ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਕੇਐੱਮ ਵੱਲੋਂ ਨਸ਼ਿਆਂ ਵਿਰੁੱਧ ਕਨਵੈਨਸ਼ਨ 3 ਨੂੰ

08:24 AM Aug 23, 2023 IST
ਬਠਿੰਡਾ ਵਿੱਚ ਮੀਟਿੰਗ ਦੌਰਾਨ ਹਾਜ਼ਰ ਆਗੂ। -ਫੋਟੋ: ਕਟਾਰੀਆ

ਬਠਿੰਡਾ: ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਬਠਿੰਡਾ ਜ਼ਿਲ੍ਹੇ ਦੀਆਂ ਜਥੇਬੰਦੀਆਂ ਦੀ ਮੀਟਿੰਗ ਇਥੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਸੁਖਮਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਲੌਂਗੋਵਾਲ ਵਿੱਚ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਕਿਸਾਨਾਂ ’ਤੇ ਕਥਿਤ ਤੌਰ ’ਤੇ ਢਾਹੇ ਗਏ ਤਸ਼ੱਦਦ ਲਈ ਪੰਜਾਬ ਸਰਕਾਰ ਦੀ ਨਿੰਦਾ ਕੀਤੀ ਗਈ। ਇਸ ਮੌਕੇ ਬਲਕਰਨ ਸਿੰਘ ਬਰਾੜ ਨੇ ਦੱਸਿਆ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਵੱਲੋਂ 3 ਸਤੰਬਰ ਨੂੰ ਟੀਚਰਜ਼ ਹੋਮ ਬਠਿੰਡਾ ਵਿੱਚ ਸਵੇਰੇ 11 ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ਰਾਹੀਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਹੋਣ ਲਈ ਪ੍ਰੇਰਿਆ ਜਾਵੇਗਾ। ਕਨਵੈਨਸ਼ਨ ਦੀ ਤਿਆਰੀ ਲਈ ਉਸ ਤੋਂ ਪਹਿਲਾਂ ਜਾਗ੍ਰਿਤੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ’ਚ ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ ਤੇ ਬੀਕੇਯੂ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement