For the best experience, open
https://m.punjabitribuneonline.com
on your mobile browser.
Advertisement

ਭਾਜਪਾ ਦੀਆਂ ਨੀਤੀਆਂ ਕਾਰਨ ਦੇਸ਼ ਦਾ ਸੰਵਿਧਾਨ ਖਤਰੇ ’ਚ: ਅਰੋੜਾ

10:44 AM Apr 04, 2024 IST
ਭਾਜਪਾ ਦੀਆਂ ਨੀਤੀਆਂ ਕਾਰਨ ਦੇਸ਼ ਦਾ ਸੰਵਿਧਾਨ ਖਤਰੇ ’ਚ  ਅਰੋੜਾ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਅਸ਼ੋਕ ਅਰੋੜਾ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 3 ਅਪਰੈਲ
ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਅਸ਼ੋਕ ਅਰੋੜਾ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਭਾਜਪਾ ਦੀਆਂ ਨੀਤੀਆਂ ਕਾਰਨ ਦੇਸ਼ ਦਾ ਸੰਵਿਧਾਨ ਖਤਰੇ ਵਿਚ ਹੈ ਤੇ ਲੋਕਤੰਤਰ ਨੂੰ ਖਤਮ ਕੀਤਾ ਜਾ ਰਿਹਾ ਹੈ। ਜਦੋਂ ਵੀ ਦੇਸ਼ ਦਾ ਸੰਵਿਧਾਨ ਖਤਰੇ ਵਿਚ ਆਇਆ ਹੈ, ਲੋਕਾਂ ਨੇ ਇਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਹੈ।
ਅਰੋੜਾ ਨੇ ਕਿਹਾ ਕਿ ਹਰਿਆਣਾ ਦੀਆਂ ਚੋਣਾਂ ਛੇਵੇਂ ਗੇੜ ਵਿਚ ਹੋਣੀਆਂ ਹਨ ਤੇ ਇਸ ਲਈ ਕਾਂਗਰਸ ਆਪਣੇ ਉਮੀਦਵਾਰਾਂ ਦਾ ਮੰਥਨ ਕਰ ਰਹੀ ਹੈ। ਜਲਦੀ ਹੀ ਕਾਂਗਰਸ ਹਾਈ ਕਮਾਨ ਉਮੀਦਵਾਰਾਂ ਦਾ ਐਲਾਨ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦਾ ਐਲਾਨ ਤਾਂ ਕਾਂਗਰਸ ਨੇ ਕਰਨਾ ਹੈ ਪਰ ਡਰ ਭਾਜਪਾ ਨੂੰ ਸਤਾ ਰਿਹਾ ਹੈ। ਉਨਾਂ ਕਿਹਾ ਕਿ ਭਾਜਪਾ ਕੋਲ ਆਪਣੇ ਉਮੀਦਵਾਰ ਨਹੀਂ ਹਨ। ਕੁੱਝ ਸਮਾਂ ਪਹਿਲਾਂ ਹੀ ਨਵੀਨ ਜਿੰਦਲ ਤੇ ਰਣਜੀਤ ਸਿੰਘ ਚੌਟਾਲਾ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਗਿਆ ਤੇ ਨਾਲ ਹੀ ਉਮੀਦਵਾਰ ਐਲਾਨ ਦਿੱਤਾ ਗਿਆ। ਇਸ ਜਲਦਬਾਜ਼ੀ ਵਿਚ ਰਣਜੀਤ ਚੌਟਾਲਾ ਤਾਂ ਸੰਵਿਧਾਨਕ ਪਰੰਪਰਾਵਾਂ ਵੀ ਭੁੱਲ ਗਏ। ਆਜ਼ਾਦ ਵਿਧਾਇਕ ਨੂੰ ਪਹਿਲਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਸੀ ਪਰ ਉਹ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋ ਗਏ ਤੇ ਬਾਅਦ ਵਿੱਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦਿੱਤਾ।
ਅਰੋੜਾ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਭਾਜਪਾ ਦੇ ਵਿਰੋਧ ਵਿਚ ਲਹਿਰ ਚਲ ਰਹੀ ਹੈ। ਵਿਰੋਧੀ ਧਿਰ ਨੂੰ ਦਬਾਇਆ ਤੇ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿਚ ਅਸ਼ੋਕ ਚਵਾਨ ’ਤੇ ਭਾਜਪਾ ਆਗੂਆਂ ਨੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ ਪਰ ਭਾਜਪਾ ਵਿਚ ਸ਼ਾਮਲ ਕਰ ਕੇ ਅਗਲੇ ਦਿਨ ਹੀ ਰਾਜ ਸਭਾ ਦੀ ਮੈਂਬਰਸ਼ਿਪ ਦੇ ਦਿੱਤੀ ਗਈ। ਅਰੋੜਾ ਨੇ ਕਿਹਾ ਕਿ ਭਾਜਪਾ ਨੇ ਨੈਤਿਕਤਾ ਛ ਿੱਕੇ ਟੰਗ ਦਿੱਤੀ ਹੈ ਤੇ ਸੰਵਿਧਾਨਕ ਪਰੰਪਰਾਵਾਂ ਨੂੰ ਤੋੜਿਆ ਜਾ ਰਿਹਾ ਹੈ। ਦੇਸ਼ ਦੇ ਲੋਕ ਸਭ ਕੁਝ ਦੇਖ ਰਹੇ ਹਨ ਤੇ ਚੋਣਾਂ ਵਿਚ ਭਾਜਪਾ ਦਾ ਸਫਾਇਆ ਕਰ ਦੇਣਗੇ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਵਿਰੋਧੀ ਧਿਰਾਂ ਦੇ ‘ਇੰਡੀਆ’ ਗੱਠਜੋੜ ਦਾ ਸਾਥ ਦੇਣਗੇ। ਉਨ੍ਹਾਂ ਲੋਕਾਂ ਨੂੰ ਭਾਜਪਾ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ। ਭਾਜਪਾ ਤੋਂ ਲੋਕ ਬੁਰੀ ਤਰ੍ਹਾਂ ਅੱਕ ਚੁੱਕੇ ਹਨ। ਉਹ ਹੁਣ ਭਾਜਪਾ ਨੂੰ ਦੇਸ਼ ਦੀ ਸੱਤਾ ਤੋਂ ਚੱਲਦਾ ਕਰਨ ਲਈ ਕਾਹਲੇ ਹਨ। ਉਹ ਬੇਸਬਰੀ ਨਾਲ ਲੋਕ ਸਭਾ ਚੋਣਾਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਕਾਂਗਰਸੀ ਆਗੂ ਰਣਬੀਰ ਬੂਰਾ, ਪਵਨ ਚੌਧਰੀ, ਓਮ ਪ੍ਰਕਾਸ਼ ਪਲਵਲ, ਸੁਰੇਸ਼ ਵਾਲਮੀਕਿ, ਓਮ ਪ੍ਰਕਾਸ਼ ਓ ਪੀ, ਸੁਭਾਸ਼ ਪਾਲੀ, ਓਮ ਪ੍ਰਕਾਸ਼ ਹਥੀਰਾ, ਸੁਧੀਰ ਚੁੱਘ ਤੇ ਹੋਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×