ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਸਪਾ ਆਗੂਆਂ ਵੱਲੋਂ ਹਲਕਾ ਪੱਧਰੀ ਮੀਟਿੰਗ

06:45 AM Jun 19, 2024 IST
ਪਿੰਡ ਫੱਗੂਵਾਲਾ ਵਿੱਚ ਬਸਪਾ ਦੀ ਮੀਟਿੰਗ ਵਿੱਚ ਸ਼ਾਮਲ ਆਗੂ ਤੇ ਵਰਕਰ। -ਫੋਟੋ: ਮੱਟਰਾਂ

ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਜੂਨ
ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸੰਗਰੂਰ ਦੀ ਮੀਟਿੰਗ ਅੱਜ ਦਰਸ਼ਨ ਸਿੰਘ ਨਦਾਮਪੁਰ ਦੀ ਪ੍ਰਧਾਨਗੀ ਹੇਠ ਫੱਗੂਵਾਲਾ ਵਿੱਚ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਬਸਪਾ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਜ਼ਿਲ੍ਹਾ ਇੰਚਾਰਜ ਰਣਧੀਰ ਸਿੰਘ ਨਾਗਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸਤਗੁਰ ਸਿੰਘ ਮੱਟੂ ਨੇ ਲੋਕ ਸਭਾ ਚੋਣਾਂ ਦੌਰਾਨ ਪਾਰਟੀ ਉਮੀਦਵਾਰ ਡਾ. ਮੱਖਣ ਸਿੰਘ ਦੀ ਚੋਣ ਮੁਹਿੰਮ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣ ਲਈ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਲੜਾਈ ਅਰਬਪਤੀਆਂ ਦੇ ਨਾਲ ਹੈ ਜਿਨ੍ਹਾਂ ਦੀਆਂ ਪੰਜਾਬ ਅਤੇ ਕੇਂਦਰ ਵਿੱਚ ਸਰਕਾਰਾਂ ਰਹੀਆਂ ਹਨ। ਫਿਰ ਵੀ ਬਸਪਾ ਵਰਕਰਾਂ ਨੇ ਘੱਟ ਪੈਸੇ ਅਤੇ ਸੀਮਤ ਸਾਧਨਾਂ ਨਾਲ ਵਰਕਰਾਂ ਵੱਲੋਂ ਕੀਤੀ ਮਿਹਨਤ ਨੂੰ ਸਲੂਟ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਗਠਨ ਵਿੱਚ 50 ਫੀਸਦੀ ਜ਼ਿੰਮੇਵਾਰੀਆਂ ਨੌਜਵਾਨ ਵਰਗ ਅਤੇ ਔਰਤਾਂ ਨੂੰ ਦਿੱਤੀਆਂ ਜਾਣਗੀਆਂ। ਹਰ ਪਿੰਡ ਵਿੱਚ ਘੱਟੋ ਘੱਟ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ।

Advertisement

Advertisement