ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਡੀਆਂ ’ਚ ਝੋਨੇ ਦੀ ਖ਼ਰੀਦ ਤੇ ਚੁਕਾਈ ਜਾਰੀ

10:24 AM Nov 05, 2024 IST
ਖ਼ਰੀਦ ਕਣਕ ਮੰਡੀ ਵਿੱਚੋਂ ਚੁੱਕਦੇ ਹੋਏ ਮਜ਼ਦੂਰ।

ਜਸਵੰਤ ਜੱਸ
ਫ਼ਰੀਦਕੋਟ, 4 ਨਵੰਬਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਦਾ ਕੰਮ ਲਗਾਤਾਰ ਜਾਰੀ ਹੈ। ਬੀਤੀ ਸ਼ਾਮ ਤੱਕ 3,97,680 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 3,55,703 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਇਸ ਸਬੰਧੀ ਡੀਸੀ ਵਿਨੀਤ ਕੁਮਾਰ ਨੇ ਦੱਸਿਆ ਕਿ ਝੋਨੇ ਦੀ ਲਿਫਟਿੰਗ ਦੇ ਕੰਮ ਵੀ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਲਿਆਂਦੀ ਫ਼ਸਲ ਦੀ ਖਰੀਦ ਬਦਲੇ ਉਨ੍ਹਾਂ ਨੂੰ ਕਰੀਬ 658 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਅੰਕੜਿਆਂ ਮੁਤਾਬਕ ਵੱਖ-ਵੱਖ ਏਜੰਸੀਆਂ ਜਿਨ੍ਹਾਂ ਵਿੱਚ ਪਨਗ੍ਰੇਨ ਨੇ 1,42,704 ਮੀਟਰਿਕ ਟਨ, ਮਾਰਕਫੈੱਡ ਨੇ 95336 ਮੀਟਰਿਕ ਟਨ, ਪਨਸਪ ਨੇ 76993 ਮੀਟਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 39526 ਮੀਟਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 1144 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ। ਖ਼ਰੀਦੇ ਗਏ ਝੋਨੇ ਵਿੱਚੋਂ 1,89,681 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

Advertisement

ਸਿਰਸਾ: ਮੰਡੀਆਂ ਵਿੱਚ 1,69,817 ਮੀਟਰਿਕ ਟਨ ਝੋਨੇ ਦੀ ਖ਼ਰੀਦ

ਸਿਰਸਾ (ਪ੍ਰਭੂ ਦਿਆਲ): ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਖਰੀਦ ਏਜੰਸੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ’ਤੇ 1,69,817 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕੁੱਲ ਆਮਦ ਵਿੱਚੋਂ 76,125 ਮੀਟਰਿਕ ਟਨ ਖੁਰਾਕ ਅਤੇ ਸਪਲਾਈ ਵਿਭਾਗ ਵੱਲੋਂ 72,437 ਮੀਟਰਿਕ ਟਨ ਹੈਫੈੱਡ ਵੱਲੋਂ ਅਤੇ 21,255 ਮੀਟਰਿਕ ਟਨ ਹਰਿਆਣਾ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ ਖਰੀਦੀ ਗਈ ਹੈ। ਇਹ ਜਾਣਕਾਰੀ ਡੀਸੀ ਨੇ ਦਿੰਦਿਆਂ ਸਬੰਧਤ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਅਤੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਬੜਾਗੁੜਾ ਮੰਡੀ ਵਿੱਚ 5996 ਮੀਟਰਿਕ ਟਨ, ਡੱਬਵਾਲੀ ਮੰਡੀ ਵਿੱਚ 26193 ਮੀਟਰਿਕ ਟਨ, ਕਾਲਾਂਵਾਲੀ ਮੰਡੀ ਵਿੱਚ 54901 ਮੀਟਰਿਕ ਟਨ, ਫੱਗੂ ਮੰਡੀ ਵਿੱਚ 6635 ਮੀਟਰਿਕ ਟਨ, ਰਾਣੀਆਂ ਮੰਡੀ ਵਿੱਚ 5945 ਮੀਟਰਿਕ ਟਨ, ਰੋੜੀ ਵਿੱਚ 7307 ਮੀਟਰਿਕ ਟਨ, ਸਿਰਸਾ ਵਿੱਚ 7099 ਮੀਟਰਿਕ ਟਨ, ਪਨਿਹਾਰੀ ਵਿੱਚ 5099 ਮੀਟਰਿਕ ਟਨ ਝੋਨੇ ਦੀ ਖਰੀਦ ਦਰਜ ਕੀਤੀ ਗਈ ਅਤੇ ਜ਼ਿਲ੍ਹੇ ਦੀਆਂ ਹੋਰ ਮੰਡੀਆਂ ਵਿੱਚ ਵੀ ਝੋਨੇ ਦੀ ਆਮਦ ਜਾਰੀ ਹੈ।

Advertisement
Advertisement