ਚਾਕੂ ਮਾਰ ਕੇ ਕਾਂਸਟੇਬਲ ਦੀ ਹੱਤਿਆ
10:40 AM Nov 24, 2024 IST
ਨਵੀਂ ਦਿੱਲੀ, 23 ਨਵੰਬਰ
ਦਿੱਲੀ ਪੁਲੀਸ ਦੇ ਇਕ ਕਾਂਸਟੇਬਲ ਦੀ ਲੰਘੀ ਰਾਤ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਕਿਰਨ ਪਾਲ (28) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਂਸਟੇਬਲ ਕਿਰਨ ਪਾਲ ਲੰਘੀ ਰਾਤ ਦੱਖਣੀ-ਪੂਰਬੀ ਦਿੱਲੀ ਦੇ ਗੋਬਿੰਦਪੁਰ ਖੇਤਰ ਵਿੱਚ ਗਸ਼ਤ ’ਤੇ ਸੀ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਉਸ ਦੀ ਲਾਸ਼ ਅੱਜ ਤੜਕੇ ਇੱਕ ਗਲੀ ’ਚੋਂ ਬਰਾਮਦ ਕੀਤੀ ਗਈ, ਜਿਸ ’ਤੇ ਚਾਕੂ ਦੇ ਜ਼ਖਮਾਂ ਦੇ ਨਿਸ਼ਾਨ ਸਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਦੀ ਪਛਾਣ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਦੇਖੀ ਜਾ ਰਹੀ ਹੈ। -ਪੀਟੀਆਈ
Advertisement
Advertisement