For the best experience, open
https://m.punjabitribuneonline.com
on your mobile browser.
Advertisement

ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਨਵੈਨਸ਼ਨ

08:10 AM Nov 17, 2023 IST
ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਨਵੈਨਸ਼ਨ
ਕਨਵੈਨਸ਼ਨ ਨੂੰ ਸੰਬੋਧਨ ਕਰਦਾ ਹੋਇਆ ਇਕ ਬੁਲਾਰਾ।
Advertisement

ਸੁਭਾਸ਼ ਚੰਦਰ/ਅਸ਼ਵਨੀ ਕੁਮਾਰ
ਸਮਾਣਾ, 16 ਨਵੰਬਰ
ਨੌਜਵਾਨ ਭਾਰਤ ਸਭਾ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭੇ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ। ਸੂਬਾ ਆਗੂ ਦਵਿੰਦਰ ਛਬੀਲਪੁਰ ਨੇ ਕਿਹਾ ਕਿ ਨੌਜਵਾਨਾਂ ਸਾਹਮਣੇ ਕੋਈ ਨਾਇਕ ਨਾ ਹੋਣ ਕਰਕੇ ਹੀ ਅੱਜ ਦੀ ਪੀੜੀ ਨਸ਼ੇ, ਗੈਂਗਵਾਰ ਤੇ ਪਰਵਾਸ ਦਾ ਸ਼ਿਕਾਰ ਹੋ ਰਹੀ ਹੈ ਇਸ ਕਰਕੇ ਜ਼ਰੂਰਤ ਹੈ ਕਿ ਰੁਲ ਰਹੀਆਂ ਸ਼ਹੀਦਾਂ ਦੀਆਂ ਵਿਰਾਸਤਾਂ ਦੀ ਸਾਂਭ- ਸੰਭਾਲ ਕੀਤੀ ਜਾਵੇ। ਸਭਾ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਫਿਰੋਜ਼ਪੁਰ ਦੇ ਤੂੜੀ ਬਾਜ਼ਾਰ ਵਿੱਚ ਸਥਿਤ ਗੁਪਤ ਟਿਕਾਣੇ ਨੂੰ ਇਤਿਹਾਸਕ ਵਿਰਾਸਤ ਵਜੋਂ ਸੰਭਾਲਣ ਲਈ ਸੰਘਰਸ਼ ਕੀਤਾ ਜਾ ਰਿਹਾ ਤੇ ਇਸੇ ਨੂੰ ਅੱਗੇ ਤੋਰਦਿਆਂ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾਵੇਗੀ।
ਪ੍ਰੋਗਰਾਮ ਦੇ ਮੁੱਖ ਬੁਲਾਰੇ ਹਰਦੀਪ ਟੋਡਰਪੁਰ (ਸੂਬਾ ਸਕੱਤਰ, ਡੀ.ਐਮ.ਐਫ) ਨੇ ਸ਼ਹੀਦ ਕਰਤਾਰ ਸਿੰਘ ਸਰਾਭੇ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਦੇ ਵਿਚਾਰਾਂ ਦੀ ਅੱਜ ਦੇ ਸਮੇਂ ’ਚ ਪ੍ਰਸੰਗਕਤਾ ਬਾਰੇ ਦੱਸਿਆ ਅਤੇ ਜਥੇਬੰਦ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਭਰਾਤਰੀ ਜਥੇਬੰਦੀ ਦੇ ਆਗੂ ਸ਼ੈਂਟੀ ਟੋਡਰਪੁਰ ਨੇ ਸ਼ਹੀਦ ਕਰਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਜ਼ਿਲ੍ਹਾ ਸਕੱਤਰ ਖੁਸ਼ਵੰਤ ਹਨੀ ਨੇ ਮੰਚ ਸੰਚਾਲਨ ਕੀਤਾ। ਪ੍ਰੋਗਰਾਮ ਦੇ ਅੰਤ ਤੇ ਜਿਲ੍ਹਾ ਆਗੂ ਮਨਪ੍ਰੀਤ ਮਰਦਾਂਹੇੜੀ ਵੱਲੋਂ ਪਹੁੰਚੇ ਹੋਏ ਨੌਜਵਾਨਾਂ ਦਾ ਧੰਨਵਾਦ ਕਰਦੇ ਹੋਏ ਪਿੰਡ ਪਿੰਡ ਕਮੇਟੀਆਂ ਬਣਾ ਕੇ ਜਥੇਬੰਦਕ ਤਾਕਤ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਆਗੂ ਸੰਦੀਪ ਖੱਤਰੀ, ਹੈਪੀ ਕਲਵਾਣੂੰ, ਅਕਸ਼ੇ ਘੱਗਾ, ਪ੍ਰਿਤਪਾਲ ਕਲਵਾਣੂੰ, ਸਤਨਾਮ ਟੋਡਰਪੁਰ ਤੇ ਹੋਰ ਨੌਜਵਾਨ ਹਾਜ਼ਰ ਰਹੇ।

Advertisement

ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ

ਭਵਾਨੀਗੜ੍ਹ (ਪੱਤਰ ਪ੍ਰੇਰਕ): ਪ੍ਰੈਸ ਕਲੱਬ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਅੱਜ ਇੱਥੇ ਪ੍ਰੈਸ ਕਲੱਬ ਦੀ ਮੀਟਿੰਗ ਇਕਬਾਲ ਸਿੰਘ ਫੱਗੂਵਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਕੁਝ ਮਸਲੇ ਵਿਚਾਰੇ ਗਏ। ਸਮੂਹ ਮੈਂਬਰਾਂ ਨੇ ਪ੍ਰੈਸ ਕਵਰੇਜ ਕਰਨ ਦੇ ਨਾਲ ਨਾਲ ਸਮਾਜਕ ਕੰਮਾਂ ਵਿੱਚ ਯੋਗਦਾਨ ਪਾਉਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਅਦੁੱਤੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਗੁਰਦਰਸ਼ਨ ਸਿੰਘ ਸਿੱਧੂ, ਗੁਰਵਿੰਦਰ ਸਿੰਘ ਰੋਮੀ, ਅਮਨਦੀਪ ਸਿੰਘ ਮਾਝਾ, ਕ੍ਰਿਸ਼ਨ ਕੁਮਾਰ ਗਰਗ, ਭੀਮਾ ਭੱਟੀਵਾਲ, ਰਜੀਵ ਸ਼ਰਮਾ ਅਜ਼ਾਦ, ਪ੍ਰਿੰਸ ਅਤੇ ਮੇਜਰ ਸਿੰਘ ਮੱਟਰਾਂ ਆਦਿ ਪੱਤਰਕਾਰ ਹਾਜ਼ਰ ਸਨ।

Advertisement
Author Image

sukhwinder singh

View all posts

Advertisement
Advertisement
×