For the best experience, open
https://m.punjabitribuneonline.com
on your mobile browser.
Advertisement

ਸੁਨਾਮ ’ਚ ਰੇਲਵੇ ਅੰਡਰਬ੍ਰਿਜ ਦੀ ਉਸਾਰੀ ਸ਼ੁਰੂ

06:27 AM Oct 17, 2024 IST
ਸੁਨਾਮ ’ਚ ਰੇਲਵੇ ਅੰਡਰਬ੍ਰਿਜ ਦੀ ਉਸਾਰੀ ਸ਼ੁਰੂ
Advertisement

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ
ਸੁਨਾਮ ਸ਼ਹਿਰ ਦੇ ਵਸਨੀਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਦਰਪੇਸ਼ ਵੱਡੀ ਸਮੱਸਿਆ ਦਾ ਹੱਲ ਹੋਣ ਜਾ ਰਿਹਾ ਹੈ। ਰੇਲਵੇ ਵਿਭਾਗ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਅੱਜ ਸੁਨਾਮ ਸ਼ਹਿਰ ਦੇ ਬੱਸ ਸਟੈਂਡ ਨੇੜਿਓਂ ਲੰਘਦੀਆਂ ਰੇਲਵੇ ਲਾਈਨਾਂ ’ਤੇ ਬਣਨ ਵਾਲੇ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਦਿਆਂ ਨਕਸ਼ੇ ਮੁਤਾਬਕ ਨਿਸ਼ਾਨਦੇਹੀ ਮਗਰੋਂ ਪੁਟਾਈ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਰੇਲਵੇ ਵਿਭਾਗ ਦੇ ਸੀਨੀਅਰ ਸੈਕਸ਼ਨ ਅਧਿਕਾਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਅਗਲੇ 6 ਮਹੀਨਿਆਂ ਅੰਦਰ ਪ੍ਰਾਜੈਕਟ ਮੁਕੰਮਲ ਕਰਨ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਸੀਨੀਅਰ ਆਗੂ ਜਤਿੰਦਰ ਜੈਨ ਨੇ ਦੱਸਿਆ ਕਿ ਇਹ ਪ੍ਰਾਜੈਕਟ ਨੇਪਰੇ ਚੜ੍ਹਾਉਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਗਾਤਾਰ ਯਤਨ ਕੀਤੇ ਹਨ।

Advertisement

Advertisement
Advertisement
Author Image

Advertisement