ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਵੱਲੋਂ ਠੇਕਾ ਮੁਲਾਜ਼ਮਾਂ ਦੀ ਖਿੱਚ-ਧੂਹ

07:19 PM Jun 23, 2023 IST

ਪੱਤਰ ਪ੍ਰੇਰਕ

Advertisement

ਮਾਨਸਾ, 10 ਜੂਨ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਸੇਵਾਵਾਂ ਰੈਗੂਲਰ ਨਾ ਕੀਤੀਆਂ ਜਾਣ ਦੇ ਰੋਸ ਵਜੋਂ ਮਾਨਸਾ ਵਿੱਚ ਅੱਜ ਮੁੱਖ ਮੰਤਰੀ ਦੀ ਆਮਦ ਮੌਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨਾਲ ਖਿੱਚ-ਧੂਹ ਕੀਤੀ ਅਤੇ ਉਨ੍ਹਾਂ ਨੂੰ ਥਾਣੇ ਡੱਕ ਦਿੱਤਾ ਗਿਆ। ਇਸ ਮਗਰੋਂ ਪੁਲੀਸ ਨੇ ਇਨ੍ਹਾਂ ਨੂੰ ਦੂਰ-ਦੁਰਾਡੇ ਜਾ ਕੇ ਛੱਡ ਦਿੱਤਾ। ਜਾਣਕਾਰੀ ਅਨੁਸਾਰ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਅੱਜ ਕੈਬਨਿਟ ਮੀਟਿੰਗ ਮੌਕੇ ਡੀਸੀ ਕੰਪਲੈਕਸ ਵਿੱਚ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨੀ ਚਾਹੀ ਪਰ ਪੁਲੀਸ ਨੇ ਠੇਕਾ ਮੁਲਾਜ਼ਮਾਂ ਨਾਲ ਖਿੱਚ-ਧੂਹ ਕਰ ਕੇ ਉਨ੍ਹਾਂ ਨੂੰ ਡੀਸੀ ਕੰਪਲੈਕਸ ਸਥਿਤ ਸਿਟੀ-2 ਥਾਣੇ ਵਿੱਚ ਬੰਦ ਕਰ ਦਿੱਤਾ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਰਾਜੇਸ਼ ਕੁਮਾਰ ਮੌੜ, ਸਤਨਾਮ ਸਿੰਘ ਖਿਆਲਾ, ਜਗਸੀਰ ਸਿੰਘ ਭੰਗੂ ਅਤੇ ਰਾਜੇਸ਼ ਕੁਮਾਰ ਮਾਨਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ ਬੇਇਮਾਨੀ ਵਾਲੇ ਵਤੀਰੇ ਨੂੰ ਜਾਰੀ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ‘ਆਪ’ ਸਰਕਾਰ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਦੇ ਲੰਮੇ ਅਰਸੇ ਤੋਂ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਹੀਂ ਕਰ ਰਹੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਹ ਇਸੇ ਤਰ੍ਹਾਂ ਸੰਘਰਸ਼ ਕਰਦੇ ਰਹਿਣਗੇ।

Advertisement

ਇਸ ਦੌਰਾਨ ਮੁੱਖ ਮੰਤਰੀ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਮੁਲਾਕਾਤ ਨਾ ਕੀਤੇ ਜਾਣ ਕਾਰਨ ਕਿਸਾਨ ਆਗੂਆਂ ਨੇ ਕਚਿਹਰੀ ਦੇ ਮੇਨ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਕੱਲ੍ਹ ਜ਼ਿਲ੍ਹਾ ਅਧਿਕਾਰੀਆਂ ਨੇ ਕਿਸਾਨ ਆਗੂਆਂ ਨੂੰ ਦੱਸਿਆ ਸੀ ਕਿ ਖੇਤੀਬਾੜੀ ਮੰਤਰੀ ਅਤੇ ਮਾਲ ਮੰਤਰੀ ਨਾਲ ਉਨ੍ਹਾਂ ਦੀ ਮੀਟਿੰਗ 2 ਵਜੇ ਕਰਵਾਈ ਜਾਵੇਗੀ। ਅੱਜ ਸਵੇਰੇ ਸੀਨੀਅਰ ਅਧਿਕਾਰੀਆਂ ਵੱਲੋਂ ਸੁਨੇਹਾ ਦਿੱਤਾ ਗਿਆ ਕਿ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਈ ਜਾਵੇਗੀ ਪਰ ਐਨ ਮੌਕੇ ਮੁੱਖ ਮੰਤਰੀ ਕਿਸਾਨ ਆਗੂਆਂ ਨਾਲ ਮੀਟਿੰਗ ਕਰਨ ਤੋਂ ਟਾਲਾ ਵੱਟ ਗਏ।

