For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦਾ ਹਲਕਾ ਇੰਚਾਰਜ ਭਾਜਪਾ ’ਚ ਸ਼ਾਮਲ

08:29 AM Apr 26, 2024 IST
ਅਕਾਲੀ ਦਲ ਦਾ ਹਲਕਾ ਇੰਚਾਰਜ ਭਾਜਪਾ ’ਚ ਸ਼ਾਮਲ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 25 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੂੰ ਲੁਧਿਆਣਾ ’ਚ ਵੱਡਾ ਝਟਕਾ ਲੱਗਿਆ ਹੈ। ਇਥੋਂ ਅਕਾਲੀ ਦਲ ਦੇ ਹਲਕਾ ਕੇਂਦਰੀ ਦੇ ਇੰਚਾਰਜ ਵਿਪਨ ਸੂਦ ਕਾਕਾ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਭਾਜਪਾ ਦਾ ਪੱਲਾ ਫੜ ਲਿਆ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਰੀਬ ਇੱਕ ਸਾਲ ਪਹਿਲਾਂ ਲੋਕ ਸਭਾ ਹਲਕਾ ਲੁਧਿਆਣਾ ਲਈ ਵਿਪਨ ਸੂਦ ਨੂੰ ਉਮੀਦਵਾਰ ਐਲਾਨਿਆ ਗਿਆ ਸੀ ਪਰ ਹੁਣ ਚੋਣਾਂ ਨੇੜੇ ਆ ਕੇ ਰਣਜੀਤ ਸਿੰਘ ਢਿੱਲੋਂ ਨੂੰ ਮੈਦਾਨ ਵਿੱਚ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ ਵਿਪਨ ਸੂਦ ਲਗਾਤਾਰ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਕਾਕਾ ਸੂਦ ਦੇ ਸਮਰੱਥਕਾਂ ਦਾ ਕਹਿਣਾ ਹੈ ਕਿ ਉਹ ਘਰ ਵਾਪਸ ਆ ਗਏ ਹਨ।
ਦੱਸਣਯੋਗ ਹੈ ਕਿ 2016 ਵਿੱਚ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਆਖ ਵਿਪਨ ਸੂਦ ਕਾਕਾ ਲੋਕ ਇਨਸਾਫ਼ ਪਾਰਟੀ ’ਚ ਸ਼ਾਮਲ ਹੋਏ ਸਨ ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ’ਚ ਗੱਠਜੋੜ ਹੋਣ ਤੋਂ ਬਾਅਦ ਕਾਕਾ ਸੂਦ ਨੂੰ ਹਲਕਾ ਕੇਂਦਰੀ ਤੋਂ ਉਮੀਦਵਾਰ ਬਣਾਇਆ ਗਿਆ ਸੀ। ਸੂਦ ਨੇ 2022 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਪੱਲਾ ਫੜਿਆ ਸੀ। ਉਦੋਂ ਲੁਧਿਆਣਾ ’ਚ ਹੋਏ ਇੱਕ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਕਾਕਾ ਸੂਦ ਪਾਰਟੀ ਦੇ ਉਮੀਦਵਾਰ ਹੋਣਗੇ। ਸੂਤਰ ਦੱਸਦੇ ਹਨ ਕਿ ਪ੍ਰਧਾਨ ਦੇ ਇਸ ਐਲਾਨ ਤੋਂ ਬਾਅਦ ਪੰਥਕ ਆਗੂ ਇਸਦਾ ਵਿਰੋਧ ਕਰ ਰਹੇ ਸਨ। ਲੁਧਿਆਣਾ ਤੋਂ ਉਮੀਦਵਾਰ ਦੇ ਐਲਾਨ ਹੋਣ ਤੋਂ ਬਾਅਦ ਵਿਪਨ ਸੂਦ ਅਕਾਲੀ ਦਲ ਦੀ ਕਿਸੇ ਵੀ ਮੀਟਿੰਗ ਜਾਂ ਸਮਾਗਮ ’ਚ ਨਜ਼ਰ ਨਹੀਂ ਆਏ। ਉਥੇ ਹੀ ਕਾਕਾ ਸੂਦ ਦੇ ਘਰ ਤੇ ਦਫ਼ਤਰ ਵਿੱਚ ਕੁਝ ਮਹੀਨੇ ਪਹਿਲਾਂ ਆਮਦਨ ਕਰ ਵਿਭਾਗ ਵੱਲੋਂ ਮਾਰੇ ਛਾਪਿਆਂ ਨੂੰ ਲੋਕ ਸਿਆਸਤ ਨਾ ਜੋੜ ਕੇ ਦੇਖ ਰਹੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×