ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੇਮਕੁੰਟ ਸਾਹਿਬ ਦੀ ਯਾਤਰਾ ਲਈ ਰੋਪ ਵੇਅ ਦੀ ਉਸਾਰੀ ਸ਼ੁਰੂ: ਧਾਮੀ

07:24 AM May 30, 2024 IST
ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਮੌਕੇ ਪੁਸ਼ਕਰ ਧਾਮੀ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਮਈ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਵਾਸਤੇ ਸਰਕਾਰ ਨੇ ਰੋਪ-ਵੇਅ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਇਹ ਯਾਤਰਾ ਸੁਖਾਲੀ ਹੋ ਜਾਵੇਗੀ। ਇਸ ਤੋਂ ਪਹਿਲਾਂ ਪੁਸ਼ਕਰ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਇਥੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਵਾਸਤੇ ਪੁੱਜੇ ਸਨ।
ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰੱਖੀਆਂ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਅਤੇ ਦੇਸ਼ ਵਿੱਚ ਮੁੜ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਬਣੇਗੀ। ਇਸੇ ਦੌਰਾਨ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਨੇ ਗੁਰਦੁਆਰਾ ਗਿਆਨ ਗੋਦੜੀ ਨਾਲ ਸਬੰਧਤ ਮਾਮਲੇ ਨਾਲ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮਾਮਲੇ ਨੂੰ ਵੀ ਉਨ੍ਹਾਂ ਅੱਗੇ ਰੱਖਿਆ। ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ਦੇ ਮਾਮਲੇ ’ਤੇ ਵੀ ਇਤਰਾਜ਼ ਦਰਜ ਕਰਵਾਇਆ ਅਤੇ ਇਸ ਲਈ ਵੱਖਰਾ ਪੋਰਟਲ ਬਣਾਉਣ ਦੀ ਮੰਗ ਕੀਤੀ।

Advertisement

Advertisement
Advertisement