ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਸ਼ੇਸ਼ ਲੋੜਵੰਦਾਂ ਵੱਲੋਂ ਕੇਂਦਰ ਤੇ ਰਾਜ ਸਰਕਾਰ ਦੀ ਬੇਰੁਖੀ ਖ਼ਿਲਾਫ਼ ਕਨਵੈਨਸ਼ਨ

11:12 AM May 20, 2024 IST
ਮੋਗਾ ਵਿੱਚ ਕੇਂਦਰ ਤੇ ਰਾਜ ਸਰਕਾਰ ਖ਼ਿਲਾਫ਼ ਕਨਵੈਂਨਸ਼ਨ ’ਚ ਹਿੱਸਾ ਲੈਂਦੇ ਵਿਸ਼ੇਸ਼ ਲੋੜਵੰਦ।

ਨਿੱਜੀ ਪੱਤਰ ਪ੍ਰੇਰਕ
ਮੋਗਾ, 19 ਮਈ
ਇਥੇ ਫ਼ਿਜ਼ੀਕਲ ਚੈਲਿਜ਼ਡ ਸੁਸਾਇਟੀ ਨੇ ਕੇਂਦਰ ਤੇ ਰਾਜ ਸਰਕਾਰ ਦੀ ਬੇਰੁਖੀ ਖ਼ਿਲਾਫ਼ ਕਨਵੈਨਸ਼ਨ ਕਰਕੇ ਰੋਸ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸਿਆਸੀ ਧਿਰਾਂ ’ਤੇ ਵਿਸ਼ੇਸ਼ ਲੋੜਾਂ ਵਾਲਿਆਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆਂ ਕਰਨ ਦਾ ਦੋਸ਼ ਲਾਇਆ। ਇਸ ਮੌਕੇ ਹਲਕਾ ਵਿਧਾਇਕਾ ਵੱਲੋਂ ਉਨ੍ਹਾਂ ਦੇ ਨੁਮਾਇੰਦੇ ਨੇ ਮੰਗ ਪੱਤਰ ਹਾਸਲ ਕੀਤਾ। ਜਥੇਬੰਦੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆ ਸਮੱਸਿਆਵਾਂ ਵੱਲ ਨਾ ਧਿਆਨ ਦਿੱਤਾ ਤਾਂ 24 ਮਈ ਨੂੰ ਜ਼ਿਲ੍ਹਾ ਸਕੱਤਰੇਤ ਅੱਗੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਥੇਬੰਦੀ ਚੇਅਰਮੈਨ ਡਾ. ਹਰਨੇਕ ਸਿੰਘ ਰੋਡੇ, ਜਨਰਲ ਸਕੱਤਰ ਗੁਰਮੇਲ ਸਿੰਘ ਬੌਡੇ ਅਤੇ ਪ੍ਰੇਮ ਭੂਸ਼ਣ ਗੁਪਤਾ ਪ੍ਰਿੰਸੀਪਲ ਬਹਾਦਰ ਸਿੰਘ ਨੇ ਕਿਹਾ ਕਿ ਸਾਲ 1992 ਤੋਂ ਸੰਯੁਕਤ ਰਾਸਟਰ ਵੱਲੋਂ 3 ਦਸੰਬਰ ਨੂੰ ‘ਅੰਤਰਰਾਸ਼ਟਰੀ ਅਪਾਹਜ ਦਿਵਸ’ ਵਜੋਂ ਕੌਮਾਂਤਰੀ ਪੱਧਰ ’ਤੇ ਮਨਾਉਣਾ ਸ਼ੁਰੂ ਕੀਤਾ ਗਿਆ ਜਿਸ ਦਾ ਉਦੇਸ਼ ਅਪੰਗ ਲੋਕਾਂ ਦੀਆਂ ਵਿਸ਼ੇਸ਼ ਲੋੜਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਆਮ ਲੋਕਾਂ ਵਿਚ ਉਨ੍ਹਾਂ ਪ੍ਰਤੀ ਸੰਵੇਦਨਾ ਜਗਾਉਣ ਦੇ ਨਾਲ-ਨਾਲ ਇਸ ਵਰਗ ਨੂੰ ਮੁਖ-ਧਾਰਾ ਨਾਲ ਜੋੜਨਾ ਸੀ ਪਰ ਇਹ ਅੰਤਰਰਾਸ਼ਟਰੀ ਅਪਾਹਜ ਦਿਵਸ ਖਾਨਾ ਪੂਰਤੀ ਬਣਕੇ ਹੀ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਅਸਲ ਲੋੜਵੰਦ ਤੇ ਅਪਾਹਜ ਵਿਅਕਤੀ ਬੇਰੁਜ਼ਗਾਰ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ ਪਰ ਉੱਚੀ ਪਹੁੰਚ ਵਾਲੇ ਲੋਕ ਜਾਅਲੀ ਅਪਾਹਜ ਸਰਟੀਫ਼ਿਕੇਟ ਬਣਾ ਕੇ ਨੌਕਰੀਆਂ ਹਾਸਲ ਕਰ ਰਹੇ ਹਨ। ਅਪਾਹਜ ਵਿਅਕਤੀਆਂ ਦੀਆਂ ਅਸਾਮੀਆਂ ਦਾ ਬੈਕਲਾਗ ਭਰਨ ਸਬੰਧੀ ਜਲਦੀ ਹੀ ਕੋਈ ਫ਼ੈਸਲਾ ਲਿਆ ਜਾਵੇ ਤਾਂ ਕਿ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਕੁਝ ਕੁ ਲੋਕਾਂ ਦੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਹੋ ਸਕੇ।

Advertisement

Advertisement
Advertisement