ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਲਕਾ ਡੇਰਾਬੱਸੀ ਦੇ ਵਿਧਾਇਕ ਐਨ.ਕੇ. ਸ਼ਰਮਾ ਕਰੋਨਾ ਪਾਜ਼ੇਟਿਵ

08:33 PM Aug 19, 2020 IST

ਹਰਜੀਤ ਸਿੰਘ
ਜ਼ੀਰਕਪੁਰ, 19 ਅਗਸਤ

Advertisement

ਹਲਕਾ ਡੇਰਾਬੱਸੀ ਵਿੱਚ ਕਰੋਨਾ ਮਹਾਮਾਰੀ ਲਗਾਤਾਰ ਫੈਲਦੀ ਜਾ ਰਹੀ ਹੈ। ਹਲਕਾ ਡੇਰਾਬੱਸੀ ਦੇ ਵਿਧਾਇਕ ਐਨ.ਕੇ. ਸ਼ਰਮਾ ਨੂੰ ਕਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਸ੍ਰੀ ਸ਼ਰਮਾ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਸਿਹਤ ਵਿਭਾਗ ਵੱਲੋਂ ਸ੍ਰੀ ਸ਼ਰਮਾ ਨੂੰ ਘਰ ਵਿੱਚ ਹੀ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਸ੍ਰੀ ਸ਼ਰਮਾ ਨੂੰ ਲੰਘੇ ਦਨਿਾਂ ਵਿੱਚ ਮਿਲਣ ਵਾਲੇ ਉਨ੍ਹਾਂ ਦੇ ਸਮਰਥਕਾਂ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਦੱਸਿਆ ਕਿ ਉਹ ਲੰਘੇ ਦੋ ਤਿੰਨ ਦਨਿਾਂ ਤੋਂ ਅਸਹਿਜ ਮਹਿਸੂਸ ਕਰ ਰਹੇ ਸੀ। ਸ਼ੱਕ ਪੈਣ ‘ਤੇ ਉਨ੍ਹਾਂ ਕਰੋਨਾ ਦਾ ਟੈਸਟ ਕਰਵਾਇਆ ਤੇ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂ ਕਿ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗਟਿਵ ਆਈ ਹੈ। ਉਨ੍ਹਾਂ ਇਸ ਦੀ ਜਾਣਕਾਰੀ ਆਪਣੇ ਵੱਖ ਵੱਖ ਸੋਸ਼ਲ ਮੀਡੀਆ ਅਕਾਊਂਟਾਂ ‘ਤੇ ਸਾਂਝੀ ਕਰਦਿਆਂ ਉਨ੍ਹਾਂ ਨੂੰ ਮਿਲਣ ਵਾਲਿਆਂ ਨੂੰ ਕਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਖ਼ਬਰ ਨਾਲ ਸਬ ਡਿਵੀਜ਼ਨ ਡੇਰਾਬੱਸੀ ਦੇ ਪੱਤਰਕਾਰਾਂ ਦੀ ਚਿੰਤਾ ਵਧ ਗਈ ਹੈ। ਸ੍ਰੀ ਸ਼ਰਮਾ ਵੱਲੋਂ ਲੰਘੇ ਦਿਨੀਂ ਆਪਣੇ ਦਫਤਰ ਵਿੱਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਸੀ ਜਿਸ ਵਿੱਚ ਵੱਡੀ ਗਿਣਤੀ ਸਥਾਨਕ ਪੱਤਰਕਾਰ ਪਹੁੰਚੇ ਹਨ।

 

Advertisement

Advertisement
Tags :
ਐਨ.ਕੇ.ਸ਼ਰਮਾਹਲਕਾ,ਕਰੋਨਾਡੇਰਾਬੱਸੀਪਾਜ਼ੇਟਿਵ;ਵਿਧਾਇਕ