For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਿੰਪੀ ਢਿੱਲੋਂ ਵੱਲੋਂ ਅਸਤੀਫ਼ਾ

08:55 AM Aug 26, 2024 IST
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਿੰਪੀ ਢਿੱਲੋਂ ਵੱਲੋਂ ਅਸਤੀਫ਼ਾ
ਮੇਰੀ ਸੁਖਬੀਰ ਨਾਲ 35 ਸਾਲ ਦੀ ਯਾਰੀ ਪਰਿਵਾਰਵਾਦ ਦੀ ਭੇਟ ਚੜ੍ਹੀ: ਡਿੰਪੀ ਢਿੱਲੋਂ ਹਲਕਾ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਦੇ ਸਮੂਹ ਅਹੁਦਿਆਂ ਤੋਂ ਅਸਤੀਫਾ ਦਿੰਦਿਆਂ ਸੋਸ਼ਲ ਮੀਡੀਆ ਸੁਨੇਹੇ ਰਾਹੀਂ ਆਖਿਆ ਕਿ ਉਹ ਕਰੀਬ 35 ਸਾਲ ਤੋਂ ਅਕਾਲੀ ਦਲ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਪਾਰਟੀ ਦਾ ਹਰ ਹੁਕਮ ਸਿਰ ਮੱਥੇ ਮੰਨਿਆ ਪਰ ਇਸ ਸਾਲ ਜਨਵਰੀ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਅਚਾਨਕ ਇਹ ਕਿਹਾ ਗਿਆ ਕਿ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੇ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਚੋਣ ਲੜਨੀ ਹੈ ਤੇ ਉਹ (ਡਿੰਪੀ ਢਿੱਲੋਂ) ਆਪਣਾ ਵੇਖ ਲੈਣ। ਇਸ ਤੋਂ ਬਾਅਦ ਫਿਰ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ਤੋਂ ਉਨ੍ਹਾਂ ਨੂੰ (ਡਿੰਪੀ ਢਿੱਲੋਂ) ਕੰਮ ਸਾਂਭਣ ਲਈ ਕਿਹਾ ਪਰ ਹੁਣ ਮੁੜ ਇਹ ਸਪਸ਼ਟ ਹੋ ਗਿਆ ਹੈ ਕਿ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਨੂੰ ਚੋਣ ਲੜਾਈ ਜਾਣੀ ਹੈ। ਇਸ ਲਈ ਉਹ ਆਪਣੇ ਮਨ ’ਤੇ ਪਏ ਬੋਝ ਨੂੰ ਹੋਰ ਨਹੀਂ ਸਹਾਰ ਸਕਦੇ ਜਿਸ ਕਰ ਕੇ ਉਨ੍ਹਾਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕੋਈ ਵੀ ਰਾਜਸੀ ਫੈਸਲਾ ਲੈਣ ਤੋਂ ਪਹਿਲਾਂ ਆਪਣੇ ਵਰਕਰਾਂ ਨਾਲ ਸਲਾਹ ਕਰਨਗੇ।
Advertisement

