ਯੂਨੀਵਰਸਿਟੀ ’ਚ ਸੰਵਿਧਾਨ ਸਨਮਾਨ ਸਮਾਰੋਹ
07:29 AM Jan 28, 2025 IST
Advertisement
ਪੱਤਰ ਪ੍ਰੇਰਕ
ਜੀਂਦ, 27 ਜਨਵਰੀ
ਇੱਥੇ ਚੌਧਰੀ ਰਣਵੀਰ ਸਿੰਘ ਯੂਨੀਵਰਸਿਟੀ ਵਿੱਚ ਵਿਧੀ ਵਿਭਾਗ ਦੀ ਅਗਵਾਈ ਹੇਠ ਸੰਵਿਧਾਨ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਧੀ ਵਿਭਾਗ ਦੇ ਚੇਅਰਮੈਨ ਪ੍ਰੋ. ਸੁਨੀਲ ਫੌਗਾਟ ਨੇ ਪ੍ਰੋਗਰਾਮ ਵਿੱਚ ਪਹੁੰਚੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ’ਤੇ ਸੰਵਿਧਾਨ ਉੱਤੇ ਕੇਂਦਰਿਤ ਇੱਕ ਟੈਲੀ ਫ਼ਿਲਮ ਦਿਖਾਈ ਗਈ। ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਪਹੁੰਚੇ ਸਮਾਜਿਕ ਤੇ ਨਿਆਂ ਮੰਤਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਸੰਵਿਧਾਨ ਗੌਰਵ ਅਭਿਆਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੇ ਸੰਵਿਧਾਨ ’ਤੇ ਸਾਨੂੰ ਮਾਣ ਹੈ। ਉਨ੍ਹਾਂ ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਨੂੰ ਯਾਦ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਨੇ ਯੂਨੀਵਰਸਿਟੀ ਦੇ ਸਾਲਾਨਾ ਕਲੰਡਰ ਅਤੇ ਡਾਇਰੀ ਨੂੰ ਵੀ ਰਿਲੀਜ਼ ਕੀਤੀ। ਉਨ੍ਹਾਂ ’ਵਰਸਿਟੀ ਦੇ ਐੱਨਐੱਸਐੱਸ ਕੋਆਰਡੀਨੇਟਰ ਡਾ. ਜਤਿੰਦਰ ਅਤੇ ਪ੍ਰੀਤੀ ਵਾਲੰਟੀਅਰ ਨੂੰ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ।
Advertisement
Advertisement
Advertisement