For the best experience, open
https://m.punjabitribuneonline.com
on your mobile browser.
Advertisement

ਸੁਵਿਧਾ ਕੈਂਪ: ਵਿਧਾਇਕ ਅਮੋਲਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

09:52 AM Jul 18, 2024 IST
ਸੁਵਿਧਾ ਕੈਂਪ  ਵਿਧਾਇਕ ਅਮੋਲਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਵਿਧਾਇਕ ਅਮੋਲਕ ਸਿੰਘ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏੇ। -ਫੋਟੋ: ਕਟਾਰੀਆ
Advertisement

ਪੱਤਰ ਪ੍ਰੇਰਕ
ਜੈਤੋ, 17 ਜੁਲਾਈ
ਉਪ ਮੰਡਲ ਜੈਤੋ ਦੇ ਪਿੰਡ ਬਰਗਾੜੀ ਅੱਜ ਸੁਵਿਧਾ ਕੈਂਪ ਲਾਇਆ ਗਿਆ। ਜੈਤੋ ਹਲਕੇ ਦੇ ਵਿਧਾਇਕ ਅਮੋਲਕ ਸਿੰਘ ਦੀ ਹਾਜ਼ਰੀ ਵਿੱਚ ਲੱਗੇ ਇਸ ਕੈਂਪ ਦੌਰਾਨ ਬਰਗਾੜੀ, ਝੱਖੜ ਵਾਲਾ, ਬੁਰਜ ਹਰੀ ਕਾ, ਰਣ ਸਿੰਘ ਵਾਲਾ ਅਤੇ ਬੁਰਜ ਜਵਾਹਰ ਸਿੰਘ ਵਾਲਾ ਪਿੰਡਾਂ ਦੇ ਵਸਨੀਕਾਂ ਨੇ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ। ਇਸ ਮੌਕੇ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ, ਸੜਕਾਂ ਪੀਣ ਵਾਲੇ ਪਾਣੀ ਤੋਂ ਇਲਾਵਾ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਅਤੇ ਥਾਣਿਆਂ ਵਿੱਚ ਦਰਖ਼ਾਸਤਾਂ ਬਾਰੇ ਵੀ ਲੋਕਾਂ ਦੇ ਮਸਲੇ ਹੱਲ ਕੀਤੇ ਗਏ। ਇਸ ਮੌਕੇ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੇ ਗਏ ਅਜਿਹੇ ਉਪਰਾਲੇ ਅਤਿਅੰਤ ਲਾਭਦਾਇਕ ਸਿੱਧ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਆਮ ਆਦਮੀ ਦੀ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰੀ ਤੋਂ ਹਮੇਸ਼ਾ ਚਿੰਤਤ ਰਹੇ ਹਨ, ਇਸੇ ਕਰਕੇ ਉਨ੍ਹਾਂ ਵੱਲੋਂ ਅਜਿਹੇ ਉਪਰਾਲੇ ਨਿਰੰਤਰ ਹੋਂਦ ਵਿੱਚ ਲਿਆਂਦੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਦੋਂ ਤੋਂ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਿਆ ਹੈ, ਉਹ ਹਮੇਸ਼ਾ ਅਜਿਹੀਆਂ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵਿੱਢੇ ਗਏ ਇਸ ਉਪਰਾਲੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ, ਤਾਂ ਜੋ ਉਨ੍ਹਾਂ ਨੂੰ ਖੱਜਲ ਖੁਆਰੀ ਤੋਂ ਛੁਟਕਾਰਾ ਮਿਲ ਸਕੇ। ਇਸ ਮੌਕੇ ਫ਼ਰੀਦਕੋਟ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਰਭਿੰਦਰ ਸਿੰਘ ਗਰੇਵਾਲ, ਐਸਡੀਐਮ ਜੈਤੋ ਪਰਲੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਕੇ ’ਤੇ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement