For the best experience, open
https://m.punjabitribuneonline.com
on your mobile browser.
Advertisement

ਡੱਬਵਾਲੀ-ਬਾਦਲ ਸੜਕ ਕੰਢੇ ਫੁੱਟਪਾਥ ਬਣਨਾ ਸ਼ੁਰੂ

05:23 AM Jan 29, 2025 IST
ਡੱਬਵਾਲੀ ਬਾਦਲ ਸੜਕ ਕੰਢੇ ਫੁੱਟਪਾਥ ਬਣਨਾ ਸ਼ੁਰੂ
ਬਠਿੰਡਾ ’ਚ ਫੁੱਟਪਾਥ ਦੇ ਨਿਰਮਾਣ ਦੀ ਸ਼ੁਰੂਆਤ ਕਰਵਾਉਂਦੇ ਹੋਏ ਜਗਰੂਪ ਸਿੰਘ ਗਿੱਲ।
Advertisement

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 28 ਜਨਵਰੀ
ਸੜਕ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਅਤੇ ਯਾਤਰੀਆਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣ ਲਈ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਡੱਬਵਾਲੀ-ਬਾਦਲ ਸੜਕ ’ਤੇ ਸਥਿਤ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਚਾਰਦੀਵਾਰੀ ਦੇ ਨਾਲ-ਨਾਲ 42 ਲੱਖ ਰੁਪਏ ਕੀਮਤ ਦੀਆਂ ਟਾਈਲਾਂ ਵਿਛਾਉਣ ਅਤੇ ਫੁੱਟਪਾਥ ਦੇ ਨਿਰਮਾਣ ਵਾਲੇ ਪ੍ਰਾਜੈਕਟ ਦਾ ਉਦਘਾਟਨ ਕੀਤਾ।
ਸ੍ਰੀ ਗਿੱਲ ਨੇ ਕਿਹਾ ਕਿ ਨਗਰ ਨਿਗਮ ਬਠਿੰਡਾ ਵੱਲੋਂ ਸ਼ੁਰੂ ਕੀਤਾ ਗਿਆ ਇਹ ਪ੍ਰਾਜੈਕਟ ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਯੂਨੀਵਰਸਿਟੀ ਦੇ ਅਧਿਕਾਰੀਆਂ ਵੱਲੋਂ ਜਾਣੂ ਕਰਾਉਣ ਬਾਅਦ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ’ਤੇ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਭਾਰੀ ਆਵਾਜਾਈ ਅਕਸਰ ਅਸੁਵਿਧਾ ਦਾ ਕਾਰਨ ਬਣਦੀ ਸੀ। ਉਨ੍ਹਾਂ ਕਿਹਾ ਕਿ ਫੁੱਟਪਾਥ ਬਣਾਉਣ ਦਾ ਉਦੇਸ਼ ਸਾਰਿਆਂ ਦੀ ਸੁਰੱਖਿਆ ਅਤੇ ਆਰਾਮ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਪ੍ਰਾਜੈਕਟ ਦੇ ਦਾਇਰੇ ਵਿੱਚ ਡੱਬਵਾਲੀ-ਬਾਦਲ ਸੜਕ ਟੀ-ਪੁਆਇੰਟ ਤੋਂ ਬਾਦਲ ਰੋਡ ’ਤੇ ਫਲਾਈਓਵਰ ਤੱਕ ਦੇ ਰਸਤੇ ਦੇ ਨਾਲ-ਨਾਲ ਇੰਟਰਲਾਕਿੰਗ ਟਾਈਲਾਂ ਲਾ ਕੇ, ਫੁੱਟਪਾਥ ਦਾ ਨਿਰਮਾਣ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਰਧਮਾਨ ਗੇਟ ਅਤੇ ਟੀ-ਪੁਆਇੰਟ ਦੇ ਨੇੜੇ ਦੋ ਨਵੇਂ ਬੱਸ ਸ਼ੈਲਟਰ ਬਣਾਏ ਜਾਣਗੇ।
ਮਹਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. ਸੰਦੀਪ ਕਾਂਸਲ ਨੇ ਕਿਹਾ ਕਿ ਇਹ ਵਿਦਿਆਰਥੀਆਂ ਅਤੇ ਭਾਈਚਾਰੇ ਨੂੰ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਲਈ ਇੱਕ ਬਹੁਤ ਜ਼ਰੂਰੀ ਕਦਮ ਹੈ। ਉਨ੍ਹਾਂ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਬਠਿੰਡਾ ਨਗਰ ਨਿਗਮ ਦਾ ਧੰਨਵਾਦ ਕਰਦਿਆ ਕਿਹਾ ਕਿ ਯੂਨੀਵਰਸਿਟੀ ਦੀ ਬੇਨਤੀ ’ਤੇ ਤੁਰੰਤ ਪ੍ਰਭਾਵ ਨਾਲ ਅਮਲ ਕੀਤਾ ਗਿਆ ਹੈ। ਇਸ ਮੌਕੇ ’ਵਰਸਿਟੀ ਦੇ ਰਜਿਸਟਰਾਰ, ਡੀਨ ਅਤੇ ਡਾਇਰੈਕਟਰਾਂ ਸਮੇਤ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

Advertisement

Advertisement
Advertisement
Author Image

Parwinder Singh

View all posts

Advertisement