ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਵਰਕੌਮ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਕਨਵੈਨਸ਼ਨ

08:28 AM Mar 28, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ 27 ਮਾਰਚ
ਪੀਐੱਸਈਬੀ ਐਂਪਲਾਈਜ਼ ਜੁਆਇਟ ਫੋਰਮ‌ ਅਤੇ ਬਿਜਲੀ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਸਬ-ਅਰਬਨ ਸਰਕਲ ਲੁਧਿਆਣਾ, ਸਰਕਲ ਈਸਟ ਅਤੇ ਸਰਕਲ ਵੈਸਟ‌ ਦੀ ਕਨਵੈਨਸ਼ਨ ਹੋਈ ਜਿਸ ਵਿੱਚ ਸਰਕਾਰ ਦੀ ਮੁਲਾਜ਼ਮ ਮਾਰੂ ਕਾਰਗੁਜ਼ਾਰੀ ਬਾਰੇ ਵੱਖ-ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਅਤੇ ਮੈਨੇਜਮੈਂਟ ਦੀ ਮੰਨੀਆਂ ਮੰਗਾਂ ਲਾਗੂ ਨਾ ਕਰਨ ਅਤੇ ਜਾਇਜ਼ ਮੰਗਾਂ ਮੰਨਣ ਤੋਂ ਟਾਲ ਮਟੋਲ ਕਰਨ ਦੀ ਨੀਤੀ ਦੀ ਨਿੰਦਾ ਕਰਦਿਆਂ ਮੁਲਾਜ਼ਮ ਵਰਗ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ। ਏਕਤਾ ਮੰਚ ਪੰਜਾਬ ਦੇ ਆਗੂ ਰਸ਼ਪਾਲ ਸਿੰਘ ਨੇ ਦੱਸਿਆ ਕਿ ਮੈਨੇਜਮੈਂਟ ਨੂੰ 40‌ ਮੰਗਾਂ ਦਾ ਮੰਗ ਪੱਤਰ ਸੌਂਪਿਆ ਗਿਆ ਸੀ ਜਿਸ ’ਤੇ ਮੈਨੇਜਮੈਂਟ ਨੇ ਹਾਂ ਪੱਖੀ ਹੁੰਗਾਰਾ ਦਿੰਦਿਆਂ ਧਰਨੇ ਅਤੇ ਮੁਜ਼ਾਹਰਿਆਂ ਦਾ ਸਿਲਸਿਲਾ ਬੰਦ ਕਰਨ ਲਈ ਕਿਹਾ ਸੀ ਅਤੇ ਮੰਗਾਂ ਬਾਰੇ ਕੁੱਝ ਸਮਾਂ ਮੰਗਿਆ ਸੀ। ਉਨ੍ਹਾਂ ਮੰਗ ਕੀਤੀ ਕਿ 295/19 ਦੇ ਸਾਥੀਆਂ ਦੀ ਪਹਿਲ ਦੇ ਆਧਾਰ ’ਤੇ ਤਨਖਾਹ ਜਾਰੀ ਕੀਤੀ ਜਾਵੇ ਨਹੀਂ ਤਾਂ ਆਉਣ ਵਾਲੇ ਪੈਡੀ ਸੀਜਨ ਦੌਰਾਨ ਮੈਨੇਜਮੈਂਟ ਨੂੰ ਤਿੱਖੇ ਸੰਘਰਸ਼ਾਂ ਦਾ ਸਾਹਮਣਾ ਕਰਨਾ ਪਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਬੋਰਡ ਮੈਨੇਜਮੈਂਟ ਦੀ ਹੋਵੇਗੀ। ਕਨਵੈਸ਼ਨ ਵਿੱਚ ਬਲਵਿੰਦਰ ਸਿੰਘ ਬਾਜਵਾ, ਸਤੀਸ਼ ਕੁਮਾਰ, ਰਮੇਸ਼ ਕੁਮਾਰ, ਹਰਜੀਤ ਸਿੰਘ, ਧਰਮਿੰਦਰ, ਗੁਰਪ੍ਰੀਤ ਸਿੰਘ ਮਹਿਦੂਦਾਂ, ਸੋਭਨ ਸਿੰਘ, ਸੁਰਜੀਤ ਸਿੰਘ, ਕੇਵਲ ਸਿੰਘ, ਦਲਜੀਤ ਸਿੰਘ, ਅਕਾਸ਼ ਦੀਪ ਤੇ ਮਨੀਸ਼ ਕੁਮਾਰ ਆਦਿ ਨੇ ਸੰਬੋਧਨ ਕਰਦਿਆਂ ਸਰਕਾਰ ਅਤੇ ਮੈਨੇਜਮੈਂਟ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੁਲਾਜ਼ਮਾਂ ਦਾ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਤੇ ਮੰਗਾਂ ਮੰਨਣ ਲਈ ਸਰਕਾਰ ਨੂੰ ਮਜਬੂਰ ਕੀਤਾ ਜਾਵੇਗਾ।

Advertisement

Advertisement
Advertisement