਸਾਜ਼ਿਸ਼ ਦਾ ਖਦਸ਼ਾ ਪ੍ਰਗਟਾਇਆ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਦੀ ਪੂਰੀ ਟੀਮ ਬ੍ਰਿਜਭੂਸ਼ਣ ਸ਼ਰਨ ਸਿੰਘ ਵੱਲੋਂ ਚੁਣੀ ਗਈ ਹੈ। ਅਜਿਹੀ ਕੋਈ ਵੀ ਚੀਜ਼ ਨਾ ਜੋੜੋ ਜਿਸ ਨਾਲ ਸਭ ਕੁਝ ਵਿਗੜ ਸਕਦਾ ਹੈ। ਉਨ੍ਹਾਂ ਕੇਂਦਰੀ ਖੇਡ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਉਹ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਸਾਹਮਣੇ ਵਿਨੇਸ਼ ਫੋਗਾਟ ਦੇ ਸਮਰਥਨ ‘ਚ ਆਵਾਜ਼ ਬੁਲੰਦ ਕਰਨ ਅਤੇ ਕਮੇਟੀ ਨੂੰ ਦੱਸਣ ਕਿ ਜੇ ਵਿਨੇਸ਼ ਨੂੰ ਇਨਸਾਫ ਨਾ ਮਿਲਿਆ ਤਾਂ ਭਾਰਤ ਓਲੰਪਿਕ ਦਾ ਬਾਈਕਾਟ ਕਰੇਗਾ।
ਰੀਨਾ ਗੁਪਤਾ ਨੇ ਬੁੱਧਵਾਰ ਨੂੰ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਈ ਕੁਸ਼ਤੀ ਖਿਡਾਰੀ ਅੱਗੇ ਆ ਰਹੇ ਹਨ ਅਤੇ ਦੱਸ ਰਹੇ ਹਨ ਕਿ ਕਈ ਵਾਰ ਖਿਡਾਰੀ ਇਕ ਰਾਤ ਵਿੱਚ 3 ਤੋਂ 4 ਕਿੱਲੋ ਭਾਰ ਘਟਾ ਲੈਂਦੇ ਹਨ ਤਾਂ ਜੋ ਉਹ ਆਪਣੇ ਵਰਗ ਵਿੱਚ ਖੇਡ ਸਕਣ। ਫਿਰ ਇਹ ਕਿਵੇਂ ਹੋ ਸਕਦਾ ਹੈ ਕਿ ਵਿਨੇਸ਼ ਨੂੰ ਸਿਰਫ 100 ਗ੍ਰਾਮ ਵਜ਼ਨ ਲਈ ਬਾਹਰ ਕੱਢਿਆ ਜਾ ਰਿਹਾ ਹੈ। ਇਸ ਪਿੱਛੇ ਕੋਈ ਵੱਡੀ ਸਾਜ਼ਿਸ਼ ਜਾਪਦੀ ਹੈ। ਕੁਸ਼ਤੀ ਦੇ ਖਿਡਾਰੀਆਂ ਦੇ ਭਾਰ ਦਾ ਹਰ ਸਮੇਂ ਧਿਆਨ ਰੱਖਿਆ ਜਾਂਦਾ ਹੈ। ਉਨ੍ਹਾਂ ਦਾ ਦਿਨ ਭਰ ਵਿੱਚ ਕਈ ਵਾਰ ਵਜ਼ਨ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦਾ ਭਾਰ ਸਹੀ ਰਹੇ ਅਤੇ ਉਹ ਅਯੋਗ ਨਾ ਹੋ ਜਾਣ। ਰੀਨਾ ਗੁਪਤਾ ਨੇ ਅੱਗੇ ਦੱਸਿਆ ਕਿ ਵਿਨੇਸ਼ ਫੋਗਾਟ ਨੇ ਕਈ ਗੋਲਡ ਮੈਡਲ ਜਿੱਤੇ ਹਨ। ਉਸ ਨੇ ਦੋ ਵਾਰ ਏਸ਼ੀਅਨ ਚੈਂਪੀਅਨਸ਼ਿਪ ਅਤੇ ਤਿੰਨ ਵਾਰ ਰਾਸ਼ਟਰਮੰਡਲ ਚੈਂਪੀਅਨਸ਼ਿਪ ਜਿੱਤੀ। ਉਸ ਨੂੰ ਖੁਦ ਇਸ ਖੇਡ ਦਾ ਚੰਗਾ ਅਨੁਭਵ ਹੈ।
ਉਨ੍ਹਾਂ ਕਿਹਾ ਕਿ ਵਿਨੇਸ਼ ਨੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਖ਼ਿਲਾਫ਼ ਆਵਾਜ਼ ਉਠਾਈ ਸੀ। ਇਹ ਉਹੀ ਬਹਾਦਰ ਵਿਨੇਸ਼ ਹੈ ਜੋ ਸਾਡੀਆਂ ਪਹਿਲਵਾਨ ਧੀਆਂ ਨੂੰ ਇਨਸਾਫ ਦਿਵਾਉਣ ਲਈ ਜੰਤਰ-ਮੰਤਰ ’ਤੇ ਬੈਠੀ ਸੀ। ਫਿਰ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਉਥੋਂ ਕਿਵੇਂ ਭਜਾਇਆ। ਸਾਨੂੰ ਅੰਤਰਰਾਸ਼ਟਰੀ ਓਲੰਪਿਕ ਸੰਘ ਕੋਲ ਆਪਣੀ ਪਟੀਸ਼ਨ ਦਾਇਰ ਕਰਕੇ ਇਸ ਫੈਸਲੇ ਨੂੰ ਚੁਣੌਤੀ ਦੇਣੀ ਚਾਹੀਦੀ ਹੈ।

Advertisement

Advertisement