ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਪੀ ਤੇ ਬੜਿੰਗ ਵੱਲੋਂ ਦੁਕਾਨਦਾਰਾਂ ਨਾਲ ਰਾਬਤਾ

11:56 AM May 27, 2024 IST
ਆਗੂਆਂ ਦਾ ਸਨਮਾਨ ਕਰਦੇ ਹੋਏ ਪਾਰਟੀ ਵਰਕਰ ਅਤੇ ਆਗੂ। -ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 26 ਮਈ
ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ, ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਮਾਰਕੀਟ ਕਮੇਟੀ ਦੀ ਚੇਅਰਪਰਸਨ ਸੁਖਵਿੰਦਰ ਕੌਰ ਗਹਿਲੋਤ, ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਐਡ.ਅਸ਼ਵਨੀ ਅਬਰੋਲ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਚੀਮਾ ਅਤੇ ਸਾਬਕਾ ਕੌਂਸਲਰ ਕੁਲਦੀਪ ਦੀਪਾ ਨੇ ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰਾਂ ਸਮੇਤ ਅਮਲੋਹ ਸ਼ਹਿਰ ਦੇ ਦੁਕਾਨਦਾਰਾਂ ਤੱਕ ਜਾ ਕੇ ਵੋਟਾਂ ਦੀ ਅਪੀਲ ਕੀਤੀ। ਉਨ੍ਹਾਂ ਪਾਰਟੀ ਵੱਲੋਂ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰਵਾਏ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਲੋਕ ਸਭਾ ਚੋਣਾਂ ਵਿੱਚ ਮੁੜ ਕਾਮਯਾਬ ਕਰਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਟਰੇਡ ਵਿੰਗ ਦੇ ਨਵ-ਨਿਯੁਕਤ ਜੁਆਇੰਟ ਸਕੱਤਰ ਐਡ. ਅਸ਼ਵਨੀ ਅਬਰੋਲ ਦੇ ਨਿਵਾਸ ਉਪਰ ਆਗੂਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਸਕੱਤਰ ਚਰਨਜੀਤ ਅਬਰੋਲ, ਰੁਪਿੰਦਰ ਜਿੰਦਲ, ਸੰਜੀਵ ਜਿੰਦਲ ਹਾਜ਼ਰ ਸਨ।

Advertisement

Advertisement
Advertisement