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 25 ਅਗਸਤ
ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਇੰਚਾਰਜ ਅਤੇ ਦਲ ਦੀ ਟਿਕਟ ’ਤੇ ਦੋ ਵਾਰ ਚੋਣ ਲੜ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਪਰਿਵਾਰ ਨੇ ਅੱਜ ਰਸਮੀ ਤੌਰ ’ਤੇ ਅਕਾਲੀ ਦਲ ਛੱਡਣ ਦਾ ਐਲਾਨ ਕਰ ਦਿੱਤਾ ਹੈ। ਡਿੰਪੀ ਢਿੱਲੋਂ ਦੇ ‘ਆਪ’ ਵਿੱਚ ਸ਼ਾਮਲ ਹੋਣ ਦੇ ਚਰਚੇ ਹਨ ਪਰ ਇਸ ਬਾਰੇ ਸਥਿਤੀ ਸਪਸ਼ਟ ਨਹੀਂ ਹੋ ਸਕੀ। ਜਾਣਕਾਰੀ ਅਨੁਸਾਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਗਿੱਦੜਬਾਹਾ ਹਲਕੇ ਦੇ ਪਿੰਡਾਂ ਵਿਚ ਪਿਛਲੇ ਦੋ ਹਫਤਿਆਂ ਤੋਂ ਤੂਫਾਨੀ ਦੌਰੇ ਕੀਤੇ ਗਏ ਸਨ ਪਰ ਗਿੱਦੜਬਾਹਾ ਜ਼ਿਮਨੀ ਚੋਣ ਬਾਦਲ ਪਰਿਵਾਰ ਦੇ ਕਿਸੇ ਜੀਅ ਨੂੰ ਲੜਾਏ ਜਾਣ ਦੀਆਂ ਚਰਚਾਵਾਂ ਅਕਾਲੀ ਦਲ ਨੂੰ ਮਹਿੰਗੀਆਂ ਪੈ ਗਈਆਂ ਹਨ।
ਸੁਖਬੀਰ ਬਾਦਲ ਵੱਲੋਂ ਪਿਛਲੇ ਦਿਨਾਂ ਤੋਂ ਹਲਕੇ ਦੇ ਅਕਾਲੀ ਵਰਕਰਾਂ ਨਾਲ ਬੈਠਕਾਂ ਕੀਤੀਆਂ ਜਾ ਰਹੀਆਂ ਸਨ। ਉਸ ਵੇਲੇ ਡਿੰਪੀ ਢਿੱਲੋਂ ਉਨ੍ਹਾਂ ਨਾਲ ਸਨ ਪਰ ਕਿਸੇ ਵੀ ਬੈਠਕ ਵਿੱਚ ਸੁਖਬੀਰ ਵੱਲੋਂ ਡਿੰਪੀ ਢਿੱਲੋਂ ਨੂੰ ਅਕਾਲੀ ਦਲ ਦੇ ਉਮੀਦਵਾਰ ਵਜੋਂ ਪੇਸ਼ ਨਹੀਂ ਕੀਤਾ ਗਿਆ ਸੀ। ਦੂਜੇ ਪਾਸੇ ਚਰਚਾ ਹੈ ਕਿ ਹਰਦੀਪ ਸਿੰਘ ਢਿੱਲੋਂ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ ਤੇ ‘ਆਪ’ ਵੱਲੋਂ ਉਨ੍ਹਾਂ ਨੂੰ ਗਿੱਦੜਬਾਹਾ ਹਲਕੇ ਤੋਂ ਚੋਣ ਲੜਾਈ ਜਾ ਸਕਦੀ ਹੈ। ਉਂਝ ਇਸ ਹਲਕੇ ਤੋਂ ‘ਆਪ’ ਉਮੀਦਵਾਰ ਵਜੋਂ ਰਾਜ ਬਲਵਿੰਦਰ ਸਿੰਘ ਮਰਾੜ ਦਾ ਨਾਮ ਚਰਚਾ ਵਿੱਚ ਸੀ। ਦੱਸਣਯੋਗ ਹੈ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਬਣਨ ਨਾਲ ਗਿੱਦੜਬਾਹਾ ਦੀ ਸੀਟ ਖਾਲੀ ਹੋਈ ਹੈ ਜਿਸ ਕਾਰਨ ਇਥੇ ਜ਼ਿਮਨੀ ਚੋਣ ਹੋਵੇਗੀ। ਸ੍ਰੀ ਵੜਿੰਗ ਇਥੋਂ ਤਿੰਨ ਵਾਰ ਵਿਧਾਇਕ ਬਣ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਤਿੰਨ ਹੋਰ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਹੋਣਗੀਆਂ।

Advertisement

ਮੇਰੀ ਸੁਖਬੀਰ ਨਾਲ 35 ਸਾਲ ਦੀ ਯਾਰੀ ਪਰਿਵਾਰਵਾਦ ਦੀ ਭੇਟ ਚੜ੍ਹੀ: ਡਿੰਪੀ ਢਿੱਲੋਂ

ਹਲਕਾ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਅਕਾਲੀ ਦਲ ਦੇ ਸਮੂਹ ਅਹੁਦਿਆਂ ਤੋਂ ਅਸਤੀਫਾ ਦਿੰਦਿਆਂ ਸੋਸ਼ਲ ਮੀਡੀਆ ਸੁਨੇਹੇ ਰਾਹੀਂ ਆਖਿਆ ਕਿ ਉਹ ਕਰੀਬ 35 ਸਾਲ ਤੋਂ ਅਕਾਲੀ ਦਲ ਦੀ ਸੇਵਾ ਕਰ ਰਹੇ ਸਨ। ਉਨ੍ਹਾਂ ਪਾਰਟੀ ਦਾ ਹਰ ਹੁਕਮ ਸਿਰ ਮੱਥੇ ਮੰਨਿਆ ਪਰ ਇਸ ਸਾਲ ਜਨਵਰੀ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਅਚਾਨਕ ਇਹ ਕਿਹਾ ਗਿਆ ਕਿ ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੇ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਚੋਣ ਲੜਨੀ ਹੈ ਤੇ ਉਹ (ਡਿੰਪੀ ਢਿੱਲੋਂ) ਆਪਣਾ ਵੇਖ ਲੈਣ। ਇਸ ਤੋਂ ਬਾਅਦ ਫਿਰ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ਤੋਂ ਉਨ੍ਹਾਂ ਨੂੰ (ਡਿੰਪੀ ਢਿੱਲੋਂ) ਕੰਮ ਸਾਂਭਣ ਲਈ ਕਿਹਾ ਪਰ ਹੁਣ ਮੁੜ ਇਹ ਸਪਸ਼ਟ ਹੋ ਗਿਆ ਹੈ ਕਿ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ ਨੂੰ ਚੋਣ ਲੜਾਈ ਜਾਣੀ ਹੈ। ਇਸ ਲਈ ਉਹ ਆਪਣੇ ਮਨ ’ਤੇ ਪਏ ਬੋਝ ਨੂੰ ਹੋਰ ਨਹੀਂ ਸਹਾਰ ਸਕਦੇ ਜਿਸ ਕਰ ਕੇ ਉਨ੍ਹਾਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਕੋਈ ਵੀ ਰਾਜਸੀ ਫੈਸਲਾ ਲੈਣ ਤੋਂ ਪਹਿਲਾਂ ਆਪਣੇ ਵਰਕਰਾਂ ਨਾਲ ਸਲਾਹ ਕਰਨਗੇ।

Advertisement

Advertisement
Author Image

sukhwinder singh

View all posts

Advertisement