ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਛੀਵਾੜਾ ਦੇ 8 ਵਾਰਡਾਂ ’ਚ ਹੋਵੇਗਾ ਮੁਕਾਬਲਾ

06:23 AM Dec 15, 2024 IST
ਚੋਣ ਅਧਿਕਾਰੀ ਰੁਪਿੰਦਰ ਕੌਰ
ਪੱਤਰ ਪੇ੍ਰਕ
ਮਾਛੀਵਾੜਾ, 14 ਦਸੰਬਰ
Advertisement

ਸਥਾਨਕ ਨਗਰ ਕੌਂਸਲ ਚੋਣਾਂ ਸਬੰਧੀ ਦਸਤਾਵੇਜ਼ਾਂ ਦੀ ਜਾਂਚ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਪ੍ਰਕਿਰਿਆ ਮਗਰੋਂ 15 ’ਚੋਂ 7 ਵਾਰਡਾਂ ਵਿੱਚ ਬਿਨਾਂ ਮੁਕਾਬਲਾ ਜੇਤੂ ਉਮੀਦਵਾਰ ਐਲਾਨ ਕਰ ਦਿੱਤੇ ਗਏ ਹਨ। ਮਾਛੀਵਾੜਾ ਸਾਹਿਬ ਦੇ 8 ਵਾਰਡਾਂ ਵਿੱਚ ਹੁਣ ਚੋਣ ਮੁਕਾਬਲਾ ਦੇਖਣ ਨੂੰ ਮਿਲੇਗਾ ਜਿਸ ਲਈ 31 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਚੋਣ ਅਧਿਕਾਰੀ ਰੁਪਿੰਦਰ ਕੌਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 68 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ ਜਿਨ੍ਹਾਂ ’ਚੋਂ 23 ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ ਜਦਕਿ 14 ਉਮੀਦਵਾਰਾਂ ਵੱਲੋਂ ਆਪਣੇ ਕਾਗਜ਼ ਵਾਪਸ ਲੈ ਲਏ ਹਨ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 3, 4, 5, 7, 9, 10, 12 ਅਤੇ 13 ਵਿਚ ਚੋਣ ਮੁਕਾਬਲਾ ਦੇਖਣ ਨੂੰ ਮਿਲੇਗਾ।

5 ਦੇ ਦਸਤਾਵੇਜ਼ ਗਲਤ ਪਾਏ ਗਏ ਤੇ 18 ਨਾਜਾਇਜ਼ ਕਾਬਜ਼ਕਾਰ

ਚੋਣ ਅਧਿਕਾਰੀ ਰੁਪਿੰਦਰ ਕੌਰ ਨੇ ਦੱਸਿਆ ਕਿ ਜਿਨ੍ਹਾਂ 23 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ ਉਨ੍ਹਾਂ ਦਾ ਕਾਰਨ ਦਸਤਾਵੇਜ਼ ਗਲਤ ਅਤੇ ਨਾਜਾਇਜ਼ ਕਾਬਜ਼ਕਾਰ ਹਨ। ਉਨ੍ਹਾਂ ਦੱਸਿਆ ਕਿ 5 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਵਿਚ ਦਸਤਾਵੇਜ਼ ਨਿਯਮਾਂ ਅਨੁਸਾਰ ਨਹੀਂ ਸਨ। ਇਸ ਤੋਂ ਇਲਾਵਾ 6 ਉਮੀਦਵਾਰ ਅਜਿਹੇ ਹਨ ਜਿਨ੍ਹਾਂ ਨੇ ਨਗਰ ਕੌਂਸਲ ਜ਼ਮੀਨ ’ਤੇ ਕਬਜ਼ਾ ਕੀਤਾ ਹੋਇਆ ਹੈ ਤੇ ਕੌਂਸਲ ਅਧਿਕਾਰੀਆਂ ਦੀ ਰਿਪੋਰਟ ਤੋਂ ਬਾਅਦ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਹਨ। 12 ਅਜਿਹੇ ਉਮੀਦਵਾਰ ਸਨ ਜਿਨ੍ਹਾਂ ਨੇ ਸ਼ਹਿਰ ਵਿਚ ਮਾਲ ਵਿਭਾਗ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ ਅਤੇ ਮਾਲ ਅਧਿਕਾਰੀ ਦੀ ਰਿਪੋਰਟ ਤੋਂ ਬਾਅਦ ਉਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ।

Advertisement

ਕਾਬਜ਼ਕਾਰ ਉਮੀਦਵਾਰਾਂ ਨੂੰ ਨਹੀਂ ਖਬਰ

ਨਗਰ ਕੌਂਸਲ ਮਾਛੀਵਾੜਾ ਦੇ ਜਿਨ੍ਹਾਂ 18 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਨ੍ਹਾਂ ਵਿਚ ਕਈ ਅਜਿਹੇ ਹਨ ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਸ਼ਹਿਰ ਦੀ ਕਿਸ ਜਗ੍ਹਾ ’ਤੇ ਨਾਜਾਇਜ਼ ਕਾਬਜ਼ਕਾਰ ਹਨ। 5 ਵਾਰ ਕੌਂਸਲਰ ਰਹੀ ਮਨਜੀਤ ਕੁਮਾਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਸਾਡੇ ’ਤੇ ਜੋ ਇਤਰਾਜ ਲਗਾਏ ਹਨ ਉਸ ਸਬੰਧੀ ਨਾ ਸਾਨੂੰ ਦੱਸਿਆ ਗਿਆ ਅਤੇ ਨਾ ਹੀ ਸਾਨੂੰ ਆਪਣਾ ਪੱਖ ਰੱਖਣ ਲਈ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰਸਾਸ਼ਨ ਦੀ ਬੜੀ ਵੱਡੀ ਧੱਕੇਸ਼ਾਹੀ ਹੈ ਜਿਸ ਦਾ ਖੁਮਿਆਜ਼ਾ ਉਨ੍ਹਾਂ ਨੂੰ ਭੁਗਤਨਾ ਪਵੇਗਾ।

 

Advertisement