ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਐੱਚਡੀ ਦੇ ਦਾਖਲਿਆਂ ’ਚ ਰਾਖਵਾਂਕਰਨ ਨੀਤੀ ਲਾਗੂ ਨਾ ਕਰਨ ਤੋਂ ਵਿਵਾਦ

07:58 AM Jul 18, 2023 IST

ਪੱਤਰ ਪ੍ਰੇਰਕ
ਚੰਡੀਗੜ੍ਹ, 17 ਜੁਲਾਈ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਸੈਸ਼ਨ 2023-24 ਵਿੱਚ ਪੀਐੱਚਡੀ ਦੇ ਦਾਖਲਿਆਂ ਵਿੱਚ ਰਾਖਵਾਂਕਰਨ ਦੀ ਨੀਤੀ ਲਾਗੂ ਕਰਵਾਉਣ ਲਈ ਯਤਨਸ਼ੀਲ ਵਿਦਿਆਰਥੀ ਜਥੇਬੰਦੀ ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਅੱਜ ਡੀਨ ਰਿਸਰਚ ਨਾਲ ਮੁਲਾਕਾਤ ਕੀਤੀ ਗਈ ਪਰ ਗੱਲ ਕਿਸੇ ਤਣ-ਪੱਤਣ ਨਾ ਲੱਗ ਸਕੀ। ਐਸੋਸੀਏਸ਼ਨ ਦੇ ਪ੍ਰਧਾਨ ਗੌਤਮ ਬੌਰੀਆ ਨੇ ਕਿਹਾ ਕਿ ਇਸ ਮੁੱਦੇ ਸਬੰਧੀ 13 ਤੇ 14 ਜੁਲਾਈ ਨੂੰ ਡੀਨ ਯੂਨੀਵਰਸਿਟੀ ਇੰਸਟਰੱਕਸ਼ਨਜ਼ ਪ੍ਰੋ. ਹਰਸ਼ ਨਈਅਰ ਨੂੰ ਮੰਗ ਪੱਤਰ ਸੌਂਪਿਆ ਸੀ, ਜਨਿ੍ਹਾਂ ਨੇ ਪੀਐੱਚਡੀ ਦਾਖਲਿਆਂ ਵਿੱਚ ਰਾਖਵਾਂਕਰਨ ਅਗਲੇ ਸੈਸ਼ਨ ਤੋਂ ਲਾਗੂ ਕਰਨ ਦਾ ਭਰੋਸਾ ਦੇ ਕੇ ਖਹਿੜਾ ਛੁਡਵਾ ਲਿਆ ਅਤੇ ਇੱਕ ਵਾਰ ਯੂਬੀਐੱਸ ਵਿਭਾਗ ਦੇ ਚੇਅਰਪਰਸਨ ਡਾ. ਪਰਮਜੀਤ ਕੌਰ ਨਾਲ ਮੁਲਾਕਾਤ ਕਰਨ ਲਈ ਕਿਹਾ। ਜਦੋਂ ਡਾ. ਪਰਮਜੀਤ ਕੌਰ ਤੇ ਵਿਭਾਗ ਦੇ ਹੋਰ ਪ੍ਰੋਫ਼ੈਸਰਾਂ ਨਾਲ ਮੁਲਾਕਾਤ ਕਰਕੇ ਰਾਖਵਾਂਕਰਨ ਨੀਤੀ ਲਾਗੂ ਕਰਨ ਦੀ ਮੰਗ ਕੀਤੀ ਗਈ ਤਾਂ ਚੇਅਰਪਰਸਨ ਸਮੇਤ ਹੋਰਨਾਂ ਪ੍ਰੋਫ਼ੈਸਰਾਂ ਨੇ ਵੀ ਇਹੋ ਕਿਹਾ ਕਿ ਇਹ ਨੀਤੀ ਅਗਲੇ ਸਾਲ ਲਾਗੂ ਕਰ ਦਿੱਤੀ ਜਾਵੇਗੀ। ਅੰਬੇਡਕਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਵਾਰ-ਵਾਰ ਮੰਗ ਰੱਖੀ ਕਿ ਪੀਐੱਚਡੀ ਦੇ ਦਾਖਲਿਆਂ ਵਿੱਚ ਰਾਖਵਾਂਕਰਨ ਇਸੇ ਸੈਸ਼ਨ ਤੋਂ ਲਾਗੂ ਕੀਤਾ ਜਾਣਾ ਚਾਹੀਦਾ ਹੈ, ਜਿਸ ਮਗਰੋਂ ਯੂਬੀਐੱਸ ਦੇ ਚੇਅਰਪਰਸਨ ਤੇ ਹੋਰਨਾਂ ਪ੍ਰੋਫ਼ੈਸਰਾਂ ਨੇ ਦੋ ਦਨਿ ਦਾ ਸਮਾਂ ਮੰਗਿਆ।
ਸੰਘਰਸ਼ ਦੀ ਚਿਤਾਵਨੀ
ਅੰਬੇਡਕਰ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਗੌਤਮ ਬੌਰੀਆ ਨੇ ਕਿਹਾ ਕਿ ਜੇਕਰ 2-4 ਦਨਿਾਂ ਦੇ ਅੰਦਰ-ਅੰਦਰ ਪੀਐੱਚਡੀ ਦਾਖਲਿਆਂ ਵਿੱਚ ਰਾਖਵਾਂਕਰਨ ਦੀ ਨੀਤੀ ਲਾਗੂ ਨਾ ਕੀਤੀ ਗਈ ਅਤੇ ਫਿਰ ਤੋਂ ਦਾਖਲਿਆਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਨਾ ਕੀਤੀ ਗਈ ਤਾਂ 24 ਜੁਲਾਈ (ਸੋਮਵਾਰ) ਤੋਂ ਐਸੋਸੀਏਸ਼ਨ ਵੱਲੋਂ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਜਾਵੇਗਾ।

Advertisement

 

Advertisement
Advertisement
Tags :
ਦਾਖਲਿਆਂਨੀਤੀਪੀਐਚਡੀਰਾਖਵਾਂਕਰਨਲਾਗੂਵਿਵਾਦ: