For the best experience, open
https://m.punjabitribuneonline.com
on your mobile browser.
Advertisement

ਬਠਿੰਡਾ ਵਿੱਚ ਠੇਕਾ ਕਾਮਿਆਂ ਨੇ ਕੀਤਾ ਰੋਸ ਮਾਰਚ

07:00 AM Aug 10, 2024 IST
ਬਠਿੰਡਾ ਵਿੱਚ ਠੇਕਾ ਕਾਮਿਆਂ ਨੇ ਕੀਤਾ ਰੋਸ ਮਾਰਚ
Advertisement

ਸ਼ਗਨ ਕਟਾਰੀਆ
ਬਠਿੰਡਾ, 9 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਅੱਜ ਇੱਥੇ ਟੀਚਰਜ਼ ਹੋਮ ਵਿੱਚ ਜ਼ੋਨ ਪੱਧਰੀ ਕਨਵੈਨਸ਼ਨ ਕੀਤੀ, ਜਿਸ ਵਿੱਚ ਮਾਲਵੇ ਦੇ ਪੌਣੀ ਦਰਜਨ ਜ਼ਿਲ੍ਹਿਆਂ ਤੋਂ ਕਾਰਕੁਨ ਸ਼ਾਮਲ ਹੋਏ। ਕਨਵੈਨਸ਼ਨ ਤੋਂ ਬਾਅਦ ਕੁਝ ਕੁ ਕਦਮਾਂ ਦੀ ਦੂਰੀ ’ਤੇ ਹਨੂੰਮਾਨ ਚੌਕ ਤੱਕ ਰੋਸ ਮਾਰਚ ਵੀ ਕੀਤਾ ਗਿਆ। ਇਕੱਠ ’ਚ ਬਠਿੰਡਾ, ਸੰਗਰੂਰ, ਬਰਨਾਲਾ, ਮਾਨਸਾ, ਮੁਕਤਸਰ, ਫ਼ਾਜ਼ਿਲਕਾ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਤੋਂ ਠੇਕਾ ਮੁਲਾਜ਼ਮ ਪੁੱਜੇ। ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਜਸਵੀਰ ਸਿੰਘ ਜੱਸੀ, ਰਾਜੇਸ਼ ਕੁਮਾਰ ਮੌੜ, ਸੁਰਿੰਦਰ ਕੁਮਾਰ, ਜਸਪ੍ਰੀਤ ਸਿੰਘ ਗਗਨ, ਬਲਜੀਤ ਸਿੰਘ ਭੱਟੀ, ਵਰਿੰਦਰ ਸਿੰਘ ਬੀਬੀਵਾਲਾ, ਜਗਸੀਰ ਸਿੰਘ ਭੰਗੂ ਅਤੇ ਖੁਸ਼ਦੀਪ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ। ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 ਤਹਿਤ ਅਤੇ 15ਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ। ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਕੋਈ ਸਾਰਥਿਕ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਵਿਧਾਨ ਸਭਾ ਚੋਣਾਂ ਸਮੇਂ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾਵੇਗਾ।

Advertisement

Advertisement
Advertisement
Author Image

sukhwinder singh

View all posts

Advertisement