ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਚਿਆਂ ਸਬੰਧੀ ਵਿਵਾਦ: ਹਵਾਈ ਫਾਇਰ ਕਰਨ ਅਤੇ ਜਾਤੀਸੂਚਕ ਸ਼ਬਦ ਬੋਲਣ ਦਾ ਦੋਸ਼

07:55 AM Sep 20, 2023 IST

ਹਤਿੰਦਰ ਮਹਿਤਾ
ਜਲੰਧਰ, 19 ਸਤੰਬਰ
ਥਾਣਾ ਨੰਬਰ ਦੋ ਦੀ ਹੱਦ ’ਚ ਪੈਂਦੇ ਵਾਲਮੀਕਿ ਗੇਟ ਕੋਲ ਸੋਮਵਾਰ ਦੇਰ ਰਾਤ ਬੱਚਿਆਂ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਦੋ ਧਿਰਾਂ ’ਚ ਵਿਵਾਦ ਹੋ ਗਿਆ। ਇੱਕ ਧਿਰ ਵੱਲੋਂ ਦੂਜੀ ਧਿਰ ’ਤੇ ਗੋਲੀ ਚਲਾਉਣ ਤੇ ਜਾਤੀ ਸੂਚਕ ਸ਼ਬਦ ਕਹਿਣ ਦੇ ਦੋਸ਼ ਲਾਏ ਜਾ ਰਹੇ ਹਨ।
ਵਾਲਮੀਕਿ ਗੇਟ ਦੀ ਵਾਸੀ ਰਾਧਿਕਾ ਨੇ ਦੱਸਿਆ ਕਿ ਉਸ ਦੇ ਬੱਚੇ ਗਲੀ ’ਚ ਖੇਡ ਰਹੇ ਸਨ। ਇਸ ਦੌਰਾਨ ਕਰਿਆਨੇ ਦੀ ਦੁਕਾਨ ਚਲਾਉਣ ਵਾਲਾ ਗਗਨ ਤੇ ਉਸ ਦੇ ਸਾਥੀ ਉੱਥੇ ਆ ਗਏ। ਉਨ੍ਹਾਂ ਆਉਂਦਿਆਂ ਹੀ ਬੱਚਿਆਂ ਨੂੰ ਕਥਿਤ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਜਾਤੀਸੂਚਕ ਸ਼ਬਦ ਕਹੇ। ਜਦੋਂ ਬੱਚਿਆਂ ਨੇ ਘਰ ਆ ਕੇ ਇਸ ਬਾਰੇ ਦੱਸਿਆ ਤਾਂ ਦੋਹਾਂ ਧਿਰਾਂ ’ਚ ਬਹਿਸ ਹੋ ਗਈ, ਗੱਲ ਹੱਥੋਪਾਈ ਤੱਕ ਪੁੱਜ ਗਈ। ਇਸ ਤੋਂ ਬਾਅਦ ਗਗਨ ਨੇ ਪਿਸਤੌਲ ਕੱਢ ਕੇ ਹਵਾਈ ਫਾਇਰ ਕੀਤੇ। ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਮੁਹੱਲੇ ਦੇ ਲੋਕ ਇਕੱਠੇ ਹੋਏ ਤਾਂ ਹਮਲਾਵਰ ਉੱਥੋਂ ਭੱਜ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਨੰਬਰ ਦੋ ਦੇ ਮੁਖੀ ਗੁਰਪ੍ਰਰੀਤ ਸਿੰਘ ਪੁਲੀਸ ਸਮੇਤ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਦੋ ਧਿਰਾਂ ’ਚ ਵਿਵਾਦ ਹੋਇਆ ਹੈ ਤੇ ਇਕ ਧਿਰ ਵੱਲੋਂ ਜਾਤੀ ਸੂਚਕ ਸਬਦ ਕਹੇ ਜਾਣ ਦੇ ਦੋਸ਼ ਲਾਏ ਜਾ ਰਹੇ ਹਨ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement