ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੂਸ਼ਿਤ ਪਾਣੀ: ਆਤਿਸ਼ੀ ਵੱਲੋਂ ਮੁੱਖ ਸਕੱਤਰ ਨੂੰ ਨਿਰਦੇਸ਼

08:46 AM Jul 29, 2024 IST
ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ। ਫੋਟੋ ਪੀਟੀਆਈ

ਪੱਤਰ ਪ੍ਰੇਰਕ
ਦਿੱਲੀ, 28 ਜੁਲਾਈ
ਦਿੱਲੀ ਦੇ ਜਲ ਮੰਤਰੀ ਆਤਿਸ਼ੀ ਨੇ ਮੁੱਖ ਸਕੱਤਰ ਨਰੇਸ਼ ਕੁਮਾਰ ਨੂੰ ਪੀਰਾਗੜ੍ਹੀ ਦੇ ਵਸਨੀਕਾਂ ਦੀਆਂ ਟੂਟੀਆਂ ’ਚੋਂ ਨੀਲਾ ਤੇ ਝੱਗ ਵਾਲਾ ਪਾਣੀ ਮਿਲਣ ਦੇ ਮੁੱਦੇ ਨੂੰ ਹੱਲ ਕਰਨ ਲਈ ਕਿਹਾ ਹੈ। ਉਨ੍ਹਾਂ ਮੁੱਖ ਸਕੱਤਰ ਨੂੰ ਇਸ ਸਬੰਧੀ 29 ਜੁਲਾਈ ਸ਼ਾਮ 5 ਵਜੇ ਤੱਕ ਵਿਸਥਾਰਤ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ। ਆਤਿਸ਼ੀ ਨੇ ਮੁੱਖ ਸਕੱਤਰ ਨੂੰ ਕਿਹਾ, ‘‘ਸੋਸ਼ਲ ਮੀਡੀਆ ਤੋਂ ਇਕ ਵੀਡੀਓ ਰਾਹੀਂ ਧਿਆਨ ਵਿੱਚ ਆਇਆ ਹੈ ਕਿ ਪੀਰਾਗੜ੍ਹੀ ਦੇ ਕੁਝ ਵਸਨੀਕਾਂ ਨੂੰ ਨੀਲਾ ਝੱਗ ਵਾਲਾ ਪਾਣੀ ਮਿਲ ਰਿਹਾ ਹੈ। ਇਹ ਇੱਕ ਬਹੁਤ ਹੀ ਹੈਰਾਨ ਕਰਨ ਵਾਲੀ ਘਟਨਾ ਹੈ ਅਤੇ ਤੁਰੰਤ ਦਖਲ ਦੀ ਲੋੜ ਹੈ। ਇਹ ਇੱਕ ਵੱਡੀ ਸਮੱਸਿਆ ਦਾ ਸੰਕੇਤ ਹੋ ਸਕਦਾ ਹੈ। ਇਸ ਦੇ ਭਵਿੱਖ ਵਿੱਚ ਬਹੁਤ ਗੰਭੀਰ ਨਤੀਜੇ ਹੋ ਸਕਦੇ ਹਨ, ਇਸ ਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ। ਇਸ ਲਈ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਸਬੰਧਤ ਵਿਭਾਗਾਂ ਦੇ ਸਾਰੇ ਸੀਨੀਅਰ ਅਧਿਕਾਰੀਆਂ ਦੀ ਇੱਕ ਜ਼ਰੂਰੀ ਮੀਟਿੰਗ ਬੁਲਾਈ ਜਾਵੇ ਅਤੇ ਜਲਦੀ ਤੋਂ ਜਲਦੀ ਇਸ ਮੁੱਦੇ ਦਾ ਹੱਲ ਕੀਤਾ ਜਾਵੇ।’’ ਮੁੱਖ ਸਕੱਤਰ ਨੂੰ ਲਿਖੇ ਆਪਣੇ ਪੱਤਰ ਵਿੱਚ ਜਲ ਮੰਤਰੀ ਨੇ ਕਿਹਾ ਕਿ ਜੋ ਵੀ ਪ੍ਰਦੂਸ਼ਣ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ, ਉਸ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਆਲੇ ਦੁਆਲੇ ਦੀਆਂ ਸਾਰੀਆਂ ਪ੍ਰਦੂਸ਼ਣ ਫੈਲਾਉਣ ਵਾਲੀਆਂ ਇਕਾਈਆਂ ’ਤੇ ਵੀ ਨਕੇਲ ਕੱਸੀ ਜਾਵੇ। ਇੱਕ ਵਿਸਤ੍ਰਿਤ ਰਿਪੋਰਟ ਸੋਮਵਾਰ 29 ਜੁਲਾਈ ਸ਼ਾਮ 5 ਵਜੇ ਤੱਕ ਦਫਤਰ ਨੂੰ ਸੌਂਪਣ ਲਈ ਕਿਹਾ ਹੈ।

Advertisement

Advertisement