ਰਘਬੀਰ ਸਿੰਘ ਫਰੀਡਮ ਫਾਈਟਰ ਸਕੂਲ ਵਿੱਚ ਸੰਵਿਧਾਨ ਦਿਵਸ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਖੰਨਾ, 20 ਨਵੰਬਰ
ਡਾ. ਅੰਬੇਦਕਰ ਮਿਸ਼ਨ ਸੁਸਾਇਟੀ ਵੱਲੋਂ ਅਮਲੋਹ ਰੋਡ ਸਥਿਤ ਰਘਬੀਰ ਸਿੰਘ ਫਰੀਡਮ ਫਾਈਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪ੍ਰੋ. ਗਗਨਦੀਪ ਸੇਠੀ ਅਤੇ ਕਰਮਜੀਤ ਸਿੰਘ ਸਿਫ਼ਤੀ ਨੇ ਵਿਦਿਆਰਥਣਾਂ ਨੂੰ ਸੰਵਿਧਾਨ ਵਿੱਚ ਮਿਲੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਹਰ ਪਹਿਲੂ ਨੂੰ ਬਾਰੀਕੀ ਨਾਲ ਦੱਸਦਿਆਂ ਕਿਹਾ ਕਿ ਕਿਵੇਂ ਅਜ਼ਾਦੀ ਤੋਂ ਬਾਅਦ ਭਾਰਤ ਦੀ ਸੰਵਿਧਾਨ ਕਮੇਟੀ ਬਣੀ ਅਤੇ ਇਸ ਕਮੇਟੀ ਦਾ ਮੁੱਖੀ ਭਾਰਤ ਰਤਨ ਡਾ.ਭੀਮ ਰਾਓ ਅੰਬੇਦਕਰ ਨੂੰ ਲਾਇਆ ਗਿਆ ਜਿਨ੍ਹਾਂ ਨੇ 80 ਦੇਸ਼ਾਂ ਦੇ ਵੱਖ ਵੱਖ ਸੰਵਿਧਾਨਾਂ ਦਾ ਅਧਿਐਨ ਕਰਕੇ ਭਾਰਤ ਨੂੰ ਵਿਸ਼ਵ ਦਾ ਸਭ ਤੋਂ ੳੱੁਤਮ ਸੰਵਿਧਾਨ ਲਿਖ ਕੇ ਦਿੱਤਾ। ਸ੍ਰੀ ਸੇਠੀ ਨੇ ਦੱਸਿਆ ਕਿ ਡਾ. ਅੰਬੇਦਕਰ ਨੇ ਭਾਰਤੀ ਸੰਵਿਧਾਨ ਦੁਆਰਾ ਭਾਰਤ ਦੀਆਂ 562 ਰਿਆਸਤਾਂ ਨੂੰ ਇਕ ਲੜੀ ’ਚ ਪਰੋ ਕੇ ਆਧੁਨਿਕ ਭਾਰਤ ਦੀ ਨੀਂਹ ਰੱਖੀ। ਇਸ ਮੌਕੇ ਹੈੱਡ ਮਾਸਟਰ ਬਲਵਿੰਦਰ ਸਿੰਘ, ਕੌਂਸਲਰ ਗੁਰਮੀਤ ਨਾਗਪਾਲ, ਬਲਵੀਰ ਸਿੰਘ ਭੱਟੀ ਤੇ ਅਜੀਤਪਾਲ ਸਿੰਘ ਨੇ ਜਾਣਕਾਰੀ ਦਿੱਤੀ।