ਖੇਤੀ ਮੰਡੀਕਰਨ ਖਰੜੇ ਵਿਰੁੱਧ ਕਨਵੈਨਸ਼ਨ ਦਾ ਐਲਾਨ
08:42 AM Jan 07, 2025 IST
ਪੱਤਰ ਪ੍ਰੇਰਕ
ਜਲੰਧਰ 6 ਜਨਵਰੀ
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਤਰਸੇਮ ਪੀਟਰ ਦੀ ਪ੍ਰਧਾਨਗੀ ਹੇਠ ਸੂਬਾ ਕਮੇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ 30 ਜਨਵਰੀ ਨੂੰ ਖੇਤੀ ਮੰਡੀਕਰਨ ਖਰੜੇ ਵਿਰੁੱਧ ਸੂਬਾ ਪੱਧਰੀ ਕਨਵੈਨਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਪੇਂਡੂ ਮਜ਼ਦੂਰਾਂ ਦੀ ਮੈਂਬਰਸ਼ਿਪ ਕਰਦਿਆਂ ਫ਼ਰਵਰੀ ਮਹੀਨੇ ਵਿੱਚ ਇਲਾਕਾ ਪੱਧਰੀ ਇਜਲਾਸ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਦਸਰਕਾਰ ਵਲੋਂ ਲੁਕਵੇਂ ਢੰਗ ਨਾਲ ਨਵਾਂ ਖੇਤੀ ਮੰਡੀਕਰਨ ਖਰੜਾ ਲਿਆ ਕਿ ਮੁੜ ਸੂਬਿਆਂ ਦੇ ਅਧਿਕਾਰਾਂ ਨੂੰ ਦਰੜਣ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ।
Advertisement
Advertisement