ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਲਿਆਂ ਦੀ ਸਫ਼ਾਈ ਨਾ ਕਰਨ ਵਾਲੇ ਠੇਕੇਦਾਰ ਹੋਣਗੇ ਬਲੈਕ ਲਿਸਟ: ‘ਆਪ’

07:16 AM Jul 10, 2023 IST
ਸਰਾਏਨਾਗਾ ਵਿੱਚ ਜਾਇਜ਼ਾ ਲੈਂਦੇ ਹੋਏ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 9 ਜੁਲਾਈ
ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ‘ਕਾਕਾ ਬਰਾੜ’ ਨੇ ਕਿਹਾ ਕਿ ਸੇਮ ਨਾਲਿਆਂ ਦੀ ਸਾਫ਼-ਸਫਾਈ ਨਾ ਕਰਨ ਵਾਲੇ ਠੇਕੇਦਾਰਾਂ ਨੂੰ ਬਲੈਕ ਲਿਸਟ ਕੀਤਾ ਜਾਵੇਗਾ।
ਉਹ ਸੇਮ ਨਾਲਿਆਂ ਦੇ ਦੌਰੇ ਮੌਕੇ ਸਫ਼ਾਈ ਦਾ ਜਾਇਜ਼ਾ ਲੈਣ ਆਏ ਹੋਏ ਸਨ। ਉਹ ਕਈ ਦਿਨਾਂ ਤੋਂ ਸੇਮ ਨਾਲਿਆਂ ਦੀ ਸਫ਼ਾਈ ਦਾ ਜਾਇਜ਼ਾ ਲੈ ਰਹੇ ਹਨ। ਅੱਜ ਉਨ੍ਹਾਂ ਸਰਾਏਨਾਗਾ ਡਰੇਨ, ਡੋਹਕ- ਸੀਰਵਾਲੀ ਡਰੇਨ ਦੇ ਦੌਰੇ ਮੌਕੇ ਅਧਿਕਾਰੀਆਂ ਨੂੰ ਜਲਦ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਬਾਰਸ਼ ਕਾਰਨ ਸਥਿਤੀ ਕਾਫ਼ੀ ਜ਼ਿਆਦਾ ਖ਼ਰਾਬ ਹੋ ਗਈ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਮੁੱਖ ਮੰਤਰੀ ਖੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆਂ ਲਈ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸੇਮ ਨਾਲਿਆਂ ਦੀ ਸਫਾਈ ਵਿਚ ਢਿੱਲ ਵਰਤਣ ਵਾਲੇ ਠੇਕੇਦਾਰਾਂ ਨੂੰ ਕਿਸੇ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਡਰੇਨ ਦੀ ਸਫ਼ਾਈ ਕਰਨ ਲਈ ਕਰੀਬ 13 ਲੱਖ ਰੁਪਏ ਗ੍ਰਾਂਟ ਜਾਰੀ ਕਰ ਦਿੱਤੀ ਗਈ। ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ, ਬਲਾਕ ਪ੍ਰਧਾਨ ਜਸਵਿੰਦਰ ਸਿੰਘ ਰਾਜੂ, ਰਾਜਵਿੰਦਰ ਸਿੰਘ ਗੋਲੂ ਆਦਿ ਪਿੰਡ ਵਾਸੀ ਹਾਜ਼ਰ ਸਨ।
ਛੱਪੜ ਦਾ ਪਾਣੀ ਪਿੰਡ ਰੌਂਤਾਂ ਵਾਸੀਆਂ ਦੇ ਘਰਾਂ ਵਿੱਚ ਦਾਖ਼ਲ
ਨਿਹਾਲ ਸਿੰਘ ਵਾਲਾ (ਰਾਜਵਿੰਦਰ ਰੌਂਤਾ): ਪਿੰਡ ਰੌਂਤਾ ਦੀ ਵੱਡੀ ਢਾਬ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਇਸ ਦਾ ਪਾਣੀ ਨੇੜਲੀਆਂ ਗਲੀਆਂ ਤੇ ਘਰਾਂ ਵਿੱਚ ਦਾਖ਼ਲ ਹੋ ਗਿਆ। ਮੌਸਮ ਸਾਫ਼ ਨਾ ਹੋਣ ਕਾਰਨ ਨੇੜਲੇ ਘਰਾਂ ਵਿੱਚ ਵਸਣ ਵਾਲੇ ਲੋਕ ਕਾਫ਼ੀ ਪ੍ਰੇਸ਼ਾਨ ਹਨ। ਛੱਪੜ ਦੀ ਨਿਕਾਸੀ ਦੀ ਮੰਗ ਕਰ ਰਹੇ ਬੰਤ ਸਿੰਘ ਗਰੇਵਾਲ, ਪ੍ਰਧਾਨ ਰਾਜਾ ਸਿੰਘ, ਜੱਸੀ ਰੱਲੜ ਨੇ ਪ੍ਰਸ਼ਾਸਨ ਅਤੇ ਪੰਚਾਇਤ ’ਤੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਹੁਣ ਤੱਕ ਵੱਢੀ ਢਾਬ ਦਾ ਇਲਾਕਾ ਵਿਤਕਰੇ ਦਾ ਸ਼ਿਕਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਦਾਅਵੇ ਕਰਦੀ ਹੈ ਪਰ ਹਰੇਕ ਬਰਸਾਤ ਵਿੱਚ ਛੱਪੜ ਦਾ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਵਿੱਚ ਦਾਖ਼ਲ ਹੋ ਜਾਂਦਾ ਹੈ।
ਵਿਧਾਇਕਾ ਅਮਨਦੀਪ ਅਰੋੜਾ ਵੱਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ
ਮੋਗਾ (ਮਹਿੰਦਰ ਸਿੰਘ ਰੱਤੀਆਂ): ਪੰਜਾਬ ਤੇ ਹਿਮਾਚਲ ਵਿਚ ਪਏ ਭਾਰੀ ਮੀਂਹ ਨੇ ਜਿੱਥੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ, ਉੱਥੇ ਹੀ ਕਈ ਪਰਿਵਾਰਾਂ ਦੇ ਘਰ ਵੀ ਢਹਿ-ਢੇਰੀ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਉੱਤੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਮੋਗਾ ਸ਼ਹਿਰੀ ਹਲਕੇ ਤੋਂ ਹਾਕਮ ਧਿਰ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਨੇ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਬਾਅਦ ਦੱਸਿਆ ਕਿ ਲੋਕ ਕਾਫ਼ੀ ਪ੍ਰੇਸ਼ਾਨ ਹਨ। ਫ਼ਸਲਾਂ ਪਾਣੀ ਨਾਲ ਡੁੱਬੀਆਂ ਪਈਆਂ ਹਨ ਅਤੇ ਪਸ਼ੂਆਂ ਲਈ ਹਰਾ-ਚਾਰਾ ਵੀ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਭਾਰੀ ਬਰਸਾਤ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਅਤੇ ਪ੍ਰਭਾਵਿਤ ਲੋਕਾਂ ਨੂੂੰ ਰਾਹਤ ਦੇਣ ਬਾਬਤ ਸਰਕਾਰ ਵੱਲੋਂ ਕਾਰਵਾਈ ਆਰੰਭ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸਾਸਨ ਨੂੰ ਹਦਾਇਤ ਕੀਤੀ ਕਿ ਖੇਤਾਂ ਅਤੇ ਰਿਹਾਇਸੀ ਖੇਤਰਾਂ ਵਿੱਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ ’ਤੇ ਪ੍ਰਬੰਧ ਕੀਤੇ ਜਾਣ।

Advertisement

Advertisement
Tags :
‘ਆਪ’ਸਫ਼ਾਈਹੋਣਗੇਠੇਕੇਦਾਰਨਾਲਿਆਂਬਲੈਕਲਿਸਟਵਾਲੇ
Advertisement