ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੇਸ਼ ਦਾ ਸੰਵਿਧਾਨ ਖਤਰੇ ਵਿੱਚ: ਚੰਨੀ

07:22 AM Apr 27, 2024 IST
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਦੇ ਡੇਰਾ ਬੱਲਾਂ ’ਚ ਸੰਤ ਨਿਰੰਜਣ ਦਾਸ ਨੂੰ ਮਿਲਦੇ ਹੋਏ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 26 ਅਪਰੈਲ
ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਆਉਂਦੇ 14 ਪਿੰਡਾਂ ਵਿੱਚ ਵਰਕਰਾਂ ਨਾਲ ਮਿਲਣੀਆਂ ਕਰ ਕੇ ਆਪਣੀ ਚੋਣ ਮੁਹਿੰਮ ਭਖਾ ਦਿੱਤੀ ਹੈ। ਉਨ੍ਹਾਂ ਦੇ ਨਾਲ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ ਵੀ ਹਾਜ਼ਰ ਸਨ।
ਪਿੰਡਾਂ ਵਿੱਚ ਲੋਕਾਂ ਨੂੰ ਮਿਲਦਿਆਂ ਸ੍ਰੀ ਚੰਨੀ ਨੇ ਕਿਹਾ, ‘‘ਇਸ ਸਮੇਂ ਦੇਸ਼ ਦਾ ਸੰਵਿਧਾਨ ਖਤਰੇ ਵਿੱਚ ਹੈ। ਭਾਜਪਾ ਦੇ ਉਮੀਦਵਾਰ ਕਹਿ ਰਹੇ ਹਨ ਕਿ ਉਨ੍ਹਾਂ ਨੂੰ 400 ਸੀਟਾਂ ਜਿਤਾਓ ਤਾਂ ਜੋ ਸੰਵਿਧਾਨ ਬਦਲ ਸਕੀਏ।’’ ਸ੍ਰੀ ਚੰਨੀ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ ਲਿਖਿਆ ਸੰਵਿਧਾਨ ਦੇਸ਼ ਦੇ ਲੋਕ ਕਿਸੇ ਵੀ ਹਾਲਤ ਵਿੱਚ ਬਦਲਣ ਨਹੀਂ ਦੇਣਗੇ। ਉਨ੍ਹਾਂ ਦਾਅਵਾ ਕੀਤਾ ਕਿ ਦੂਜੇ ਪੜਾਅ ਦੀਆਂ ਚੋਣਾਂ ਦੀਆਂ ਖ਼ਬਰਾਂ ਸੰਕੇਤ ਦੇ ਰਹੀਆਂ ਹਨ ਕਿ ਭਾਜਪਾ ਤੇ ਉਨ੍ਹਾਂ ਦੇ ਸਹਿਯੋਗੀ ਬੁਰੀ ਤਰ੍ਹਾਂ ਹਾਰ ਰਹੇ ਹਨ ਤੇ ਪੰਜਾਬ ਵਿੱਚ ਕਾਂਗਰਸ ਪੂਰਨ ਬਹੁਮਤ ਨਾਲ ਚੋਣਾਂ ਜਿੱਤੇਗੀ। ਉਨ੍ਹਾਂ ਲੋਕਾਂ ਨੂੰ ਪਹਿਲੀ ਜੂਨ ਨੂੰ ਪੂਰੀ ਜ਼ਿੰਮੇਵਾਰੀ ਨਾਲ ਵੋਟਾਂ ਪਾ ਕੇ ਇਨ੍ਹਾਂ ਦਲ ਬਦਲੂਆਂ ਨੂੰ ਸਬਕ ਸਿਖਾਉਣ ਦਾ ਸੱਦਾ ਦਿੱਤਾ। ਸਾਬਕਾ ਮੁੱਖ ਮੰਤਰੀ ਨੇ ਚੋਣ ਮੁਹਿੰਮ ਦੌਰਾਨ ਵਿੱਚ ਪਿੰਡ ਬਿੱਲੀ ਚਹਾਰਮੀ ਵਿੱਚ ਹਲਕੇ ਦੇ ਲੋਕਾਂ ਨਾਲ ਤਾਸ਼ ਵੀ ਖੇਡੀ। ਚੰਨੀ ਨੇ ਤਾਸ਼ ਖੇਡ ਰਹੇ ਪਿੰਡ ਦੇ ਲੋਕਾਂ ਨਾਲ ਸੀਪ ਦੀ ਬਾਜ਼ੀ ਲਗਾਈ ਤੇ ਜਿੱਤ ਵੀ ਲਈ। ਇਸ ਦੌਰਾਨ ਚੰਨੀ ਨੇ ਰੁੱਖਾਂ ਦੀ ਛਾਵੇਂ ਬੈਠ ਕੇ ਲੋਕਾਂ ਨਾਲ ਦੁਪਹਿਰ ਦੀ ਰੋਟੀ ਖਾਧੀ। ਚੰਨੀ ਨੇ ਇਤਿਹਾਸਕ ਕਸਬੇ ਨੂਰਮਹਿਲ ਵਿੱਚ ਲੋਕਾਂ ਨੂੰ ਮਿਲਦਿਆਂ ਕਿਹਾ ਕਿ ਉਹ ਵੋਟਾਂ ਵਿੱਚ ਨਵਾਂ ਇਤਿਹਾਸ ਸਿਰਜਣ ਤਾਂ ਜੋ ਭਾਜਪਾ ਨੂੰ ਖ਼ਬਰ ਹੋ ਜਾਵੇ ਕਿ ਪੰਜਾਬ ਦੇ ਲੋਕਾਂ ਦੀ ਅਸਲ ਰਾਏ ਕੀ ਹੈ।

Advertisement

Advertisement
Advertisement