ਪੱਤਰ ਪੇ੍ਰਕਮਾਛੀਵਾੜਾ, 14 ਦਸੰਬਰਸਥਾਨਕ ਨਗਰ ਕੌਂਸਲ ਚੋਣਾਂ ਸਬੰਧੀ ਦਸਤਾਵੇਜ਼ਾਂ ਦੀ ਜਾਂਚ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਮਗਰੋਂ 15 ’ਚੋਂ 7 ਵਾਰਡਾਂ ਵਿੱਚ ਬਿਨਾਂ ਮੁਕਾਬਲਾ ਜੇਤੂ ਉਮੀਦਵਾਰ ਐਲਾਨ ਕਰ ਦਿੱਤੇ ਗਏ ਹਨ। ਮਾਛੀਵਾੜਾ ਸਾਹਿਬ ਦੇ 8 ਵਾਰਡਾਂ ਵਿੱਚ ਹੁਣ ਚੋਣ ਮੁਕਾਬਲਾ ਦੇਖਣ ਨੂੰ ਮਿਲੇਗਾ ਜਿਸ ਲਈ 31 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਚੋਣ ਅਧਿਕਾਰੀ ਰੁਪਿੰਦਰ ਕੌਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 68 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਜਿਨ੍ਹਾਂ ’ਚੋਂ 23 ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ ਜਦਕਿ 14 ਉਮੀਦਵਾਰਾਂ ਵੱਲੋਂ ਆਪਣੇ ਕਾਗਜ਼ ਵਾਪਸ ਲੈ ਲਏ ਹਨ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 3, 4, 5, 7, 9, 10, 12 ਅਤੇ 13 ਵਿਚ ਚੋਣ ਮੁਕਾਬਲਾ ਦੇਖਣ ਨੂੰ ਮਿਲੇਗਾ।5 ਦੇ ਦਸਤਾਵੇਜ਼ ਗਲਤ ਪਾਏ ਗਏ ਤੇ 18 ਨਾਜਾਇਜ਼ ਕਾਬਜ਼ਕਾਰਚੋਣ ਅਧਿਕਾਰੀ ਰੁਪਿੰਦਰ ਕੌਰ ਨੇ ਦੱਸਿਆ ਕਿ ਜਿਨ੍ਹਾਂ 23 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਦਾ ਕਾਰਨ ਦਸਤਾਵੇਜ਼ ਗਲਤ ਅਤੇ ਨਾਜਾਇਜ਼ ਕਾਬਜ਼ਕਾਰ ਹਨ। ਉਨ੍ਹਾਂ ਦੱਸਿਆ ਕਿ 5 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਵਿਚ ਦਸਤਾਵੇਜ਼ ਨਿਯਮਾਂ ਅਨੁਸਾਰ ਨਹੀਂ ਸਨ। ਇਸ ਤੋਂ ਇਲਾਵਾ 6 ਉਮੀਦਵਾਰ ਅਜਿਹੇ ਹਨ ਜਿਨ੍ਹਾਂ ਨੇ ਨਗਰ ਕੌਂਸਲ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ ਤੇ ਕੌਂਸਲ ਅਧਿਕਾਰੀਆਂ ਦੀ ਰਿਪੋਰਟ ਤੋਂ ਬਾਅਦ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ। 12 ਅਜਿਹੇ ਉਮੀਦਵਾਰ ਸਨ ਜਿਨ੍ਹਾਂ ਨੇ ਸ਼ਹਿਰ ਵਿਚ ਮਾਲ ਵਿਭਾਗ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ ਅਤੇ ਮਾਲ ਅਧਿਕਾਰੀ ਦੀ ਰਿਪੋਰਟ ਤੋਂ ਬਾਅਦ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।ਕਾਬਜ਼ਕਾਰ ਉਮੀਦਵਾਰਾਂ ਨੂੰ ਨਹੀਂ ਖਬਰਨਗਰ ਕੌਂਸਲ ਮਾਛੀਵਾੜਾ ਦੇ ਜਿਨ੍ਹਾਂ 18 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਨ੍ਹਾਂ ਵਿਚ ਕਈ ਅਜਿਹੇ ਹਨ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਸ਼ਹਿਰ ਦੀ ਕਿਸ ਜਗ੍ਹਾ ’ਤੇ ਨਾਜਾਇਜ਼ ਕਾਬਜ਼ਕਾਰ ਹਨ। 5 ਵਾਰ ਕੌਂਸਲਰ ਰਹੀ ਮਨਜੀਤ ਕੁਮਾਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਾਡੇ ’ਤੇ ਜੋ ਇਤਰਾਜ ਲਗਾਏ ਹਨ ਉਸ ਸਬੰਧੀ ਨਾ ਸਾਨੂੰ ਦੱਸਿਆ ਗਿਆ ਅਤੇ ਨਾ ਹੀ ਸਾਨੂੰ ਆਪਣਾ ਪੱਖ ਰੱਖਣ ਲਈ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰਸਾਸ਼ਨ ਦੀ ਬੜੀ ਵੱਡੀ ਧੱਕੇਸ਼ਾਹੀ ਹੈ ਜਿਸ ਦਾ ਖੁਮਿਆਜ਼ਾ ਉਨ੍ਹਾਂ ਨੂੰ ਭੁਗਤਨਾ ਪਵੇਗਾ।