ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਕਰਮਜੀਤ ਖਾਲਸਾ ਵੱਲੋਂ ਸ਼ਹਿਰੀ ਵੋਟਰਾਂ ਨਾਲ ਰਾਬਤਾ

10:57 AM May 08, 2024 IST
ਬਿਕਰਮਜੀਤ ਸਿੰਘ ਖਾਲਸਾ ਦਾ ਸਨਮਾਨ ਕਰਦੇ ਹੋਏ ਸ਼ਹਿਰ ਵਾਸੀ। -ਫੋਟੋ:ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 7 ਮਈ
ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਮਾਛੀਵਾੜਾ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਚੋਣ ਸਭਾਵਾਂ ਕੀਤੀਆਂ ਗਈਆਂ। ਅਕਾਲੀ ਆਗੂ ਤੇ ਆੜ੍ਹਤੀ ਪਰਮਿੰਦਰ ਸਿੰਘ ਗੁਲਿਆਣੀ ਦੇ ਘਰ ਹੋਈ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਿਕਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਜੋ ਵਿਕਾਸ ਇਤਿਹਾਸਕ ਸ਼ਹਿਰ ਮਾਛੀਵਾੜਾ ਦਾ ਅਕਾਲੀ ਸਰਕਾਰ ਸਮੇਂ ਹੋਇਆ ਉਹ ਪਿਛਲੀਆਂ ਕਾਂਗਰਸ ਤੇ ਮੌਜੂਦਾ ‘ਆਪ’ ਸਰਕਾਰ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਸਮੇਂ ਸ਼ਹਿਰ ਦੀਆਂ ਸਾਰੀਆਂ ਕਲੋਨੀਆਂ ਵਿਚ ਸੀਵਰੇਜ, ਪੱਕੀਆਂ ਸੜਕਾਂ, ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਨਿਰਮਾਣ, ਟ੍ਰੀਟਮੈਂਟ ਪਲਾਂਟ ਦਾ ਨਿਰਮਾਣ ਆਦਿ ਕਰਵਾਇਆ ਹੈ ਜੋ ਅੱਜ ਲੋਕਾਂ ਨੂੰ ਵਧੀਆ ਸਹੂਲਤਾਂ ਦੇ ਰਿਹਾ ਹੈ। ਖਾਲਸਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਰੀ ਬਹੁਮਤ ਨਾਲ ਉਨ੍ਹਾਂ ਨੂੰ ਜਿਤਾਉਣ ਅਤੇ ਉਹ ਵਾਅਦਾ ਕਰਦੇ ਹਨ ਕਿ ਇਸ ਇਤਿਹਾਸਕ ਸ਼ਹਿਰ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਪਰਮਿੰਦਰ ਸਿੰਘ ਗੁਲਿਆਣੀ ਤੇ ਬਲਵਿੰਦਰ ਸਿੰਘ ਗੁਲਿਆਣੀ ਤੋਂ ਇਲਾਵਾ ਹੋਰ ਸ਼ਹਿਰ ਵਾਸੀਆਂ ਨੇ ਖਾਲਸਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਇਸ ਤੋਂ ਇਲਾਵਾ ਬਿਕਰਮਜੀਤ ਸਿੰਘ ਖਾਲਸਾ ਨੇ ਪ੍ਰਵਾਸੀ ਮਜ਼ਦੂਰਾਂ ਦੀ ਬਸਤੀ ਬਲੀਬੇਗ ਵਿਖੇ ਜਾ ਕੇ ਵੀ ਮੀਟਿੰਗ ਕੀਤੀ ਅਤੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਚੋਣ ਮੁਹਿੰਮ ਨੂੰ ਉਸ ਸਮੇਂ ਹੁੰਗਾਰਾ ਮਿਲਿਆ ਜਦੋਂ ਮਹਿਰਾ ਭਾਈਚਾਰੇ ਦੇ ਆਗੂ ਜਗਜੀਤ ਡੋਗਰ ਨੇ ਉਮੀਦਵਾਰ ਖਾਲਸਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਡੋਗਰ ਮਹਿਰਾ ਨੇ ਕਿਹਾ ਕਿ ਉਹ ਆਪਣੇ ਭਾਈਚਾਰੇ ਵਿਚ ਬਿਕਰਮਜੀਤ ਖਾਲਸਾ ਲਈ ਚੋਣ ਪ੍ਰਚਾਰ ਕਰਨਗੇੇ।

Advertisement

Advertisement
Advertisement