ਪੁਲੀਸ ਫੋਰਸ ਨੇ ਬਲਕੌਰ ਸਿੰਘ ਨੂੰ ਰੋਕਿਆ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਆਪਣੇ ਕਾਫਲੇ ਅਤੇ ਵੱਡੀ ਗਿਣਤੀ ਮੀਡੀਆ ਕਰਮੀਆਂ ਨਾਲ ਇੱਥੇ ਬੱਚਤ ਭਵਨ ਦਾ ਗੇਟ ਪਾਰ ਕਰ ਗਏ। ਬੱਚਤ ਭਵਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਮੀਟਿੰਗ ਚੱਲ ਰਹੀ ਸੀ। ਜਦੋਂ ਮੁੱਖ ਮੰਤਰੀ ਦੇ ਸੁਰੱਖਿਆ ਅਧਿਕਾਰੀਆਂ ਅਤੇ ਮਾਨਸਾ ਪੁਲੀਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਕੋਈ ਮੀਟਿੰਗ ਜਾਂ ਮੁਲਾਕਾਤ ਤੈਅ ਨਹੀਂ ਹੈ ਤਾਂ ਉਨ੍ਹਾਂ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਇਸ ਦੌਰਾਨ ਡੀਐੱਸਪੀ ਰੈਂਕ ਦੇ ਇਕ ਸਕਿਓਰਟੀ ਇੰਚਾਰਜ ਨੂੰ ਉੱਚ ਪੁਲੀਸ ਅਧਿਕਾਰੀਆਂ ਵੱਲੋਂ ਝਾੜ ਵੀ ਪਈ। ਮੁੱਖ ਮੰਤਰੀ ਦੀ ਸੁਰੱਖਿਆ ‘ਚ ਹੋਈ ਇਸ ਲਾਪ੍ਰਵਾਹੀ ਮਗਰੋਂ ਪੁਲੀਸ ਅਧਿਕਾਰੀ ਬਲਕੌਰ ਸਿੰਘ ਨੂੰ ਪ੍ਰਬੰਧਕੀ ਕੰਪਲੈਕਸ ਅੰਦਰ ਲੈ ਗਏ ਅਤੇ ਮੀਡੀਆ ਕਰਮੀਆਂ ਨੂੰ ਜਬਰੀ ਚਾਹ-ਪਾਣੀ ਵਾਲੇ ਪਾਸੇ ਭੇਜਿਆ ਗਿਆ। ਮਾਨਸਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਬਲਕੌਰ ਸਿੰਘ ਨੂੰ ਮੀਟਿੰਗ ਵਾਲੀ ਥਾਂ ਤੋਂ ਮੋੜ ਕੇ ਆਪਣੇ ਦਫ਼ਤਰ ਲਿਆਂਦਾ ਅਤੇ ਭਗਵੰਤ ਮਾਨ ਦੇ ਜਾਣ ਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੁਲਾਕਾਤ ਕਰਵਾਈ। ਖੁੱਡੀਆਂ ਨੇ ਮੂਸੇਵਾਲਾ ਦੇ ਪਿਤਾ ਨੂੰ ਇਨਸਾਫ਼ ਦਾ ਭਰੋਸਾ ਦਿੱਤਾ ਹੈ। ਇਸੇ ਦੌਰਾਨ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਜਦੋਂ ਮੁੱਖ ਮੰਤਰੀ ਨੇ ਮਾਨਸਾ ਆ ਕੇ ਵੀ ਉਨ੍ਹਾਂ ਨੂੰ ਨਹੀਂ ਮਿਲਣਾ ਸੀ, ਫਿਰ ਅਜਿਹੀਆਂ ਮੀਟਿੰਗਾਂ ਦੀ ਕੀ ਲੋੜ ਹੈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਪਰਿਵਾਰ ਨੇ ਡੀਸੀ ਅਤੇ ਐੱਸਐੱਸਪੀ ਨੂੰ ਮੁਲਾਕਾਤ ਸਬੰਧੀ ਇੱਕ ਅਰਜ਼ੀ ਦਿੱਤੀ ਸੀ ਤੇ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਉਹ ਅੱਜ ਮਿਲਣ ਗਏ ਸਨ।

Advertisement