ਵੱਖ-ਵੱਖ ਥਾਵਾਂ ’ਤੇ ਸੰਵਿਧਾਨ ਦਿਵਸ ਮਨਾਇਆ
ਜੋਗਿੰਦਰ ਸਿੰਘ ਓਬਰਾਏ
ਖੰਨਾ, 26 ਨਵੰਬਰ
ਪਿੰਡ ਚਕੋਹੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ 75ਵੇਂ ਸੰਵਿਧਾਨ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਸਿਫ਼ਤੀ ਅਤੇ ਸਮਾਜ ਸੇਵੀ ਗੁਰਮੀਤ ਸਿੰਘ ਨਾਗਪਾਲ ਨੇ ਬੱਚਿਆਂ ਨੂੰ ਭਾਰਤ ਦੇ ਸੰਵਿਧਾਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਵਿਸ਼ਵ ਦਾ ਸਭ ਤੋਂ ਵੱਡਾ ਲਿਖਤੀ ਸੰਵਿਧਾਨ ਹੈ ਜਿਸ ਨੂੰ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦੀ ਅਣਥੱਕ ਮਿਹਨਤ ਸਦਕਾ 2 ਸਾਲ 11 ਮਹੀਨੇ 18 ਦਿਨ ਵਿੱਚ ਲਿਖਿਆ ਗਿਆ ਹੈ। ਇਸ ਮੌਕੇ ਵਿਦਿਆਰਥਣ ਕਮਲਪ੍ਰੀਤ ਕੌਰ, ਮਨਵੀਰ ਸਿੰਘ ਅਤੇ ਪਵਨਦੀਪ ਸਿੰਘ ਨੇ ਸੰਵਿਧਾਨ ਸਬੰਧੀ ਚਾਨਣਾ ਪਾਇਆ। ਇਸ ਮੌਕੇ ਬਲਵੀਰ ਸਿੰਘ ਭੱਟੀ, ਜਸਵੰਤ ਸਿੰਘ ਮਿੱਤਰ, ਈਸ਼ਰ ਸਿੰਘ, ਟੇਕ ਚੰਦ, ਪ੍ਰੇਮ ਸਿੰਘ ਬੰਗੜ, ਸੁਰਿੰਦਰ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਹਿਮਾਂਸ਼ੂ, ਅਮਨਦੀਪ ਸਿੰਘ ਤੇ ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।
ਲੁਧਿਆਣਾ (ਖੇਤਰੀ ਪ੍ਰਤੀਨਿਧ): ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿੱਚ ਪ੍ਰਿੰਸੀਪਲ ਦੀਪਕ ਚੋਪੜਾ ਦੀ ਸਰਪ੍ਰਸਤੀ ਵਿੱਚ ‘ਹਮਾਰਾ ਸੰਵਿਧਾਨ ਹਮਾਰਾ ਸਵਾਭੀਮਾਨ’ ਮੁਹਿੰਮ ਅਧੀਨ ਭਾਰਤੀ ਸੰਵਿਧਾਨ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੀਆਂ ਮੌਲਿਕ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ। ਸਹਾਇਕ ਪ੍ਰੋਫੈਸਰ ਲੋਕ ਪ੍ਰਸ਼ਾਸਨ ਡਾ. ਅਨੂ ਨੇ ਦੱਸਿਆ ਕਿ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਭਾਰਤੀ ਸੰਵਿਧਾਨ ਦੀ ਵਿਸ਼ੇਸ਼ ਦੇਣ ਹੈ। ਵਾਈਸ ਪ੍ਰਿੰਸੀਪਲ ਪ੍ਰੋ. ਬਿਨੀਤਾ ਝਾਂਜੀ ਨੇ ਪਹੁੰਚੇ ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ):
ਭਾਜਪਾ ਵੱਲੋਂ ਜ਼ਿਲ੍ਹਾ ਭਾਜਪਾ ਦਫ਼ਤਰ ਦੁੱਗਰੀ ਵਿੱਚ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਦੇਸ਼ ਦਾ 75ਵਾਂ ਸੰਵਿਧਾਨ ਦਿਵਸ ਮਨਾਇਆ ਗਿਆ ਜਿਸ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਡਾ. ਅੰਬੇਡਕਰ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਡਾ. ਨਿਰਮਲ ਨਈਅਰ, ਨਵਲ ਜੈਨ, ਮਹੇਸ਼ ਸ਼ਰਮਾ, ਮਨੀਸ਼ ਚੋਪੜਾ ਲੱਕੀ, ਸੁਮਨ ਵਰਮਾ ਤੇ ਮਨੂ ਅਰੋੜਾ ਹਾਜ਼ਰ ਸਨ।