ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਲੰਮਾ ਪਿੰਡ-ਜੰਡੂ ਸਿੰਘਾ’ ਚਹੁੰ-ਮਾਰਗੀ ਸੜਕ ਦੇ ਨਿਰਮਾਣ ’ਚ ਤੇਜ਼ੀ ਲਿਆਂਦੀ ਜਾਵੇਗੀ: ਰਿੰਕੂ

06:37 AM Sep 02, 2023 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਸਤੰਬਰ
ਮੈਂਬਰ ਪਾਰਲੀਮੈਂਟ ਸੁਸ਼ੀਲ ਕੁਮਾਰ ਰਿੰਕੂ ਨੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਦਾ ਰੱਖਣ ਲਈ 5.6 ਕਿਲੋਮੀਟਰ ਲੰਮਾ ਪਿੰਡ-ਜੰਡੂ ਸਿੰਘਾ ਚਹੁੰ ਮਾਰਗੀ ਸੜਕੀ ਪ੍ਰਾਜੈਕਟ ਦੇ ਤੁਰੰਤ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਵੱਖ-ਵੱਖ ਵਿਕਾਸ ਪ੍ਰਾਜੈਕਟ ਦੀ ਪ੍ਰਗਤੀ ਸਬੰਧੀ ਵਿਚਾਰ-ਵਟਾਂਦਰਾ ਕਰਦਿਆਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ 27 ਕਰੋੜ ਰੁਪਏ ਦੇ ਲੰਮਾ ਪਿੰਡ- ਜੰਡੂਸਿੰਘਾ 4 ਮਾਰਗੀ ਪ੍ਰਾਜੈਕਟ ਨੂੰ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਸਬੰਧਿਤ ਵਿਭਾਗਾਂ ਪਾਸੋਂ ਜੰਗਲਾਤ ਕਲੀਅਰੈਂਸ ਵੀ ਲਈ ਜਾ ਚੁੱਕੀ ਹੈ। ਲੋਕ ਸਭਾ ਮੈਂਬਰ ਸ਼੍ਰੀ ਰਿੰਕੂ ਨੇ ਪੀ.ਐਸ.ਪੀ.ਸੀ.ਐਲ. ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਰਸਤੇ ਵਿਚੋਂ ਤੁਰੰਤ ਬਿਜਲੀ ਦੇ ਖੰਭਿਆਂ ਨੂੰ ਹਟਾਇਆ ਜਾਵੇ ਤਾਂ ਜੋ ਪ੍ਰਾਜੈਕਟ ਦੇ ਨਿਰਮਾਣ ਕੰਮ ਨੂੰ ਜਲਦ ਸ਼ੁਰੂ ਕਰਵਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਨਿਰਮਾਣ ਵਿਭਾਗ ਵਲੋਂ ਪਹਿਲਾਂ ਹੀ ਲੋੜੀਂਦੀ ਰਾਸ਼ੀ ਪਾਵਰਕੌਮ ਨੂੰ ਤਬਦੀਲ ਕੀਤੀ ਜਾ ਚੁੱਕੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੰਮ ਨੂੰ ਤੇਜੀ ਨਾਲ ਕਰਵਾਉਣ ਲਈ ਸ਼ਾਂਝੀ ਕਮੇਟੀ ਦਾ ਗੱਠਨ ਕੀਤਾ ਗਿਆ ਹੈ।

Advertisement

Advertisement