ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਨੇ ਸੁਵਿਧਾ ਕੈਂਪ: ਰਾਏ
06:27 AM Aug 22, 2024 IST
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 21 ਅਗਸਤ
ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਫਤਹਿਗੜ੍ਹ ਸਾਹਿਬ ਦੇ ਵਾਰਡ ਨੰਬਰ-22-23 ਪਿੰਡ ਤਲਾਣੀਆਂ ਦੇ ਸਰਕਾਰੀ ਸਕੂਲ ਵਿੱਚ ਲਗਾਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਾਏ ਜਾ ਰਹੇ ਜਨ ਸੁਵਿਧਾ ਕੈਂਪ ਲੋਕਾਂ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੈਂਪ ਆਉਣ ਵਾਲੇ ਸਮੇਂ ਵਿੱਚ ਸਾਰੇ ਪਿੰਡਾਂ ਵਿੱਚ ਲਗਾਏ ਜਾਣਗੇ।
ਵਿਧਾਇਕ ਰਾਏ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਹੁੰਦੇ ਹਨ ਜਿਸ ਨਾਲ ਲੋਕਾਂ ਦੇ ਕੰਮ ਮੌਕੇ ’ਤੇ ਹੀ ਹੋ ਜਾਂਦੇ ਹਨ। ਇਸ ਮੌਕੇ ਐੱਸਡੀਐੱਮ ਇਸ਼ਮਤ ਵਿਜੇ ਸਿੰਘ, ਡੀਐੱਸਪੀ ਸੁਖਨਾਜ ਸਿੰਘ ਅਤੇ ਸਹਾਇਕ ਫੂਡ ਸਪਲਾਈ ਅਫ਼ਸਰ ਕੇਵਲ ਸਿੰਘ ਮਹਿਮੀ ਆਦਿ ਹਾਜ਼ਰ ਸਨ।
Advertisement
Advertisement