ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਠੇਕੇ ’ਤੇ ਕੰਮ ਕਰਦੇ ਡਰਾਈਵਰ ਦੀ ਕਰੰਟ ਲੱਗਣ ਕਾਰਨ ਮੌਤ

07:01 AM Jul 01, 2024 IST

ਪੱਤਰ ਪ੍ਰੇਰਕ
ਪਾਇਲ, 30 ਜੂਨ
ਇੱਥੇ ਬੀਜਾ ਰੋਡ ’ਤੇ ਸਥਿਤ ਸ਼ਰਾਬ ਦੇ ਠੇਕੇ ਉੱਤੇ ਕੰਮ ਕਰਦੇ ਵਿਅਕਤੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਥਾਣੇਦਾਰ ਮਸਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਅੱਜ ਸਵੇਰੇ ਉਸ ਵੇਲੇ ਵਾਪਰਿਆ, ਜਦੋਂ ਸ਼ਰਾਬ ਦੇ ਠੇਕੇ ਦੀ ਦੂਜੀ ਮੰਜ਼ਿਲ ’ਤੇ ਬਤੌਰ ਡਰਾਈਵਰ ਕੰਮ ਕਰਦੇ ਇਕਰਾਰ ਵਾਸੀ ਸਿਰਸੌਲ, ਥਾਣਾ ਸੀਤਾਮੜੀ ਬੰਨਣ ਯੂਪੀ ਦੀ ਲੋਹੇ ਦਾ ਪਾਈਪ ਚੁੱਕਣ ਸਮੇਂ ਪਾਈਪ ਮੇਨ ਲਾਈਨ ਹਾਈ ਵੋਲਟ ਤਾਰਾਂ ਨਾਲ ਛੂਹ ਜਾਣ ਕਾਰਨ ਮੌਤ ਹੋ ਗਈ। ਘਟਨਾ ਦੀ ਇਤਲਾਹ ਮਿਲਣ ’ਤੇ ਪੁਲੀਸ ਨੇ ਲਾਸ਼ ਆਪਣੇ ਕਬਜ਼ੇ ਵਿੱਚ ਲੈਣ ਮਗਰੋਂ ਪੋਸਟਮਾਰਟਮ ਲਈ ਪਾਇਲ ਮੌਰਚਰੀ ਵਿੱਚ ਰਖਵਾ ਦਿੱਤੀ। ਤਫਤੀਸ਼ੀ ਥਾਣੇਦਾਰ ਮਸਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਆਉਣ ਤੋਂ ਬਾਅਦ ਹੀ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement
Advertisement