ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਂਸਲਰ ਐਡਵੋਕੇਟ ਵਿਕਰਾਂਤ ਪਵਾਰ ਭਾਜਪਾ ਵਿੱਚ ਸ਼ਾਮਲ

08:49 AM May 24, 2024 IST
ਪ੍ਰਨੀਤ ਕੌਰ ਪਾਰਟੀ ਵਿੱਚ ਸ਼ਾਮਲ ਕੌਂਸਲਰ ਵਿਕਰਾਂਤ ਪਵਾਰ ਅਤੇ ਉਸ ਦੇ ਸਾਥੀਆਂ ਨਾਲ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 23 ਮਈ
ਵਾਰਡ ਨੰਬਰ 19 ਤੋਂ ਕੌਂਸਲਰ ਐਡਵੋਕੇਟ ਵਿਕਰਾਂਤ ਪਵਾਰ ਵੱਡੀ ਗਿਣਤੀ ਆਪਣੇ ਸਮਰਥਕਾਂ ਨਾਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਟਿਆਲਾ ਲੋਕ ਸਭਾ ਤੋਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਡੇਰਾਬੱਸੀ ਤੋਂ ਪ੍ਰਨੀਤ ਕੌਰ ਦੇ ਚੋਣ ਇੰਚਾਰਜ ਐੱਸਐੱਮਐੱਸ ਸੰਧੂ, ਪੁਸ਼ਪਿੰਦਰ ਮਹਿਤਾ ਸਣੇ ਹੋਰ ਆਗੂ ਵੀ ਹਾਜ਼ਰ ਸਨ।
ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਮਾਡਲ ਨੂੰ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਇਕ ਤਰਫਾ ਜਿੱਤ ਹੋਵੇਗੀ। ਪਾਰਟੀ ਦੀ ਨੀਤੀਆਂ ਨੂੰ ਦੇਖ ਕੇ ਵੱਡੀ ਗਿਣਤੀ ਲੋਕ ਰੋਜ਼ਾਨਾ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੌਂਸਲਰ ਵਿਕਰਾਂਤ ਪਵਾਰ ਦੇ ਪਾਰਟੀ ਵਿੱਚ ਆਉਣ ਨਾਲ ਡੇਰਾਬੱਸੀ ਸ਼ਹਿਰ ਵਿੱਚ ਕਾਫੀ ਮਜ਼ਬੂਤੀ ਮਿਲੀ ਹੈ।
ਇਸ ਮੌਕੇ ਵਿਕਰਾਂਤ ਪਵਾਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਨਾਲ ਉਨ੍ਹਾਂ ਦੇ ਕਾਫੀ ਪੁਰਾਣੇ ਪਰਿਵਾਰਕ ਸਬੰਧ ਹਨ। ਉਨ੍ਹਾਂ ਨੇ ਕਿਹਾ ਕਿ ਡੇਰਾਬੱਸੀ ਦਾ ਵਿਕਾਸ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਦੀ ਦੇਣ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੇ ਭਾਜਪਾ ਵਿੱਚ ਜਾਣ ਦਾ ਫ਼ੈਸਲਾ ਲਿਆ ਹੈ। ਦੱਸਣਯੋਗ ਹੈ ਕਿ ਵਿਕਰਾਂਤ ਪਵਾਰ ਨੇ ਕਾਂਗਰਸ ਦੀ ਟਿਕਟ ਤੋਂ ਕੌਂਸਲਰ ਦੀ ਚੋਣ ਜਿੱਤੀ ਸੀ ਜਿਸ ਮਗਰੋਂ ਉਹ ਸੂਬੇ ਵਿੱਚ ਸਰਕਾਰ ਬਦਲਣ ਮਗਰੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸੀ। ਪਰ ਲੰਘੇ ਸਮੇਂ ਤੋਂ ਉਹ ਆਮ ਆਦਮੀ ਪਾਰਟੀ ਤੋਂ ਨਾਖ਼ੁਸ਼ ਚਲ ਰਹੇ ਸੀ ਅਤੇ ਸਾਰੇ ਸਿਆਸੀ ਪ੍ਰੋਗਰਾਮਾਂ ਵਿੱਚ ਨਦਾਰਦ ਨਜਰ ਆ ਰਹੇ ਸੀ।

Advertisement

Advertisement
Advertisement